03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਐੱਸ.ਆਈ.ਆਰ. ਦਾ ਕੰਮ ਮੁਕੰਮਲ ਹੋਣ ਦੇ ਨੇੜੇ-ਜ਼ਿਲ੍ਹਾ ਚੋਣ ਅਫ਼ਸਰ

ਐੱਸ. ਏ.

Ad Position 21
No active advertisement
ਅਜੀਤ ਡੈਸਕ 03-10-2026
ਐੱਸ. ਏ. ਐੱਸ. ਨਗਰ, 2 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੁਹਾਲੀ ਅੰਦਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.)-2026 ਦਾ ਕੰਮ ਮੁਕੰਮਲ ਹੋਣ ਦੇ ਨੇੜੇ ਪੁੱਜ ਚੁੱਕਾ ਹੈ ਅਤੇ ਹੁਣ ਤੱਕ 99.37 ਫ਼ੀਸਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ 52-ਖਰੜ, 53-ਮੁਹਾਲੀ ਅਤੇ 112-ਡੇਰਾਬੱਸੀ ‘ਚ ਐੱਸ. ਆਈ. ਆਰ. ਦੀ 99.37 ਫ਼ੀਸਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਯੋਗ ਵੋਟਰ ਦਾ ਨਾਂਅ ਵੋਟਰ ਸੂਚੀ ‘ਚ ਯਕੀਨੀ ਬਣਾਉਣ ਅਤੇ ਵੋਟਰਾਂ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਲਈ, ਜਿਨ੍ਹਾਂ ਮਾਮਲਿਆਂ ‘ਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਕਾਰਵਾਈ ਬਾਕੀ ਹੈ, ਉਨ੍ਹਾਂ ਮਾਮਲਿਆਂ ‘ਚ ਬੂਥ ਪੱਧਰੀ ਅਧਿਕਾਰੀ (ਬੀ. ਐਲ. ਓ.) ਖ਼ੁਦ ਵੋਟਰਾਂ ਨਾਲ ਸੰਪਰਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਉਨ੍ਹਾਂ ਤੋਂ ਸਿੱਧੇ ਤੌਰ ‘ਤੇ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਿਵਸਥਾ ਨਾਲ ਵੋਟਰਾਂ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ. ਆਰ. ਓਜ਼) ਦੇ ਦਫ਼ਤਰਾਂ ‘ਚ ਨਿੱਜੀ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਖ਼ੁਦ ਜਾਣ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਅਤੇ ਵੋਟਰ ਸੂਚੀਆਂ ਨਾਲ ਸੰਬੰਧਿਤ ਉਨ੍ਹਾਂ ਦੇ ਸਵਾਲਾਂ ਤੇ ਚਿੰਤਾਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ‘ਚ ਸਹਾਇਤਾ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਜ਼ਿਲ੍ਹੇ ਦੇ ਤਿੰਨੋਂ ਈ. ਆਰ. ਓਜ਼ ਅਤੇ ਸਮੁੱਚੇ ਚੋਣ ਅਮਲੇ ਨਾਲ ਤਾਲਮੇਲ ਕਰਕੇ ਐੱਸ. ਆਈ. ਆਰ. ਦੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ. ਐਲ. ਓਜ਼ ਅਤੇ ਹੋਰਨਾਂ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਲੋੜ ਅਨੁਸਾਰ ਜ਼ਰੂਰੀ ਦਸਤਾਵੇਜ਼ ਅਤੇ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਐੱਸ. ਆਈ. ਆਰ. ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਛੱਤਬੀੜ ਚਿੜੀਆਘਰ ’ਚ ਜੰਗਲੀ ਜੀਵ ਹਫ਼ਤੇ ਦਾ ਸਾਈਕਲਿੰਗ ਨਾਲ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਸੀ.ਪੀ.ਆਈ. (ਐੱਮ) ਵਰਕਰ 5 ਅਕਤੂਬਰ ਨੂੰ ਸੌਂਪਣਗੇ ਹਲਕਾ ਵਿਧਾਇਕ ਨੂੰ ਮੰਗ-ਪੱਤਰ
Ad Position 24