ਸਰਕਾਰੀ ਅੰਕੜਿਆਂ ’ਚ ਸਪੱਸ਼ਟਤਾ ਦੀ ਘਾਟ, ਕਿਸ਼ਤਾਂ ਬਾਰੇ ਦਿੱਤਾ ਜਾਵੇ ਜਵਾਬ-ਬੀਬਾ ਜੈਇੰਦਰ ਕੌਰ
ਚੰਡੀਗੜ੍ਹ, 2 ਅਕਤੂਬਰ (ਸੰਦੀਪ ਕੁਮਾਰ ਮਾਹਨਾ)–‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਰਾਸ਼ੀ ਜਾਰੀ ਕਰਨ ਸਬੰਧੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਜਾ ਰਹੇ ਅੰਕੜਿਆਂ ’ਤੇ ਸਵਾਲ ਉਠਾਉਂਦਿਆਂ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਕਿਹਾ ਹੈ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਹੁਣ ਤੱਕ ਦੱਸੀਆਂ ਗਈਆਂ 73. 99 ਲੱਖ ਔਰਤਾਂ ਵਿਚੋਂ ਕਿੰਨੀਆਂ ਨੂੰ ਦੋਵੇਂ ਕਿਸ਼ਤਾਂ ਮਿਲ ਚੁੱਕੀਆਂ ਹਨ।
ਪ
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਬੀਬਾ ਜੈਇੰਦਰ ਕੌਰ।
03-10-2026
ਚੰਡੀਗੜ੍ਹ, 2 ਅਕਤੂਬਰ (ਸੰਦੀਪ ਕੁਮਾਰ ਮਾਹਨਾ)–‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਰਾਸ਼ੀ ਜਾਰੀ ਕਰਨ ਸਬੰਧੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਜਾ ਰਹੇ ਅੰਕੜਿਆਂ ’ਤੇ ਸਵਾਲ ਉਠਾਉਂਦਿਆਂ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਕਿਹਾ ਹੈ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਹੁਣ ਤੱਕ ਦੱਸੀਆਂ ਗਈਆਂ 73.99 ਲੱਖ ਔਰਤਾਂ ਵਿਚੋਂ ਕਿੰਨੀਆਂ ਨੂੰ ਦੋਵੇਂ ਕਿਸ਼ਤਾਂ ਮਿਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀ ਕਿਸ਼ਤ ਪ੍ਰਾਪਤ ਕਰਨ ਵਾਲੀਆਂ ਕਈ ਔਰਤਾਂ ਵਲੋਂ ਦੂਜੀ ਕਿਸ਼ਤ ਨਾ ਮਿਲਣ ਦੀ ਗੱਲ ਸਾਹਮਣੇ ਆ ਰਹੀ ਹੈ। ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਕਰਨ ਮੌਕੇ ਦੱਸਿਆ ਗਿਆ ਕਿ ਇਸ ਤੋਂ ਪਹਿਲਾਂ 73.99 ਲੱਖ ਔਰਤਾਂ ਨੂੰ ਸਤਿਕਾਰ ਰਾਸ਼ੀ ਦੇ ਰੂਪ ਵਿਚ 2562.33 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ, ਜਦਕਿ ਤਾਜ਼ਾ ਵੰਡ ਤਹਿਤ 36.87 ਲੱਖ ਔਰਤਾਂ ਦੇ ਖਾਤਿਆਂ ਵਿਚ 1262.54 ਕਰੋੜ ਰੁਪਏ ਸਿੱਧੇ ਤਬਦੀਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਦੀ ਕਿਸ਼ਤ-ਵਾਰ ਅਤੇ ਲਾਭਪਾਤਰੀ-ਵਾਰ ਸਥਿਤੀ ਸਰਕਾਰ ਨੂੰ ਸਪੱਸ਼ਟ ਕਰਨੀ ਚਾਹੀਦੀ ਹੈ। ਪਹਿਲਾਂ ਸਰਕਾਰ ਵਲੋਂ ਪਹਿਲੀ ਕਿਸ਼ਤ ਲਈ 33 ਲੱਖ ਤੋਂ ਵੱਧ ਔਰਤਾਂ ਦਾ ਜ਼ਿਕਰ ਕੀਤਾ ਗਿਆ ਅਤੇ ਹੁਣ ਦੂਜੀ ਕਿਸ਼ਤ ਲਈ 38 ਲੱਖ ਦੇ ਕਰੀਬ ਔਰਤਾਂ ਨੂੰ ਰਾਸ਼ੀ ਮਿਲਣ ਦੀ ਗੱਲ ਕੀਤੀ ਜਾ ਰਹੀ ਹੈ। ਬੀਬਾ ਜੈਇੰਦਰ ਕੌਰ ਨੇ ਸਵਾਲ ਕੀਤਾ ਕਿ ਜੇਕਰ ਯੋਜਨਾ ਜੁਲਾਈ 2026 ਤੋਂ ਲਾਗੂ ਕੀਤੀ ਗਈ ਹੈ ਅਤੇ ਬਾਅਦ ਵਿਚ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਯੋਗ ਔਰਤਾਂ ਨੂੰ ਵੀ ਜੁਲਾਈ ਤੋਂ ਬਕਾਇਆ ਰਾਸ਼ੀ ਦੇਣ ਦੀ ਗੱਲ ਕੀਤੀ ਗਈ ਸੀ ਤਾਂ ਕਿਸ਼ਤਾਂ ਅਤੇ ਲਾਭਪਾਤਰੀਆਂ ਦੀ ਗਿਣਤੀ ਨੂੰ ਲੈ ਕੇ ਇਹ ਸਥਿਤੀ ਕਿਉਂ ਬਣੀ ਹੋਈ ਹੈ। ਸਰਕਾਰੀ ਜਾਣਕਾਰੀ ਮੁਤਾਬਕ ਯੋਜਨਾ ਜੁਲਾਈ 2026 ਵਿਚ ਸ਼ੁਰੂ ਕੀਤੀ ਗਈ ਸੀ ਅਤੇ ਬਾਅਦ ਵਿਚ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਯੋਗ ਔਰਤਾਂ ਨੂੰ ਅਗਲੀ ਕਿਸ਼ਤ ਵਿਚ ਰਾਸ਼ੀ ਦੇਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਯੋਗ ਲਾਭਪਾਤਰੀਆਂ ਦੀ ਕੁੱਲ ਗਿਣਤੀ ਅਤੇ ਹੁਣ ਤੱਕ ਅਸਲ ਵਿਚ ਲਾਭ ਪ੍ਰਾਪਤ ਕਰਨ ਵਾਲੀਆਂ ਔਰਤਾਂ ਦੀ ਗਿਣਤੀ ਵਿਚ ਸਪੱਸ਼ਟਤਾ ਲਿਆਂਦੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਹ ਵੀ ਸਪੱਸ਼ਟ ਕਰੇ ਕਿ ਹੁਣ ਤੱਕ ਕਿੰਨੀਆਂ ਮਹਿਲਾਵਾਂ ਨੂੰ ਦੋਵੇਂ ਕਿਸ਼ਤਾਂ ਮਿਲੀਆਂ ਹਨ ਅਤੇ ਕਿੰਨੀਆਂ ਮਹਿਲਾਵਾਂ ਦੀ ਰਾਸ਼ੀ ਅਜੇ ਬਕਾਇਆ ਹੈ।