03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੀ.ਪੀ.ਆਈ. (ਐੱਮ) ਵਰਕਰ 5 ਅਕਤੂਬਰ ਨੂੰ ਸੌਂਪਣਗੇ ਹਲਕਾ ਵਿਧਾਇਕ ਨੂੰ ਮੰਗ-ਪੱਤਰ

ਲਾਲੜੂ, 2 ਅਕਤੂਬਰ (ਰਾਜਬੀਰ ਸਿੰਘ)-ਸੀ. ਪੀ.

Ad Position 21
No active advertisement
ਅਜੀਤ ਡੈਸਕ 03-10-2026
ਲਾਲੜੂ, 2 ਅਕਤੂਬਰ (ਰਾਜਬੀਰ ਸਿੰਘ)-ਸੀ. ਪੀ. ਆਈ. (ਐਮ) ਦੀ ਕੇਂਦਰੀ ਕਮੇਟੀ ਦੇ ਸੱਦੇ ‘ਤੇ ਸੀ. ਪੀ. ਆਈ. (ਐਮ) ਦੀ ਜ਼ਿਲ੍ਹਾ ਇਕਾਈ ਦੇ ਵਰਕਰਾਂ ਵਲੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ 5 ਅਕਤੂਬਰ ਨੂੰ ਮੰਗ-ਪੱਤਰ ਸੌਂਪਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ. ਪੀ. ਆਈ. (ਐਮ) ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਸ਼ਿਆਮ ਲਾਲ ਹੈਬਤਪੁਰ, ਜ਼ਿਲ੍ਹਾ ਸਕੱਤਰ ਚੰਦਰਪਾਲ ਲਾਲੜੂ, ਤਹਿਸੀਲ ਸਕੱਤਰ ਕਾਮਰੇਡ ਫੂਲ ਚੰਦ ਤੇ ਸੀਟੂ ਆਗੂ ਕਾਮਰੇਡ ਬੈਜਨਾਥ ਨੇ ਦੱਸਿਆ ਕਿ ਪਾਰਟੀ ਦੀ ਕੇਂਦਰ ਕਮੇਟੀ ਵਲੋਂ ਕੌਮੀ ਪੱਧਰ ‘ਤੇ ਇਹ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਆਮ ਲੋਕਾਂ ਨਾਲ ਜੁੜੀਆਂ ਮੰਗਾਂ ਸੰਬੰਧੀ ਮੰਗ-ਪੱਤਰ ਦੇਸ਼ ਦੇ ਹਰ ਹਲਕਾ ਵਿਧਾਇਕ ਨੂੰ ਸੌਂਪਿਆ ਜਾਣਾ ਹੈ, ਜਿਸ ਨੂੰ ਅੱਗੇ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਉਣ ਲਈ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੰਗ ਪੱਤਰ ‘ਚ ਨਿਰੋਲ ਆਮ ਲੋਕਾਂ ਦੀਆਂ ਮੰਗਾਂ ਨੂੰ ਉਭਾਰਿਆ ਜਾਵੇਗਾ, ਜਿਸ ‘ਚ ਕਿਸਾਨਾਂ, ਮਜ਼ਦੂਰਾਂ, ਸਹਿਕਾਰੀ ਅਦਾਰਿਆਂ, ਚੰਡੀਗੜ੍ਹ ਦਾ ਮਸਲਾ, ਦਰਿਆਈ ਪਾਣੀਆਂ ਦਾ ਮਸਲਾ, ਮਹਿੰਗਾਈ ਦਾ ਮਸਲਾ, ਨਸ਼ਿਆਂ ਦਾ ਮਸਲਾ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ ਦਾ ਮਸਲਾ ਸ਼ਾਮਿਲ ਹੈ। ਇਸ ਤੋਂ ਇਲਾਵਾ ਘੱਟ ਗਿਣਤੀਆਂ ਦੀ ਮੰਗਾਂ ਅਤੇ ਮਹਿੰਗਾਈ ਬਾਰੇ ਵੀ ਵਿਸ਼ੇਸ਼ ਜ਼ਿਕਰ ਕੀਤਾ ਗਿਆ ਹੈ। ਆਗੂਆਂ ਨੇ ਸਮੂਹ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10 ਵਜੇ ਡੇਰਾਬੱਸੀ ਪੁੱਜ ਕੇ ਇਸ ਐਕਸ਼ਨ ਨੂੰ ਸਫ਼ਲ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. ਦਾ ਕੰਮ ਮੁਕੰਮਲ ਹੋਣ ਦੇ ਨੇੜੇ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ 3 ਸਾਲ ਤੱਕ ਕਰਦਾ ਰਿਹਾ ਜਬਰ-ਜਨਾਹ
Ad Position 24