03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਈ-ਸਕੂਟਰ ਚੋਰੀ ਮਾਮਲੇ ’ਚ 52 ਸਾਲਾ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 2 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਸੈਕਟਰ 29-ਬੀ ਦੇ ਮੰਦਰ ਤੋਂ ਈ-ਸਕੂਟਰ ਚੋਰੀ ਕਰਨ ਦੇ ਮਾਮਲੇ ’ਚ ਇੰਡਸਟਰੀਅਲ ਏਰੀਆ ਥਾਣਾ ਪੁਲਿਸ ਨੇ ਕਾਰਵਾਈ ਕਰਦਿਆਂ 52 ਸਾਲਾ ਪਵਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ’ਚੋਂ ਚੋਰੀ ਕੀਤਾ ਈ-ਸਕੂਟਰ ਵੀ ਬਰਾਮਦ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 03-10-2026
ਚੰਡੀਗੜ੍ਹ, 2 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਸੈਕਟਰ 29-ਬੀ ਦੇ ਮੰਦਰ ਤੋਂ ਈ-ਸਕੂਟਰ ਚੋਰੀ ਕਰਨ ਦੇ ਮਾਮਲੇ ’ਚ ਇੰਡਸਟਰੀਅਲ ਏਰੀਆ ਥਾਣਾ ਪੁਲਿਸ ਨੇ ਕਾਰਵਾਈ ਕਰਦਿਆਂ 52 ਸਾਲਾ ਪਵਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ’ਚੋਂ ਚੋਰੀ ਕੀਤਾ ਈ-ਸਕੂਟਰ ਵੀ ਬਰਾਮਦ ਕਰ ਲਿਆ ਹੈ। ਜਾਣਕਾਰੀ ਅਨੁਸਾਰ ਫੇਜ਼-9, ਮੁਹਾਲੀ ਵਾਸੀ ਸਾਧਿਕਾ ਪੁੱਤਰੀ ਅਨਿਲ ਗੁਪਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 11 ਸਤੰਬਰ ਨੂੰ ਸਵੇਰੇ 6:30 ਵਜੇ ਤੋਂ 10:16 ਵਜੇ ਦੇ ਦਰਮਿਆਨ ਸੈਕਟਰ 29-ਬੀ ਸਥਿਤ ਸ਼ਿਰਡੀ ਸਾਈਂ ਸਮਾਜ ਮੰਦਿਰ ਤੋਂ ਉਸ ਦਾ ਈ-ਸਕੂਟਰ ਚੋਰੀ ਹੋ ਗਿਆ। ਇਸ ਸਬੰਧੀ ਥਾਣਾ ਇੰਡਸਟਰੀਅਲ ਏਰੀਆ ਵਿਖੇ ਬੀ.ਐੱਨ.ਐੱਸ. ਦੀ ਧਾਰਾ 303(2) ਤਹਿਤ ਈ-ਐੱਫ਼.ਆਈ.ਆਰ. ਦਰਜ ਕੀਤੀ ਗਈ ਸੀ। ਜਾਂਚ ਦੌਰਾਨ ਇਸ ਵਿਚ ਧਾਰਾ 317(2) ਵੀ ਜੋੜੀ ਗਈ। ਪੁਲਿਸ ਅਨੁਸਾਰ ਜਾਂਚ ਨੂੰ ਅੱਗੇ ਵਧਾਉਂਦਿਆਂ ਪਵਨ ਕੁਮਾਰ ਪੁੱਤਰ ਪ੍ਰੇਮ ਚੰਦ, ਵਾਸੀ ਮਕਾਨ ਨੰਬਰ 6, ਬੁੜੈਲ, ਚੰਡੀਗੜ੍ਹ ਨੂੰ 1 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੀ ਗ੍ਰਿਫ਼ਤਾਰੀ ਉਪਰੰਤ ਚੋਰੀ ਕੀਤਾ ਈ-ਸਕੂਟਰ ਵੀ ਬਰਾਮਦ ਕਰ ਲਿਆ ਗਿਆ। ਪੁਲਿਸ ਮੁਤਾਬਕ ਮੁਲਜ਼ਮ ਦੀ ਉਮਰ 52 ਸਾਲ ਹੈ ਅਤੇ ਉਹ ਬੇਰੁਜ਼ਗਾਰ ਦੱਸਿਆ ਜਾ ਰਿਹਾ ਹੈ। ਲੋੜੀਂਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਪੂਰੀ ਕਰਨ ਉਪਰੰਤ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹਾਲੀਆ ਘਟਨਾਵਾਂ ਦਾ ਹਵਾਲਾ ਦੇ ਕੇ ਮਾਨ ਸਰਕਾਰ ਦੀ ਅਮਨ-ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ ਅਗਲੀ ਖ਼ਬਰ 2017 ਦੀ ਐੱਫ. ਆਈ. ਆਰ. ’ਚ ਏ. ਐੱਨ. ਟੀ. ਐੱਫ. ਨੇ ਮੁੱਖ ਸਾਜਿਸ਼ਕਰਤਾ ਵਜੋਂ ਰਾਜਜੀਤ ਸਿੰਘ ਦੀ ਪਾਈ ਗ੍ਰਿਫ਼ਤਾਰੀ
Ad Position 24