ਪੰਚਕੂਲਾ ਦੇ ਕੂੜੇ ਨਾਲ ਜ਼ੀਰਕਪੁਰ ਨੂੰ ਬਣਾਇਆ ਡੰਪਿੰਗ ਗਰਾਊਂਡ- ਐੱਨ. ਕੇ. ਸ਼ਰਮਾ
ਜ਼ੀਰਕਪੁਰ, 2 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਮਾੜੀ ਸਫ਼ਾਈ ਵਿਵਸਥਾ ਨੂੰ ਲੈ ਕੇ ਇਲਾਕੇ ਦੇ ਲੋਕਾਂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ. ਕੇ.
ਇ
ਇਲਾਕਾ ਵਾਸੀਆਂ ਨੇ ਸਾਬਕਾ ਵਿਧਾਇਕ ਦੀ ਅਗਵਾਈ ਵਿਚ ਕੀਤਾ ਪ੍ਰਦਰਸ਼ਨ
03-10-2026
ਜ਼ੀਰਕਪੁਰ, 2 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਮਾੜੀ ਸਫ਼ਾਈ ਵਿਵਸਥਾ ਨੂੰ ਲੈ ਕੇ ਇਲਾਕੇ ਦੇ ਲੋਕਾਂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਐਨ.ਕੇ. ਸ਼ਰਮਾ ਨੇ ਪੰਜਾਬ ਸਰਕਾਰ ‘ਤੇ ‘ਮਿਸ਼ਨ ਕਲੀਨ ਪੰਜਾਬ’ ਨਾਲ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਮੁਹਿੰਮ ਲਈ ਝੂਠੇ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ‘ਤੇ ਲੱਖਾਂ ਰੁ. ਖਰਚ ਕੀਤੇ ਗਏ ਹਨ। ਇਸ ਦੇ ਬਾਵਜੂਦ ਜ਼ਮੀਨੀ ਹਕੀਕਤ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਨੇਚਰ ਪਾਰਕ, ਬਲਟਾਣਾ ਦੇ ਆਲੇ-ਦੁਆਲੇ ਕਈ ਰਿਹਾਇਸ਼ੀ ਸੁਸਾਇਟੀਆਂ ਹਨ। ਲੋਕ ਇੱਥੇ ਸਵੇਰ ਦੀ ਸੈਰ ਅਤੇ ਕਸਰਤ ਲਈ ਆਉਂਦੇ ਹਨ। ਇਹ ਜਗ੍ਹਾ, ਜੋ ਕਿ ਬਿਹਤਰ ਸਿਹਤ ਅਤੇ ਸਾਫ਼ ਵਾਤਾਵਰਨ ਲਈ ਬਣਾਈ ਗਈ ਸੀ, ਹੁਣ ਇਕ ਡੰਪਿੰਗ ਗਰਾਊਂਡ ਬਣ ਗਈ ਹੈ। ਲੋਕ ਗੰਦਗੀ, ਬਦਬੂ ਅਤੇ ਗੰਦੇ ਵਾਤਾਵਰਨ ਦਾ ਸਾਹਮਣਾ ਕਰ ਰਹੇ ਹਨ। ਲੋਕਾਂ ਨੇ ਦੋਸ਼ ਲਗਾਇਆ ਕਿ ਪੰਚਕੂਲਾ ਦਾ ਕੂੜਾ ਵੀ ਇਥੇ ਸੁੱਟਿਆ ਜਾ ਰਿਹਾ ਹੈ। ਸ਼ਰਮਾ ਨੇ ਕਿਹਾ ਕਿ ਅੱਜ ਜ਼ੀਰਕਪੁਰ ਨੂੰ ਪੰਚਕੂਲਾ ਦੇ ਡੰਪਿੰਗ ਗਰਾਊਂਡ ਵਿਚ ਬਦਲ ਦਿੱਤਾ ਗਿਆ ਹੈ। ਅੱਜ ਢਕੌਲੀ ਅਤੇ ਪੀਰਮੁਛੱਲਾ ਸਮੇਤ ਆਲੇ-ਦੁਆਲੇ ਦੇ ਖੇਤਰਾਂ ਵਿਚ ਵੱਖ-ਵੱਖ ਥਾਵਾਂ ‘ਤੇ ਅਸਥਾਈ ਡੰਪਿੰਗ ਗਰਾਊਂਡ ਬਣ ਗਏ ਹਨ। ਰਾਤ ਨੂੰ ਪੰਚਕੂਲਾ ਤੋਂ ਟਰਾਲੀਆਂ ਇਥੇ ਆ ਕੇ ਕੂੜਾ ਸੁੱਟਦੀਆਂ ਹਨ ਅਤੇ ਪੰਜਾਬ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਸ਼ਰਮਾ ਨੇ ਕਿਹਾ ਕਿ ਇਸ ਸੰਬੰਧ ਵਿਚ ਪੰਚਕੂਲਾ ਨਗਰ ਨਿਗਮ ਵਿਰੁੱਧ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਿਚ ਕੇਸ ਦਾਇਰ ਕੀਤਾ ਜਾਵੇਗਾ। ਜ਼ੀਰਕਪੁਰ ਦੇ ਅਧਿਕਾਰੀਆਂ ਖ਼ਿਲਾਫ਼ ਹੈੱਡਕੁਆਰਟਰ ਦੇ ਅਧਿਕਾਰੀਆਂ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਇਸ ਮੌਕੇ ਸਾਬਕਾ ਸਰਪੰਚ ਪ੍ਰੇਮ ਸਿੰਘ, ਜਰਨੈਲ ਸਿੰਘ, ਜਸਵੰਤ ਸਿੰਘ, ਜੋਗਿੰਦਰ ਸਿੰਘ, ਅੰਕਿਤਾ ਕਟਾਰੀਆ, ਸੁਮਨ, ਅਮਨ, ਦਿਲਬਾਗ ਸਿੰਘ ਬਾਗੀ ਅਤੇ ਧਰਮਿੰਦਰ ਕੁਮਾਰ ਨੇ ਸਾਬਕਾ ਵਿਧਾਇਕ ਨੂੰ ਦੱਸਿਆ ਕਿ ਇਥੇ ਬਣਾਇਆ ਜਾ ਰਿਹਾ ਡੰਪਿੰਗ ਗਰਾਊਂਡ ਲੋਕਾਂ ਨੂੰ ਹਿਜਰਤ ਕਰਨ ਲਈ ਮਜ਼ਬੂਰ ਕਰ ਰਿਹਾ ਹੈ। ਨਗਰ ਕੌਂਸਲ ਪ੍ਰਸ਼ਾਸਨ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਨਹੀਂ ਸੁਣ ਰਿਹਾ ਹੈ। ਸਾਬਕਾ ਵਿਧਾਇਕ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਮੱਸਿਆ ਦੇ ਹੱਲ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।