ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਢਕੌਲੀ ਤੋਂ ਹਰਿਦੁਆਰ ਤੇ ਰਿਸ਼ੀਕੇਸ਼ ਲਈ ਬੱਸ ਰਵਾਨਾ
ਜ਼ੀਰਕਪੁਰ, 3 ਅਕਤੂਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਢਕੌਲੀ ਖੇਤਰ ਦੇ ਵਾ. ਨੰ.
ਜ਼ੀਰਕਪੁਰ, 3 ਅਕਤੂਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਢਕੌਲੀ ਖੇਤਰ ਦੇ ਵਾ. ਨੰ. 6 ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਸਾਡੀ ਆਸਥਾ ਅਤੇ ਸੱਭਿਆਚਾਰ ਨਾਲ ਡੂੰਘਾ ਸੰਬੰਧ ਰੱਖਦੀਆਂ ਹਨ ਅਤੇ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਸਮੁੱਚੇ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਪ੍ਰਮਾਤਮਾ ਅੱਗੇ ਸਭ ਦੇ ਜੀਵਨ ‘ਚ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਬਣਾਈ ਰੱਖ ਦੀ ਕਾਮਨਾ ਕੀਤੀ। ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਕੌਂਸਲਰ ਸੁਮਨ ਸੈਨ ਤੇ ਮੁਕੇਸ਼ ਸੈਨ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।