03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗੁਰਦੁਆਰਾ ਈਸ਼ਰ ਦਰਬਾਰ ਸਾਹਿਬ ਸੈਕਟਰ -104 ਮੁਹਾਲੀ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ

ਐੱਸ. ਏ.

Ad Position 21
No active advertisement
ਅਜੀਤ ਡੈਸਕ 04-10-2026
ਐੱਸ. ਏ. ਐੱਸ. ਨਗਰ, 3 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-104 ਵਿਚਲੀ ਪਰਲ ਸਿਟੀ ਵਿਖੇ ਨਵੇਂ ਬਣ ਰਹੇ ਗੁਰਦੁਆਰਾ ਈਸ਼ਰ ਦਰਬਾਰ ਸਾਹਿਬ ਵਿਖੇ ਅੱਜ 4 ਅਕਤੂਬਰ ਨੂੰ ਸੱਚਖੰਡ ਵਾਸੀ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਅਤੇ ਸੰਗਤ ਦੇ ਸਹਿਯੋਗ ਨਾਲ ਇਕ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 10 ਵਜੇ ਬੀਬੀਆਂ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਨਾਲ ਹੋਵੇਗੀ, ਉਪਰੰਤ 11.30 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਉੱਚ-ਕੋਟੀ ਦੇ ਰਾਗੀ ਜਥਿਆਂ ਵਲੋਂ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸੰਤ ਬਾਬਾ ਈਸ਼ਰ ਸਿੰਘ ਜੀ ਸੰਤ ਮੰਡਲ ਫਾਊਂਡੇਸ਼ਨ ਲੰਬਿਆਂ ਸਾਹਿਬ ਸਮੇਤ ਮੁੱਖ ਸੇਵਾਦਾਰ ਸੰਤ ਬਾਬਾ ਅਮਰਾਓ ਸਿੰਘ ਲੰਬਿਆਂ ਸਾਹਿਬ ਵਾਲਿਆਂ ਨੇ ਇਲਾਕੇ ਦੀ ਸਾਧ-ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਗੁਰਮਤਿ ਸਮਾਗਮ ‘ਚ ਪਰਿਵਾਰਾਂ ਸਮੇਤ ਪਹੁੰਚ ਕੇ ਹਾਜ਼ਰੀ ਭਰਨ ਅਤੇ ਗੁਰਦੁਆਰਾ ਸਾਹਿਬ ਦੀ ਚੱਲ ਰਹੀ ਕਾਰ ਸੇਵਾ ‘ਚ ਤਨ, ਮਨ ਅਤੇ ਧਨ ਨਾਲ ਸਹਿਯੋਗ ਦੇ ਕੇ ਗੁਰੂ-ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਥਾਣਾ ਸਿਟੀ ਅੱਗੇ ਰਸਤੇ ’ ਚ ਖੜ੍ਹੀਆਂ ਐਕਸੀਡੈਂਟਲ ਗੱਡੀਆਂ ਨੂੰ ਤੁਰੰਤ ਚੁਕਵਾਇਆ ਜਾਵੇ - ਕੰਗ ਅਗਲੀ ਖ਼ਬਰ ਰਿਆਤ - ਬਾਹਰਾ ਯੂਨੀਵਰਸਿਟੀ ਦੇ ਫਿਜ਼ੀਓਥਰੈਪੀ ਵਿਭਾਗ ਵਲੋਂ ਦਿਲ ਅਤੇ ਸਟ੍ਰੋਕ ਦੀ ਦੇਖਭਾਲ ’ ਤੇ ਵਿਸ਼ੇਸ਼ ਸਮਾਗਮ
Ad Position 24