ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਕੀਤੀ ਚੈਕਿੰਗ ਪੁਲਿਸ ਨੇ ਕਈ ਮੋਟਰਸਾਈਕਲ ਤੇ ਵਿਅਕਤੀਆਂ ਨੂੰ ਲਿਆ ਹਿਰਾਸਤ ਵਿਚ
ਖਰੜ, 4 ਅਕਤੂਬਰ (ਤਰਸੇਮ ਸਿੰਘ ਜੰਡਪੁਰੀ)- ਯੁੱਧ ਨਸ਼ਿਆ ਖ਼ਿਲਾਫ਼ ਚਲਾਈ ਗਈ ਮੁਹਿੰਮ ਅਤੇ ਕਾਸੋ ਆਪ੍ਰੇਸ਼ਨ ਦੌਰਾਨ ਅੱਜ ਖਰੜ ਦੇ ਡੀ. ਐੱਸ.
ਖਰੜ, 4 ਅਕਤੂਬਰ (ਤਰਸੇਮ ਸਿੰਘ ਜੰਡਪੁਰੀ)- ਯੁੱਧ ਨਸ਼ਿਆ ਖ਼ਿਲਾਫ਼ ਚਲਾਈ ਗਈ ਮੁਹਿੰਮ ਅਤੇ ਕਾਸੋ ਆਪ੍ਰੇਸ਼ਨ ਦੌਰਾਨ ਅੱਜ ਖਰੜ ਦੇ ਡੀ.ਐੱਸ.ਪੀ. ਦੀ ਅਗਵਾਈ ਹੇਠ ਮੁੰਡੀ ਖਰੜ ਬੰਗਾਲਾ ਵਾਸੀ ਦੀ ਘਰ ਘਰ ਚੈਕਿੰਗ ਕੀਤੀ ਗਈ ਹੈ। ਇਸ ਸੰਬੰਧੀ ਡੀ.ਐੱਸ.ਪੀ. ਇਸਾਨ ਸਿੰਗਲਾ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਕਿਹਾ ਕਿ ਅੱਜ ਉਕਤ ਬਸਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ ਇਸ ਤੋਂ ਪਹਿਲਾਂ ਵੀ ਕਈ ਵਾਰੀ ਚੈਕਿੰਗ ਕਰ ਚੁੱਕੇ ਹਨ ਜਿਹੜੇ ਵਿਅਕਤੀ ਨਸ਼ੇ ਦੀ ਤਸਕਰੀ ਕਰਦੇ ਸਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਮਾਮਲੇ ਦਰਜ ਵੀ ਕੀਤੇ ਗਏ ਹਨ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤੇ ਨਸ਼ਿਆਂ ਨੂੰ ਕਾਫੀ ਠੱਲ ਪਈ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ੇ ਪੰਜਾਬ ਨੂੰ ਖਾ ਰਹੇ ਹਨ । ਇਸ ਕਰਕੇ ਕੋਈ ਵਿਅਕਤੀ ਨਸ਼ੇ ਦੀ ਤਸਕਰੀ ਕਰਦਾ ਉਨ੍ਹਾਂ ਦੀ ਧਿਆਨ ਵਿੱਚ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰਨ ਪੁਲਿਸ ਉਸ ਦਾ ਨਾਮ ਗੁਪਤ ਰੱਖੇਗੀ ਉਨ੍ਹਾਂ ਨਸ਼ਾ ਕਰਨ ਵਾਲੇ ਨੌਜਵਾਨਾਂ ਨੇ ਵੀ ਅਪੀਲ ਕੀਤੀ ਹੈ ਤੇ ਅਗਰ ਕੋਈ ਵੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੁਲਿਸ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਾ ਕੇ ਉਸ ਦਾ ਨਸ਼ਾ ਛੁਡਾਉਣ ਲਈ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਇਸ ਮੁਹਿੰਮ ਤਹਿਤ ਸ਼ੱਕ ਦੇ ਤੌਰ ਤੇ ਕਈ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਕਈ ਮੋਟਰਸਾਈਕਲ ਵੀ ਸ਼ੱਕ ਦੇ ਅਧਾਰ ਪੁਲਿਸ ਵਲੋਂ ਚੁੱਕੇ ਗਏ ਹਨ। ਪੁਲਿਸ ਇਸ ਮਾਮਲੇ ਦੇ ਵਿਚ ਪੁੱਛਗਿਛ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ ਇਸ ਮੌਕੇ ਉਨ੍ਹਾਂ ਦੇ ਨਾਲ ਥਾਣਾ ਸਿਟੀ ਦੀ ਇੰਚਾਰਜ ਅਮਰਿੰਦਰ ਸਿੰਘ ਥਾਣਾ ਸਦਰ ਦੀ ਇੰਚਾਰਜ ਸੁਨੀਲ ਕੁਮਾਰ ਅਤੇ ਸਨੀ ਪੁਲਿਸ ਚੌਂਕੀ ਦੀ ਇੰਚਾਰਜ ਚਰਨ ਸਿੰਘ ਸਮੇਤ ਹੋਰ ਪੁਲਿਸ ਪਾਰਟੀ ਵੀ ਮੌਜੂਦ ਸਨ।