03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿੱਦਿਆ ਵੈਲੀ ਸਕੂਲ ਖਰੜ ਵਿਖੇ ਗਾਂਧੀ ਜੈਅੰਤੀ ਨੂੰ ਸਮਰਪਿਤ ਸਮਾਗਮ ਕਰਵਾਇਆ

ਖਰੜ, 3 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਗਾਂਧੀ ਜੈਅੰਤੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਵਿਦਿਆਰਥੀਆਂ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸੱਚ, ਅਹਿੰਸਾ, ਸਾਦਗੀ ਅਤੇ ਸਵੱਛਤਾ ਦੇ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 04-10-2026
ਖਰੜ, 3 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਗਾਂਧੀ ਜੈਅੰਤੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਵਿਦਿਆਰਥੀਆਂ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸੱਚ, ਅਹਿੰਸਾ, ਸਾਦਗੀ ਅਤੇ ਸਵੱਛਤਾ ਦੇ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਾਸ਼ਣ, ਦੇਸ਼-ਭਗਤੀ ਦੇ ਗੀਤਾਂ, ਵਿਚਾਰ ਉਤੇਜਕ ਪੇਸ਼ਕਾਰੀਆਂ ਅਤੇ ਸਵੱਛਤਾ ਨਾਲ ਸੰਬੰਧਿਤ ਗਤੀਵਿਧੀਆਂ ‘ਚ ਹਿੱਸਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਰੋਜ਼ਾਨਾ ਦੇ ਜੀਵਨ ਵਿਚ ਗਾਂਧੀਵਾਦੀ ਕਦਰਾਂ-ਕੀਮਤਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਅਰਥਪੂਰਨ ਸੰਦੇਸ਼ ਵੀ ਸਾਂਝੇ ਕੀਤੇ ਗਏ। ਇਸ ਮੌਕੇ ਅਧਿਆਪਕਾਂ ਨੇ ਸ਼ਾਂਤੀ, ਹਮਦਰਦੀ ਅਤੇ ਜ਼ਿੰਮੇਵਾਰ ਨਾਗਰਿਕ ਦੀ ਮਹੱਤਤਾ ਨੂੰ ਸਮਝਣ ਵਿਚ ਵਿਦਿਆਰਥੀਆਂ ਦੀ ਅਗਵਾਈ ਕੀਤੀ। ਇਸ ਮੌਕੇ ਸਕੂਲ ਪ੍ਰਿੰ. ਡਾ. ਸੁਮਨ ਲਤਾ ਨੇ ਸਮੁੱਚੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਹੀ ਰਾਸ਼ਟਰਪਿਤਾ ਨੂੰ ਅਸਲ ਸ਼ਰਧਾਂਜਲੀ ਹੋਵੇਗੀ। ਸਮਾਗਮ ਦੀ ਸਮਾਪਤੀ ਆਪਸੀ ਸਦਭਾਵਨਾ ਅਤੇ ਸੱਚ ਤੇ ਅਹਿੰਸਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੇ ਪ੍ਰਣ ਨਾਲ ਹੋਈ। ਇਸ ਮੌਕੇ ਸਕੂਲ ਚੇਅਰਪਰਸਨ ਸੁਰਿੰਦਰ ਕੌਰ ਤੇ ਡਾਇਰੈਕਟਰ ਸਿਮਰਪ੍ਰੀਤ ਸਿੰਘ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਾ ਵਿਰੋਧੀ ਮੁਹਿੰਮ ਕੀਤੀ ਤੇਜ਼ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ ਚ ‘ ਗ੍ਰੀਨ ਹਾਈਡ੍ਰੋਜਨ ਮਿਸ਼ਨ ’ ਸਬੰਧੀ ਪ੍ਰੋਗਰਾਮ ਕਰਵਾਇਆ ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬ ਯੂਨੀਵ...
Ad Position 24