02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ਸਾਡਾ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਪੀੜ੍ਹੀਆਂ ਵਿਚਕਾਰ ਸਾਂਝ ਵਧਾਉਣ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ

ਐੱਸ. ਏ.

Ad Position 21
No active advertisement
ਪਿੰਡ ਮਦਨਹੇੜੀ ਸਥਿਤ ‘ਸਰਵ ਹਿਊਮੈਨਿਟੀ ਸਰਵ ਗੌਡ’ ਓਲਡਏਜ਼ ਹੋਮ ਵਿਖੇ ਕਰਵਾਏ ਗਏ ਪ੍ਰੋਗਰਾਮ ਨਾਲ ਬਜ਼ੁਰਗਾਂ ਨਾਲ ਮਿਲ ਕੇ ਬੂਟੇ ਲਗਾਉਂਦੇ ਹੋਏ ਸਕੂਲੀ ਬੱਚੇ। ਅਜੀਤ ਤਸਵੀਰ 03-10-2026
ਐੱਸ. ਏ. ਐੱਸ. ਨਗਰ, 2 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਹਾਲੀ ਨਵਦੀਪ ਕੌਰ ਨੇ ਦੱਸਿਆ ਕਿ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ‘ਸਟੇਟ ਐਕਸ਼ਨ ਪਲਾਨ 2026-27’ ਤਹਿਤ ਚਲਾਈ ਜਾ ਰਹੀ ‘ਸਾਡਾ ਬਜ਼ੁਰਗ ਸਾਡਾ ਮਾਣ’ ਮੁਹਿੰਮ ਅਧੀਨ ਪੀੜ੍ਹੀਆਂ ਵਿਚਕਾਰ ਆਪਸੀ ਸਾਂਝ, ਪਿਆਰ ਅਤੇ ਸਤਿਕਾਰ ਨੂੰ ਮਜ਼ਬੂਤ ਕਰਨ ਲਈ ‘ਅੰਤਰ-ਪੀੜ੍ਹੀ ਬੰਧਨ ਗਤੀਵਿਧੀ’ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ 1 ਅਕਤੂਬਰ ਨੂੰ ਪਿੰਡ ਮਦਨਹੇੜੀ ਸਥਿਤ ‘ਸਰਵ ਹਿਊਮੈਨਿਟੀ ਸਰਵ ਗੌਡ’ ਓਲਡਏਜ਼ ਹੋਮ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਰਕਾਰੀ ਮਾਡਲ ਸਕੂਲ ਮਦਨਹੇੜੀ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰਾ ਕਰਕੇ ਉਥੇ ਰਹਿ ਰਹੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਬਜ਼ੁਰਗਾਂ ਪ੍ਰਤੀ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਖ਼ੁਦ ਵਲੋਂ ਤਿਆਰ ਕੀਤੇ ਵਿਸ਼ੇਸ਼ ਕਾਰਡ ਭੇਟ ਕੀਤੇ ਗਏ। ਇਸ ਮੌਕੇ ‘ਇਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਵੀ ਲਗਾਏ ਗਏ। ਇਸ ਦੇ ਨਾਲ ਹੀ ਬਜ਼ੁਰਗਾਂ ਦੀ ਸਿਹਤ ਸੰਭਾਲ ਨੂੰ ਧਿਆਨ ਵਿਚ ਰੱਖਦਿਆਂ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਰਾਹੀਂ ਸੀਨੀਅਰ ਨਾਗਰਿਕਾਂ ਨੂੰ ਸਿਹਤ ਸੰਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਬਾਅਦ ਸਰਕਾਰੀ ਮਿਡਲ ਸਕੂਲ ਫੇਜ਼-2 ਮੁਹਾਲੀ ਵਿਖੇ ਵੀ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਕੂਲੀ ਬੱਚਿਆਂ ਅਤੇ ਸੀਨੀਅਰ ਨਾਗਰਿਕਾਂ ਵਿਚਕਾਰ ਆਪਸੀ ਮੇਲ-ਜੋਲ ਅਤੇ ਸਤਿਕਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਹਾਲੀ ਨਵਦੀਪ ਕੌਰ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਬਜ਼ੁਰਗਾਂ ਦੇ ਤਜ਼ਰਬਿਆਂ ਅਤੇ ਜੀਵਨ ਮੁੱਲਾਂ ਨਾਲ ਜੋੜਨਾ ਅਤੇ ਬੱਚਿਆਂ ‘ਚ ਬਜ਼ੁਰਗਾਂ ਪ੍ਰਤੀ ਪਿਆਰ, ਸਤਿਕਾਰ, ਹਮਦਰਦੀ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਖਰੜ ਦੇ ਅੱਜ ਸਰੋਵਰ ਲਈ 94 ਕਰੋੜ ਰੁ. ਦੀ ਗ੍ਰਾਂਟ ਮਿਲਣ ਉਪਰੰਤ ਸੰਸਦ ਮੈਂਬਰ ਸੰਧੂ ਸ੍ਰੀ ਰਾਮ ਮੰਦਰ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਪਿੰਡ ਸਨੇਟਾ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਮੈਡੀਕਲ ਕੈਂਪ ਭਲਕੇ-ਬੇਦੀ
Ad Position 24