05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

‘ ਖੇਡਾਂ ਵਤਨ ਪੰਜਾਬ ਦੀਆਂ -2026’ ਸੀਜ਼ਨ -4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਵੱਖ - ਵੱਖ ਖੇਡ ਮੁਕਾਬਲੇ ਕਰਵਾਏ

ਐੱਸ. ਏ.

Ad Position 21
No active advertisement
‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਸਪੋਰਟਸ ਕੰਪਲੈਕਸ, ਸੈਕਟਰ-63 ਵਿਖੇ ਕਰਵਾਏ ਤੈਰਾਕੀ ਦੇ ਮੁਕਾਬਲੇ ਦਾ ਦ੍ਰਿਸ਼। ਅਜੀਤ ਤਸਵੀਰ 05-10-2026
ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਅੱਜ ਤੀਜੇ ਦਿਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਅਥਲੈਟਿਕਸ ਅਤੇ ਖੋ-ਖੋ ਦੇ ਮੁਕਾਬਲੇ ਸਰਕਾਰੀ ਕਾਲਜ, ਫ਼ੇਜ਼-6, ਮੁਹਾਲੀ ਵਿਖੇ ਕਰਵਾਏ ਗਏ। ਇਸੇ ਤਰ੍ਹਾਂ ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਕੁਸ਼ਤੀ, ਬੈਡਮਿੰਟਨ, ਬਾਸਕਟਬਾਲ, ਜੂਡੋ, ਟੇਬਲ ਟੈਨਿਸ ਅਤੇ ਗਤਕਾ ਦੇ ਮੁਕਾਬਲੇ ਸਪੋਰਟਸ ਕੰਪਲੈਕਸ, ਸੈਕਟਰ-78 ਵਿਖੇ ਹੋਏ। ਬਾਕਸਿੰਗ, ਕਿਕ-ਬਾਕਸਿੰਗ, ਵਾਲੀਬਾਲ ਅਤੇ ਤੈਰਾਕੀ ਦੇ ਮੁਕਾਬਲੇ ਸਪੋਰਟਸ ਕੰਪਲੈਕਸ, ਸੈਕਟਰ-63 ਵਿਖੇ ਕਰਵਾਏ ਗਏ, ਜਦਕਿ ਹੈਂਡਬਾਲ ਅਤੇ ਫੁੱਟਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫ਼ੇਜ਼-3ਬੀ-1 ਵਿਖੇ ਹੋਏ। ਵੇਟਲਿਫਟਿੰਗ ਦੇ ਮੁਕਾਬਲੇ ਸੈਕਟਰ-80 ਮੌਲੀ ਬੈਦਵਾਣ ਵਿਖੇ ਕਰ ਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਅਥਲੈਟਿਕਸ ਦੇ ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ-21 ਵਰਗ ਦੇ ਸ਼ਾਟਪੁੱਟ ਮੁਕਾਬਲੇ ਵਿਚ ਸੰਜੀਵ ਗਿਰ ਮੁਹਾਲੀ ਨੇ ਪਹਿਲਾ ਸਥਾਨ, ਜਸਪ੍ਰੀਤ ਸਿੰਘ ਕੁਰਾਲੀ ਨੇ ਦੂਜਾ ਅਤੇ ਆਰੀਅਨ ਚੱਡਾ ਖਰੜ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰਾਂ ਅੰਡਰ-21 ਵਰਗ ਦੇ ਲੰਬੀ ਛਾਲ ਮੁਕਾਬਲੇ ਵਿਚ ਸੰਨੀ ਮੁਹਾਲੀ ਨੇ ਪਹਿਲਾ, ਅਰਮਾਨ ਖਾਨ ਮੁਹਾਲੀ ਨੇ ਦੂਜਾ ਅਤੇ ਬਲਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਜੂਡੋ ਦੇ ਅੰਡਰ-14 ਲੜਕੀਆਂ ਦੇ 28 ਕਿੱਲੋਗ੍ਰਾਮ ਭਾਰ ਵਰਗ ਵਿਚ ਸਮੀਰਾ ਫ਼ੇਜ਼-7 ਨੇ ਪਹਿਲਾ, ਪ੍ਰਿਅੰਕਾ ਸ.ਮ.ਸ. ਬੜਮਾਜਰਾ ਨੇ ਦੂਜਾ ਜਦਕਿ ਸੋਨਮ ਅਤੇ ਵਸ਼ਿੰਕਾ ਸ.ਪ.ਸ. ਬੜਮਾਜਰਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਦੇ 32 ਕਿੱਲੋਗ੍ਰਾਮ ਭਾਰ ਵਰਗ ਵਿਚ ਪਿੰਕੀ, ਐਸ. ਓ. ਈ. ਫੇਜ਼-3ਬੀ-1 ਨੇ ਪਹਿਲਾ, ਅਨੁਸ਼ਿਕਾ ਸ. ਮ. ਸ. ਬੜਮਾਜਰਾ ਨੇ ਦੂਜਾ ਅਤੇ ਅਮਨਜੋਤ ਸ. ਸ. ਸ. ਸ. ਮਨੌਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਅੰਡਰ-14 ਲੜਕਿਆਂ ਦੇ 30 ਕਿੱਲੋਗ੍ਰਾਮ ਭਾਰ ਵਰਗ ਵਿਚ ਵੰਸ਼, ਸ. ਸ. ਸ. ਸਕੂਲ ਤੀੜਾ ਨੇ ਪਹਿਲਾ, ਇਸੇ ਸਕੂਲ ਦੇ ਜਸ਼ਨਦੀਪ ਸਿੰਘ ਨੇ ਦੂਜਾ ਅਤੇ ਨੀਤਿਨ ਤੇ ਸੰਜੀਵ ਸ. ਮ. ਸ. ਬੜਮਾਜਰਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰਾਂ ਬਾਕਸਿੰਗ ਦੇ ਅੰਡਰ-21 ਲੜਕਿਆਂ ਦੇ 55-60 ਕਿੱਲੋਗ੍ਰਾਮ ਭਾਰ ਵਰਗ ਵਿਚ ਅਰਮਾਨਜੋਤ ਸਿੰਘ ਨੇ ਪਹਿਲਾ, ਰੋਹਿਤ ਸਿੰਘ ਨੇ ਦੂਜਾ ਅਤੇ ਅਯਾਨ ਡੇਗਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਅੰਡਰ-21 ਲੜਕੀਆਂ ਦੇ 51-54 ਕਿੱਲੋਗ੍ਰਾਮ ਭਾਰ ਵਰਗ ਵਿਚ ਹਰਮੀਤ ਕੌਰ ਨੇ ਪਹਿਲਾ ਅਤੇ ਸ਼ਿਵਾਨੀ ਕੁਮਾਰੀ ਨੇ ਦੂਜਾ ਸਥਾਨ ਹਾਸਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਵਲੋਂ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਮੁਹਾਲੀ ’ ਚ 101 ਬੂਟੇ ਲਗਾਏ ਅਗਲੀ ਖ਼ਬਰ ਗੁਰਸੇਵਕ ਸਿੰਘ ਪੁਆਧੀ ਵਲੋਂ ਸਾਧਾਂਪੁਰ ਦੇ ਨੌਜਵਾਨਾਂ ਨੂੰ ਵਾਲੀਬਾਲ ਕਿੱਟ ਭੇਟ
Ad Position 24