03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਰਕਾਰ ਨੇ ਕਣਕ ਦੇ ਰੇਟ ’ਚ 25 ਰੁ. ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ : ਕਿਸਾਨ ਆਗੂ

ਖਰੜ, 2 ਅਕਤੂਬਰ (ਜੰਡਪੁਰੀ)-ਕੇਂਦਰ ਸਰਕਾਰ ਵਲੋਂ ਸੋਨੇ ਦੀ ਕੀਮਤ ‘ਚ ਲੱਖਾਂ ਰੁ. ਦਾ ਵਾਧਾ ਕੀਤਾ ਗਿਆ ਹੈ, ਪਰ ਕਣਕ ਦੇ ਭਾਅ ‘ਚ ਕੇਵਲ 25 ਰੁ.

Ad Position 21
No active advertisement
ਖਰੜ ਦੀ ਅਨਾਜ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ ਤੇ ਗੁਰਮੀਤ ਸਿੰਘ ਖੂਨੀਮਾਜਰਾ। ਤਸਵੀਰ : ਜੰਡਪੁਰੀ 03-10-2026
ਖਰੜ, 2 ਅਕਤੂਬਰ (ਜੰਡਪੁਰੀ)-ਕੇਂਦਰ ਸਰਕਾਰ ਵਲੋਂ ਸੋਨੇ ਦੀ ਕੀਮਤ ‘ਚ ਲੱਖਾਂ ਰੁ. ਦਾ ਵਾਧਾ ਕੀਤਾ ਗਿਆ ਹੈ, ਪਰ ਕਣਕ ਦੇ ਭਾਅ ‘ਚ ਕੇਵਲ 25 ਰੁ. ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਖੂਨੀਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੇਲ, ਖੇਤੀ ਸੰਦਾਂ ਤੇ ਟਰੈਕਟਰਾਂ ਦੀਆਂ ਕੀਮਤਾਂ ਅਤੇ ਖਾਦਾਂ ‘ਚ ਡੇਢ ਗੁਣਾ ਵਾਧਾ ਹੋ ਚੁੱਕਾ ਹੈ, ਪਰ ਕੇਂਦਰ ਸਰਕਾਰ ਕਣਕ ਦੇ ਭਾਅ ‘ਚ ਮਹਿਜ਼ 25 ਰੁ. ਦਾ ਵਾਧਾ ਕਰਕੇ ਕਿਸਾਨ-ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਫ਼ੈਸਲੇ ‘ਤੇ ਦੁਬਾਰਾ ਨਜ਼ਰਸਾਨੀ ਕਰਕੇ ਕਣਕ ਦੇ ਭਾਅ ‘ਚ ਢੁਕਵਾਂ ਵਾਧਾ ਕਰੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਹਿੰਗਾਈ ‘ਤੇ ਕੰਟਰੋਲ ਨਹੀਂ ਕੀਤਾ ਜਾ ਰਿਹਾ, ਪਰ ਕਿਸਾਨਾਂ ਨਾਲ ਧੱਕੇਸ਼ਾਹੀ ਜ਼ਰੂਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਦ ਦਾ ਥੈਲਾ ਅੱਜ ਦੁੱਗਣੇ ਰੇਟ ‘ਤੇ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮਾਰਕੀਟ ‘ਚ ਚੀਨੀ 60 ਰੁ. ਕਿੱਲੋ ਮਿਲ ਰਹੀ ਹੈ, ਜਿਸ ਅਨੁਸਾਰ ਗੰਨੇ ਦਾ ਰੇਟ 600 ਰੁ. ਪ੍ਰਤੀ ਕੁਇੰਟਲ ਹੋਣਾ ਚਾਹੀਦਾ, ਪਰ ਸਰਕਾਰ ਕਿਸਾਨਾਂ ਨੂੰ ਗੰਨੇ ਦਾ ਰੇਟ ਕੇਵਲ 416 ਰੁ. ਪ੍ਰਤੀ ਕੁਇੰਟਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 40 ਸਾਲਾਂ ਤੋਂ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਅਨੁਸਾਰ ਫ਼ਸਲਾਂ ਦੇ ਮੁੱਲ ਤੈਅ ਕਰਨ ਦੀ ਮੰਗ ਕਰਦੇ ਆ ਰਹੇ ਹਨ, ਪਰ ਉਨ੍ਹਾਂ ਦੇ ਪੱਲੇ ਨਿਰਾਸ਼ਾ ਤੋਂ ਸਿਵਾਏ ਕੁਝ ਨਹੀਂ ਪਿਆ। ਇਸੇ ਦੌਰਾਨ ਜਦੋਂ ਕਿਸਾਨ ਆਗੂਆਂ ਨੂੰ ਪੁੱਛਿਆ ਗਿਆ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਉਹ ਕੀ ਕਰਨ ਜਾ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਕਿਸਾਨਾਂ ‘ਚੋਂ ਦੋ-ਚਾਰ ਵਿਅਕਤੀਆਂ ਨੂੰ ਤੋੜ ਲੈਂਦੀ ਹੈ, ਜਿਸ ਕਾਰਨ ਮੌਜੂਦਾ ਸਮੇਂ 31 ਕਿਸਾਨ ਜਥੇਬੰਦੀਆਂ ਦੀ ਥਾਂ 100 ਜਥੇਬੰਦੀਆਂ ਬਣ ਚੁੱਕੀਆਂ ਹਨ। ਉਨ੍ਹਾਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਭਲਾਈ ਲਈ ਇਕਜੁੱਟ ਹੋਣ ਤਾਂ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੇ ਸਹੀ ਮੁੱਲ ਮਿਲ ਸਕਣ। ਇਸ ਮੌਕੇ ਲਵਰਿੰਦਰ ਸਿੰਘ ਸਿੱਲ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਦੇ ਪਹਿਲੇ ਦਿਨ 300 ਕਿਸਾਨਾਂ ਤੋਂ ਕਰੀਬ 2000 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਅਗਲੀ ਖ਼ਬਰ ਡੇਰਾਬੱਸੀ ਹਲਕੇ ਦੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
Ad Position 24