ਚਾਰ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ
ਇਸ ਮਾਮਲੇ ’ਚ ਪੁਲਿਸ ਵਲੋਂ ਪਹਿਲਾਂ ਹੀ ਹਰਿਆਣਾ ਦੇ ਹਿਸਾਰ ਵਾਸੀ ਗੁਰਦੀਪ ਸਿੰਘ ਉਰਫ਼ ਦੀਪੂ ਡਾਬਲਾ, ਹਿਸਾਰ ਵਾਸੀ ਮਨਜੀਤ ਸਿੰਘ, ਸੋਨੀਪਤ ਵਾਸੀ ਮਾਨਸ਼ਵੀ ਢੋਚਕ ਅਤੇ ਦਿੱਲੀ ਵਾਸੀ ਅਨੂਪ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਚਲਾਨ ਅਦਾਲਤ ’ਚ ਪੇਸ਼ ਕੀਤਾ ਜਾ ਚੁੱਕਾ ਹੈ ਅਤੇ ਮਾਮਲਾ ਅਦਾਲਤ ’ਚ ਵਿਚਾਰ ਅਧੀਨ ਹੈ।
ਇਸ ਮਾਮਲੇ ’ਚ ਪੁਲਿਸ ਵਲੋਂ ਪਹਿਲਾਂ ਹੀ ਹਰਿਆਣਾ ਦੇ ਹਿਸਾਰ ਵਾਸੀ ਗੁਰਦੀਪ ਸਿੰਘ ਉਰਫ਼ ਦੀਪੂ ਡਾਬਲਾ, ਹਿਸਾਰ ਵਾਸੀ ਮਨਜੀਤ ਸਿੰਘ, ਸੋਨੀਪਤ ਵਾਸੀ ਮਾਨਸ਼ਵੀ ਢੋਚਕ ਅਤੇ ਦਿੱਲੀ ਵਾਸੀ ਅਨੂਪ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਚਲਾਨ ਅਦਾਲਤ ’ਚ ਪੇਸ਼ ਕੀਤਾ ਜਾ ਚੁੱਕਾ ਹੈ ਅਤੇ ਮਾਮਲਾ ਅਦਾਲਤ ’ਚ ਵਿਚਾਰ ਅਧੀਨ ਹੈ। ਪੁਲਿਸ ਕਮਿਸ਼ਨਰ ਪੰਕਜ ਨੈਨ ਨੇ ਕਿਹਾ ਕਿ ਸਾਈਬਰ ਫਰਾਡ ਦੇ ਮਾਮਲਿਆਂ ’ਚ ਪੰਚਕੂਲਾ ਪੁਲਿਸ ਦਾ ਜ਼ੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਪੀੜਤਾਂ ਦੀ ਠੱਗੀ ਗਈ ਰਕਮ ਵਾਪਸ ਕਰਵਾਉਣ ’ਤੇ ਵੀ ਹੈ। ਇਸ ਮਾਮਲੇ ’ਚ ਸ਼ਿਕਾਇਤਕਰਤਾ ਨੂੰ ਹੁਣ ਤੱਕ 54 ਲੱਖ ਰੁ. ਵਾਪਸ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ’ਚ ਸ਼ਾਮਿਲ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਫਰਾਡ ਦੀ ਬਾਕੀ ਰਕਮ ਦੀ ਬਰਾਮਦਗੀ ਲਈ ਪੁਲਿਸ ਟੀਮਾਂ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਸਾਈਬਰ ਅਪਰਾਧੀਆਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾ ਕੇ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।