05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਤੇਜ਼ ਰਫ਼ਤਾਰ ਪਿਕਅੱਪ ਨੇ ਦੋ ਔਰਤਾਂ ਤੇ ਡਲਿਵਰੀ ਬੁਆਏ ਨੂੰ ਮਾਰੀ ਟੱਕਰ , ਮੈਡੀਕਲ ਜਾਂਚ ’ ਚ ਸ਼ਰਾਬ ਦੀ ਪੁਸ਼ਟੀ

ਜ਼ੀਰਕਪੁਰ, 4 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੇ ਓਲਡ ਅੰਬਾਲਾ ਰੋਡ ’ਤੇ ਐਤਵਾਰ ਨੂੰ ਤੇਜ਼ ਰਫ਼ਤਾਰ ਪਿਕਅੱਪ ਦੀ ਲਪੇਟ ’ਚ ਆਉਣ ਕਾਰਨ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ’ਚ ਬਲਿੰਕਿਟ ਦਾ ਡਿਲੀਵਰੀ ਬੁਆਏ ਵੀ ਸ਼ਾਮਿਲ ਹੈ।

Ad Position 21
No active advertisement
ਅਜੀਤ ਡੈਸਕ 05-10-2026
ਜ਼ੀਰਕਪੁਰ, 4 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੇ ਓਲਡ ਅੰਬਾਲਾ ਰੋਡ ’ਤੇ ਐਤਵਾਰ ਨੂੰ ਤੇਜ਼ ਰਫ਼ਤਾਰ ਪਿਕਅੱਪ ਦੀ ਲਪੇਟ ’ਚ ਆਉਣ ਕਾਰਨ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ’ਚ ਬਲਿੰਕਿਟ ਦਾ ਡਿਲੀਵਰੀ ਬੁਆਏ ਵੀ ਸ਼ਾਮਿਲ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਮੋਟਰਸਾਈਕਲ ਪਿਕਅੱਪ ਤੇ ਦਰੱਖਤ ਵਿਚਕਾਰ ਫਸ ਕੇ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਪਿਕਅੱਪ ਚਾਲਕ ਕਥਿਤ ਤੌਰ ’ਤੇ ਸ਼ਰਾਬ ਦੇ ਨਸ਼ੇ ’ਚ ਤੇਜ਼ ਰਫ਼ਤਾਰ ਨਾਲ ਵਾਹਨ ਚਲਾ ਰਿਹਾ ਸੀ। ਅਚਾਨਕ ਪਿਕਅੱਪ ਬੇਕਾਬੂ ਹੋ ਕੇ ਸੜਕ ’ਤੇ ਜਾ ਰਹੇ ਤਿੰਨ ਲੋਕਾਂ ਨਾਲ ਟਕਰਾ ਗਈ। ਟੱਕਰ ਕਾਰਨ ਤਿੰਨੇ ਸੜਕ ’ਤੇ ਡਿੱਗ ਕੇ ਜ਼ਖ਼ਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਹਾਦਸੇ ’ਚ ਜ਼ਖ਼ਮੀ ਬਲਿੰਕਿਟ ਡਿਲੀਵਰੀ ਬੁਆਏ ਰਾਜੇਸ਼ ਕੁਮਾਰ (36) ਸਾਲ ਦੱਸੀ ਜਾ ਰਹੀ ਹੈ, ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਤੇ ਏ. ਐੱਸ. ਆਈ. ਸੁਲੱਖਣ ਸਿੰਘ ਨੇ ਪਿਕਅੱਪ ਚਾਲਕ ਨਿਤਿਨ (22) ਨੂੰ ਹਿਰਾਸਤ ’ਚ ਲੈ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਚਾਲਕ ਨੂੰ ਢਕੌਲੀ ਦੇ ਹਸਪਤਾਲ ਲਿਜਾ ਕੇ ਮੈਡੀਕਲ ਕਰਵਾਇਆ ਗਿਆ, ਜਿਸ ’ਚ ਉਸ ਵਲੋਂ ਸ਼ਰਾਬ ਪੀਣ ਦੀ ਪੁਸ਼ਟੀ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਕੀਤੀ ਚੈਕਿੰਗ ਪੁਲਿਸ ਨੇ ਕਈ ਮੋਟਰਸਾਈਕਲ ਤੇ ਵਿਅਕਤੀਆਂ ਨੂੰ ਲਿਆ ਹਿਰਾਸਤ ਵਿਚ ਅਗਲੀ ਖ਼ਬਰ 289 ਵਿਅਕਤੀ ਕਾਬੂ ‘ਯੁੱਧ ਨਸ਼ਿਆਂ ਵਿਰੁੱਧ ’ ਦੇ 582ਵੇਂ ਦਿਨ 180 ਨਸ਼ਾ ਤਸਕਰ ਕਾਬੂ
Ad Position 24