02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਚੰਡੀਗੜ੍ਹ ’ ਚ 3 ਮੁਲਜ਼ਮਾਂ ਤੋਂ 35 ਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਹੈਰੋਇਨ ਦਾ ਸੇਵਨ ਕਰਦੇ 2 ਵਿਅਕਤੀ ਵੀ ਕਾਬੂ, ਬਾਅਦ ’ਚ ਮਿਲੀ ਜ਼ਮਾਨਤ

ਚੰਡੀਗੜ੍ਹ, 1 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ 3 ਮੁਲਜ਼ਮਾਂ ਕੋਲੋਂ ਕੁੱਲ 35.

Ad Position 21
No active advertisement
ਅਜੀਤ ਡੈਸਕ 02-10-2026
ਚੰਡੀਗੜ੍ਹ, 1 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ 3 ਮੁਲਜ਼ਮਾਂ ਕੋਲੋਂ ਕੁੱਲ 35.43 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਮਨੀਮਾਜਰਾ ਥਾਣੇ ਦੀ ਪੁਲਿਸ ਨੇ ਬੈਂਕ ਕਲੋਨੀ ਸਥਿਤ ਗੈਸ ਏਜੰਸੀ ਦੇ ਗੋਦਾਮ ਨੇੜਿਓਂ ਨਿਸ਼ੂ ਵਾਸੀ ਬੈਂਕ ਕਲੋਨੀ ਨੂੰ ਕਾਬੂ ਕਰਕੇ 9.21 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਗੋਵਿੰਦਪੁਰਾ, ਮਨੀਮਾਜਰਾ ਵਿਖੇ ਬੀ.ਐੱਸ.ਐੱਨ.ਐੱਲ. ਮੋੜ ਨੇੜਿਓਂ ਸ਼ੁਭਮ ਨੂੰ ਕਾਬੂ ਕਰਕੇ 10.96 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਵਾਂ ਮਾਮਲਿਆਂ ’ਚ ਥਾਣਾ ਮਨੀਮਾਜਰਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੰਗਪੁਰ ਥਾਣੇ ਦੀ ਪੁਲਿਸ ਨੇ ਧਨਾਸ ਦੇ ਕੈਪ ਕੰਪਲੈਕਸ ਦੇ ਪਿਛਲੇ ਪਾਸੇ ਸਰਵਿਸ ਰੋਡ ਤੋਂ ਸੰਜੇ ਕੁਮਾਰ ਨੂੰ ਕਾਬੂ ਕਰਕੇ ਉਸ ਕੋਲੋਂ 15.26 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਸ ਖ਼ਿਲਾਫ਼ ਥਾਣਾ ਸਾਰੰਗਪੁਰ ਵਿਖੇ ਧਾਰਾ 21 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉੱਧਰ ਮੌਲੀਜਾਗਰਾਂ ਪੁਲਿਸ ਨੇ ਬੁੱਧਵਾਰ ਨੂੰ ਕਿਸ਼ਨਗੜ੍ਹ ਚੌਕ ਨੇੜੇ ਬੱਸ ਸਟਾਪ ਦੇ ਪਿਛਲੇ ਪਾਸੇ ਹੈਰੋਇਨ ਦਾ ਸੇਵਨ ਕਰਦੇ ਭਾਰਤ ਅਤੇ ਹਾਊਸਿੰਗ ਬੋਰਡ ਮੌਲੀਜਾਗਰਾਂ ਸਥਿਤ ਪੀਰ ਬਾਬਾ ਦਰਗਾਹ ਨੇੜਿਓਂ ਮਨੀਸ਼ ਨੂੰ ਕਾਬੂ ਕੀਤਾ। ਦੋਵਾਂ ਕੋਲੋਂ ਫੋਇਲ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਦੋਵਾਂ ਖ਼ਿਲਾਫ਼ ਧਾਰਾ 27 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਨੂੰ ਬਾਅਦ ’ਚ ਜ਼ਮਾਨਤ ਮਿਲ ਗਈ। ਪੁਲਿਸ ਵਲੋਂ ਸਾਰੇ ਮਾਮਲਿਆਂ ਦੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਯੂ.ਟੀ. ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੁਲਿਸ ਹੈੱਡਕੁਆਰਟਰ ਵਿਖੇ ਨਸ਼ਾ ਵਿਰੋਧੀ ਮੁਹਿੰਮ ਸ... ਅਗਲੀ ਖ਼ਬਰ ਗਰੀਬਾਂ ਦੇ ਮਕਾਨ ਰਸੂਖਦਾਰਾਂ ਨੂੰ ਦੇਣ ਦੇ ਦੋਸ਼ਾਂ ਦੀ ਹੋਵੇ ਨਿਰਪੱਖ ਜਾਂਚ - ਅਸ਼ਵਨੀ ਸ਼ਰਮਾ
Ad Position 24