02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਦੇ ਕਲਸ਼ ’ਚੋਂ ਚੜ੍ਹਾਵਾ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਨੌਜਵਾਨ ਕਾਬੂ

ਕੁਰਾਲੀ, 1 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ’ਤੇ ਸਥਿਤ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਕਰੀਬ 6 ਵਜੇ ਇਕ ਨੌਜਵਾਨ ਵਲੋਂ ਕਲਸ਼ ਵਿਚ ਪਿਆ ਚੜ੍ਹਾਵਾ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਮੌਕੇ ’ਤੇ ਹੀ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 02-10-2026
ਕੁਰਾਲੀ, 1 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ’ਤੇ ਸਥਿਤ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਕਰੀਬ 6 ਵਜੇ ਇਕ ਨੌਜਵਾਨ ਵਲੋਂ ਕਲਸ਼ ਵਿਚ ਪਿਆ ਚੜ੍ਹਾਵਾ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਮੌਕੇ ’ਤੇ ਹੀ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ, ਪ੍ਰਿੰਸੀਪਲ ਸਪਿੰਦਰ ਸਿੰਘ, ਪਾਲ ਸਿੰਘ ਅਤੇ ਹੋਰ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਇਕ ਨੌਜਵਾਨ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਸੀ। ਮੱਥਾ ਟੇਕਣ ਉਪਰੰਤ ਉਸ ਨੇ ਗੁਰਦੁਆਰਾ ਸਾਹਿਬ ਵਿਚ ਪਏ ਕਲਸ਼ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਉਸ ਵਿਚ ਪਿਆ ਚੜ੍ਹਾਵਾ ਕੱਢ ਕੇ ਲਿਜਾਣ ਦੀ ਕੋਸ਼ਿਸ਼ ਕਰਨ ਲੱਗਾ। ਇਸ ਦੌਰਾਨ ਉਥੇ ਮੌਜੂਦ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਨਜ਼ਰ ਨੌਜਵਾਨ ’ਤੇ ਪੈ ਗਈ। ਪ੍ਰਬੰਧਕਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪ੍ਰਬੰਧਕਾਂ ਅਨੁਸਾਰ ਉਕਤ ਨੌਜਵਾਨ ਸ਼ਕਲੋਂ ਨਸ਼ੇੜੀ ਜਾਪਦਾ ਸੀ। ਇਸ ਸੰਬੰਧੀ ਜਦੋਂ ਸ਼ਹਿਰੀ ਐੱਸ.ਐਚ.ਓ. ਹਰਸ਼ਮੋਹਣ ਗੌਤਮ ਨਾਲ ਗੱਲਬਾਤ ਕੀਤੀ ਤਾਂ ਉਨਾਂ ਦੱਸਿਆ ਕਿ ਕਾਬੂ ਕੀਤੇ ਇਸ ਨੌਜਵਾਨ ਦਾ ਡੋਪ ਟੈਸਟ ਕਰਵਾਇਆ ਗਿਆ ਸੀ, ਜਿਹੜਾ ਕਿ ਪੌਜ਼ਟਿਵ ਆਇਆ, ਜਿਸ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਚੋਰੀ ਦਾ ਮੋਟਰਸਾਈਕਲ ਚੰਡੀਗੜ੍ਹ ’ ਚ ਦੌੜਦਾ ਰਿਹਾ , ਮਾਲਕ ਦੇ ਫ਼ੋਨ ’ ਤੇ ਆ ਗਏ ਤਿੰਨ ਚਲਾਨ ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ’ ਚੋਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਖੋਖਲਾ - ਸਿੱਧੂ ਕਿਹਾ, ਭਾਜਪਾ-ਅਕਾਲੀ ਦਲ ਗ...
Ad Position 24