03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਟੈਸਟ ਮੈਚ ’ਚ ਭਾਰਤੀ ਮਹਿਲਾ ਏ ਟੀਮ ਨੇ ਆਸਟ੍ਰੇਲੀਆ ਮਹਿਲਾ ਏ ਟੀਮ ਨੂੰ 281 ਦੌੜਾਂ ਨਾਲ ਹਰਾਇਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 03-10-2026
ਐੱਸ. ਏ. ਐੱਸ. ਨਗਰ, 2 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਮਹਿਲਾ ਏ ਟੀਮ ਨੇ ਮੁਹਾਲੀ ਦੇ ਫੇਜ਼-9 ਸਥਿਤ ਪੀ. ਸੀ. ਏ. ਆਈ. ਐੱਸ. ਬਿੰਦਰਾ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਗਏ ਚਾਰ ਰੋਜ਼ਾ ਟੈਸਟ ਮੈਚ ‘ਚ ਆਸਟ੍ਰੇਲੀਆ ਮਹਿਲਾ ਏ ਟੀਮ ਨੂੰ 281 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਭਾਰਤੀ ਮਹਿਲਾ ਏ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਲਿਆ ਸੀ। ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ‘ਚ 364 ਦੌੜਾਂ ਬਣਾਈਆਂ, ਜਦਕਿ ਦੂਜੀ ਪਾਰੀ ‘ਚ 257 ਦੌੜਾਂ ਬਣਾਈਆਂ। ਇਸ ਦੇ ਜਵਾਬ ‘ਚ ਆਸਟ੍ਰੇਲੀਆ ਮਹਿਲਾ ਏ ਦੀ ਟੀਮ ਪਹਿਲੀ ਪਾਰੀ ‘ਚ 176 ਦੌੜਾਂ ਅਤੇ ਦੂਜੀ ਪਾਰੀ ‘ਚ 164 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਭਾਰਤੀ ਮਹਿਲਾ ਏ ਟੀਮ ਨੇ ਮੁਕਾਬਲਾ 281 ਦੌੜਾਂ ਨਾਲ ਆਪਣੇ ਨਾਂਅ ਕਰ ਲਿਆ। ਨਿੱਕੀ ਪ੍ਰਸ਼ਾਦ ਚੁਣੀ ਗਈ ‘ਪਲੇਅਰ ਆਫ਼ ਦ ਮੈਚ’ ਭਾਰਤ ਮਹਿਲਾ ਏ ਦੀ ਨਿੱਕੀ ਪ੍ਰਸ਼ਾਦ ਨੂੰ ਸ਼ਾਨਦਾਰ ਹਰਫ਼ਨਮੌਲਾ ਪ੍ਰਦਰਸ਼ਨ ਲਈ ‘ਪਲੇਅਰ ਆਫ਼ ਦਾ ਮੈਚ’ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ। ਨਿੱਕੀ ਪ੍ਰਸ਼ਾਦ ਨੇ 118 ਗੇਂਦਾਂ ‘ਤੇ 95 ਦੌੜਾਂ ਬਣਾਉਣ ਦੇ ਨਾਲ-ਨਾਲ 46 ਦੌੜਾਂ ਦੇ ਕੇ 7 ਵਿਕਟਾਂ ਵੀ ਝਟਕਾਈਆਂ। ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਟੀਮ ਨੂੰ ਦਿੱਤੀ ਵਧਾਈ ਭਾਰਤ ਮਹਿਲਾ ਏ ਦੀ ਸ਼ਾਨਦਾਰ ਜਿੱਤ ਦੇ ਚਲਦਿਆਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸੈਕਟਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੈਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਉਸ ਦੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਟੀਮ ਆਉਣ ਵਾਲੇ ਸਮੇਂ ‘ਚ ਹੋਰ ਵੱਡੀਆਂ ਸਫ਼ਲਤਾਵਾਂ ਹਾਸਿਲ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਚਿਕਨ ਸ਼ਾਪ ਦੀ ਆੜ ਹੇਠ ਚੱਲ ਰਿਹਾ ਸੀ ਨਾਜਾਇਜ਼ ਸ਼ਰਾਬ ਦਾ ਧੰਦਾ, ਐਕਸਾਈਜ਼ ਵਿਭਾਗ ਦਾ ਛਾਪਾ ਅਗਲੀ ਖ਼ਬਰ ਡੇਰਾਬੱਸੀ ’ਚ ਗ਼ੈਰ-ਕਾਨੂੰਨੀ ਮਾਈਨਿੰਗ ’ਤੇ ਸ਼ਿਕੰਜਾ, 23.7 ਲੱਖ ਘਣ ਫੁੱਟ ਖੁਦਾਈ ਦਾ ਖੁਲਾਸਾ
Ad Position 24