3704 ਅਧਿਆਪਕ ਯੂਨੀਅਨ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਨੇੜੇ ਤੇ ਵਿੱਤ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਵੀ ਕੀਤਾ ਯਤਨ, ਪ੍ਰਸ਼ਾਸਨ ਨੇ ਰੋਕਾਂ ਲਾ ਕੇ ਅਧਿਆਪਕਾਂ ਨੂੰ ਰੋਕਿਆ
ਚੰਡੀਗੜ੍ਹ, 2 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦਾ ਛੇਵਾਂ ਪੇ ਕਮਿਸ਼ਨ ਲਾਗੂ ਕਰਵਾਉਣਾ ਅਤੇ ਰੀਕਾਸਟ ਲਿਸਟ ਕਾਰਨ ਪ੍ਰਭਾਵਿਤ ਹੋਏ 117 ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨਾ ਆਦਿ ਮੰਗਾਂ ਨੂੰ ਲੈ ਕੇ ਅੱਜ ਇੱਥੇ ਵਿੱਤ ਮੰਤਰੀ ਵਿਰੁੱਧ 3704 ਅਧਿਆਪਕਾਂ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਲਗਭਗ 500 ਅਧਿਆਪਕਾਂ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੀ.
ਚੰਡੀਗੜ੍ਹ, 2 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦਾ ਛੇਵਾਂ ਪੇ ਕਮਿਸ਼ਨ ਲਾਗੂ ਕਰਵਾਉਣਾ ਅਤੇ ਰੀਕਾਸਟ ਲਿਸਟ ਕਾਰਨ ਪ੍ਰਭਾਵਿਤ ਹੋਏ 117 ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨਾ ਆਦਿ ਮੰਗਾਂ ਨੂੰ ਲੈ ਕੇ ਅੱਜ ਇੱਥੇ ਵਿੱਤ ਮੰਤਰੀ ਵਿਰੁੱਧ 3704 ਅਧਿਆਪਕਾਂ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਲਗਭਗ 500 ਅਧਿਆਪਕਾਂ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੀ.ਆਈ.ਡੀ ਨੂੰ ਭਿਣਕ ਲੱਗੇ ਬਿਨਾਂ ਅਧਿਆਪਕਾਂ ਵੱਲੋਂ ਇਕੱਤਰ ਹੋ ਕੇ ਆਪਣੀਆਂ ਪੰਜਾਬ ਪੇ ਸਕੇਲ ਬਹਾਲ ਕਰਨ ਅਤੇ ਰੀਕਾਸਟ ਸੂਚੀਆਂ ਵਿਚ ਬਾਹਰ ਹੋਏ ਸਾਥੀਆਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਪ੍ਰਦਰਸ਼ਨ ਕੀਤਾ ਗਿਆ। 3704 ਅਧਿਆਪਕ ਜਥੇਬੰਦੀ ਦੇ ਸੂਬਾ ਆਗੂ ਹਰਜਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਪਿਛਲੇ ਲਗਭਗ ਸਾਢੇ ਚਾਰ ਸਾਲਾਂ ਤੋਂ ਉਨ੍ਹਾਂ ਵੱਲੋਂ ਕਾਨੂੰਨੀ ਤੌਰ ਉੱਪਰ ਜਿੱਤ ਹਾਸਿਲ ਕਰਨ ਤੋਂ ਬਾਅਦ ਵੀ ਪੰਜਾਬ ਪੇ ਸਕੇਲ ਉਨ੍ਹਾਂ ਉੱਪਰ ਬਹਾਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਵੀ ਮੀਟਿੰਗ ਵਿਚ ਹੱਲ ਨਾ ਹੋਣ ਕਾਰਨ ਉਨ੍ਹਾਂ ਉਹ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਆਗੂਆਂ ਦਾ ਕਹਿਣਾ ਸੀ ਕਿ ਲਗਾਤਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਕਾਨੂੰਨੀ ਜਿੱਤ ਹਾਸਲ ਕਰਨ ਦੇ ਬਾਵਜੂਦ ਵੀ ਸਿਰਫ ਲਾਰੇ ਲਗਾ ਕੇ ਸਾਰਿਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਦਿਆਂ ਛੋਟੇ ਬੱਚਿਆਂ ਸਮੇਤ ਮਹਿਲਾ ਅਧਿਆਪਕਾਂ ਨਾਲ ਵੀ ਥੋੜ੍ਹੀ -ਬਹੁਤੀ ਖਿੱਚ-ਧੂ ਵੀ ਹੋਈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਦੌਰਾਨ ਮੁੱਖ ਮੰਤਰੀ ਦਫ਼ਤਰ ਵਲੋਂ ਯੂਨੀਅਨ ਨਾਲ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਲਈ ਪੱਤਰ ਜਾਰੀ ਕਰਨ ਦੀ ਗੱਲ ਕਹਿਣ ’ਤੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਨਿਰਧਾਰਿਤ ਹੋਣ ਤੋਂ ਬਾਅਦ ਰੋਸ ਧਰਨੇ ਨੂੰ ਸਮਾਪਤ ਕੀਤਾ ਗਿਆ। ਇਸ ਮੌਕੇ ‘ਤੇ ਯੂਨੀਅਨ ਆਗੂ ਜਗਜੀਵਨਜੋਤ ਮਾਨਸਾ, ਵਿਕਰਮ ਫਾਜ਼ਿਲਕਾ, ਲਵੀਸ਼ ਫਾਜ਼ਿਲਕਾ, ਦਵਿੰਦਰ ਸੰਗਰੂਰ, ਜਰਨੈਲ ਸੰਧਵਾਂ ਆਦਿ ਨੇ ਸਰਕਾਰ ਨੂੰ ਸਿੱਧੀ ਚੇਤਾਵਨੀ ਦਿੱਤੀ ਕਿ ਜੇਕਰ ਨਿਰਧਾਰਿਤ ਕੀਤੀ ਮੀਟਿੰਗ ਵਿਚ ਉਨ੍ਹਾਂ ਦਾ ਮਸਲਾ ਹੱਲ ਨਹੀਂ ਹੋਇਆ ਤਾਂ ਉਪਰੰਤ ਵੱਡੇ ਐਕਸ਼ਨ ਉਲੀਕ ਕੇ ਆਪਣਾ ਵਿਰੋਧ ਸਰਕਾਰ ਵਿਰੁੱਧ ਜਿਤਾਉਣਗੇ ਅਤੇ ਲਗਾਤਾਰ ਗੁਪਤ ਐਕਸ਼ਨ ਕਰਦੇ ਰਹਿਣਗੇ।