04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੰਵਿਧਾਨਕ ਸੰਸਥਾਵਾਂ ’ ਤੇ ਕਬਜ਼ੇ ਕਰਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਭਾਜਪਾ - ਕਾਹਲੋਂ

ਐੱਸ. ਏ.

Ad Position 21
No active advertisement
ਅਜੀਤ ਡੈਸਕ 04-10-2026
ਐੱਸ. ਏ. ਐੱਸ. ਨਗਰ, 3 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਮੁਹਾਲੀ ਦੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਭਾਜਪਾ ਵਲੋਂ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ‘ਤੇ ਕਬਜ਼ੇ ਕਰਕੇ ਭਾਰਤੀ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪਹਿਲਾਂ ਚੋਣ ਕਮਿਸ਼ਨ ‘ਤੇ ਕਬਜ਼ਾ ਕਰਕੇ ਐੱਸ. ਆਈ. ਆਰ. ਰਾਹੀਂ ਦੇਸ਼ ਦੇ 13 ਕਰੋੜ ਵੋਟਰਾਂ ਦੇ ਨਾਂਅ ਵੋਟਰ ਸੂਚੀਆਂ ‘ਚੋਂ ਕੱਟ ਦਿੱਤੇ ਗਏ, ਜੋ ਕਿ ਵੋਟਰਾਂ ਨਾਲ ਸ਼ਰ੍ਹੇਆਮ ਧੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਭਾਰਤੀ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਝੀ ਸਾਜ਼ਿਸ਼ ਘੜੀ ਜਾ ਰਹੀ ਹੈ ਅਤੇ ਵਿਰੋਧੀਆਂ ਪਾਰਟੀਆਂ ਦਾ ਟਾਕਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਜਿਥੇ ਨਵੀਆਂ ਸਿਆਸੀ ਪਾਰਟੀਆਂ ਲਈ ਚੋਣ ਕਮਿਸ਼ਨ ਦੀ ਮਨਜੂਰੀ ਦੇ ਰਾਹ ‘ਚ ਫਜੂਲ ਰੁਕਾਵਟਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਤਾਨਾਸ਼ਾਹੀ ਕਾਇਮ ਕਰਨ ਲਈ ਐਨ. ਆਰ. ਸੀ. ਰਾਹੀਂ ਨਾਗਰਿਕਾਂ ਦੇ ਜ਼ਮਹੂਰੀ ਅਧਿਕਾਰ ਖ਼ਤਮ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹਿੰਦੂਵਾਦੀ ਤਾਕਤਾਂ ਨਾਲ ਮਿਲ ਕੇ ਦੇਸ਼ ‘ਚੋਂ ਅਮਨ-ਸ਼ਾਂਤੀ ਖ਼ਤਮ ਕਰਨ ਦਾ ਯਤਨ ਕਰ ਰਹੀ ਹੈ, ਪਰ ਦੇਸ਼ ਦੀ ਜਨਤਾ ਭਾਜਪਾ ਦੇ ਨਾਪਾਕ ਇਰਾਦਿਆਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੀ ਹੈ ਅਤੇ ਭਾਜਪਾ ਨੂੰ ਆਪਣੀ ਚਾਲ ‘ਚ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਰਾਹੀਂ ਰਾਜਾਂ ਦੇ ਈ. ਆਰ. ਓ. ਦੇ ਅਧਿਕਾਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਈ. ਨੈੱਟ ਰਾਹੀਂ ਪੂਰੀ ਚੋਣ ਪ੍ਰਕਿਰਿਆ ਨੂੰ ਲਾਗੂ ਕੀਤਾ ਜਾ ਰਿਹਾ ਹੈ, ਜੋ ਕਿ ਸੰਵਿਧਾਨ ਦੇ ਮੁਤਾਬਿਕ ਗ਼ੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਵਲੋਂ ਭਾਜਪਾ ਦੀ ਇਸ ਧੱਕੇਸ਼ਾਹੀ ਦਾ ਜਵਾਬ ਆਗਾਮੀ ਚੋਣਾਂ ‘ਚ ਜ਼ਰੂਰ ਦਿੱਤਾ ਜਾਵੇਗਾ। ਇਸੇ ਦੌਰਾਨ ਕਾਹਲੋਂ ਨੇ ਮੰਗ ਕੀਤੀ ਕਿ ਐਸ. ਆਈ. ਆਰ. ਦੀ ਪ੍ਰਕਿਰਿਆ ਨੂੰ ਤੁਰੰਤ ਬੰਦ ਕੀਤਾ ਜਾਵੇ ਤੇ 13 ਕਰੋੜ ਰੱਦ ਕੀਤੀਆਂ ਵੋਟਾਂ ਨੂੰ ਤੁਰੰਤ ਬਹਾਲ ਕਰਕੇ ਜਾਂ 2025 ਦੀ ਵੋਟਰ ਸੂਚੀ ਦੇ ਅਨੁਸਾਰ ਚੋਣਾਂ ਕਰਵਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਨਗਲਾ ਰੋਡ ਤੋਂ ਪੀ . ਆਰ .-7 ਨੂੰ ਜਾਂਦੀ ਸੜਕ ਬਣੀ ਗੰਦੇ ਪਾਣੀ ਦੀ ਨਦੀ ਸੜਕ ’ਤੇ 1 ਮਹੀਨੇ ਤੋਂ ਚੱਲ ਰਿਹਾ ਸੀਵਰੇਜ ਦਾ ਪ... ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24