05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਵਲੋਂ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਮੁਹਾਲੀ ’ ਚ 101 ਬੂਟੇ ਲਗਾਏ

ਐੱਸ. ਏ.

Ad Position 21
No active advertisement
ਅਮਰੀਕ ਸਿੰਘ ਤਹਿਸੀਲਦਾਰ ਫਾਉਂਡੇਸ਼ਨ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਰੇਲਵੇ ਸਟੇਸ਼ਨ ਮੁਹਾਲੀ ਨੂੰ ਜਾਂਦੀ ਮੁੱਖ ਸੜਕ ’ਤੇ 101 ਬੂਟੇ ਲਗਾਉਂਦੇ ਹੋਏ ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਇੰਜੀ. ਪ੍ਰਭਜੋਤ ਕੌਰ ਚੇਅਰਪਰਸਨ। ਅਜੀਤ ਤਸਵੀਰ 05-10-2026
ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਅਮਰੀਕ ਸਿੰਘ ਤਹਿਸੀਲਦਾਰ ਫਾਉਂਡੇਸ਼ਨ ਵਲੋਂ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਰੇਲਵੇ ਸਟੇਸ਼ਨ ਮੁਹਾਲੀ ਨੂੰ ਜਾਂਦੀ ਮੁੱਖ ਸੜਕ ਵਿਖੇ 101 ਗੁਲਾਬੀ ਧੁਨੀ ਅਤੇ ਚੰਪਾ ਦੇ ਬੂਟੇ ਲਗਾਏ ਗਏ । ਫਾਊਂਡੇਸ਼ਨ ਦੇ ਪ੍ਰਧਾਨ ਅਤੇ ਕੌਂਸਲਰ ਅਮਰਜੀਤ ਸਿੰਘ ਨੇ ਕਿਹਾ ਕਿ ਇਸ ਫਾਉਂਡੇਸ਼ਨ ਵਲੋਂ ਵਾਤਾਵਰਨ ਦੀ ਸਾਂਭ ਸੰਭਾਲ ਲਈ ਬੂਟੇ ਲਗਾਏ ਜਾਂਦੇ ਹਨ ਅਤੇ ਇਨ੍ਹਾਂ ਦੇ ਰੱਖ- ਰਖਾਓ ਵੱਲ ਖ਼ਾਸ ਧਿਆਨ ਕੀਤਾ ਜਾਂਦਾ ਹੈ, ਫਾਉਂਡੇਸ਼ਨ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਸਮੇਂ-ਸਮੇਂ ਅਪਣਾ ਯੋਗਦਾਨ ਪਾਇਆ ਜਾਂਦਾ ਹੈ, ਜਿਵੇਂ ਖ਼ੂਨਦਾਨ ਕੈਂਪ ਲਗਾਉਣਾ ਅਤੇ ਵਿੱਦਿਆ ਦੇ ਖੇਤਰ ਵਿਚ ਬੱਚਿਆਂ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ, ਉਨ੍ਹਾਂ ਨੇ ਕਿਹਾ ਕਿ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਲਗਾਤਾਰ ਅੱਗੇ ਲੈ ਕੇ ਜਾਇਆ ਜਾ ਰਿਹਾ ਹੈ । ਇਸ ਮੌਕੇ ਇਸ ਸਮਾਗਮ ਵਿਚ ਸਰਬਜੀਤ ਸਿੰਘ ਸਮਾਣਾ ਮੇਅਰ ਨਗਰ ਨਿਗਮ ਮੁਹਾਲੀ ਅਤੇ ਇੰਜੀ. ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਪਲੈਨਿੰਗ ਬੋਰਡ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕੇ ਹੋਰ ਸੰਸਥਾਵਾਂ ਨੂੰ ਵੀ ਇਸ ਨੇਕ ਕੰਮ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਬਲਿੰਦਰ ਸਿੰਘ, ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ, ਬਖਸ਼ੀਸ਼ ਸਿੰਘ , ਸੋਹਣ ਸਿੰਘ, ਭਗਵੰਤ ਸਿੰਘ ਬੇਦੀ, ਚੌਧਰੀ ਦਰਸ਼ਨ ਲਾਲ, ਰਣਜੀਤ ਸਿੰਘ, ਪ੍ਰੇਮ ਸਿੰਘ ਢਿੱਲੋਂ, ਜਗਦੀਸ਼ ਸਿੰਘ ਸਰਾਓ, ਸਤਨਾਮ ਸਿੰਘ, ਸਵਰਨ ਲਤਾ, ਮੰਗਤ ਰਾਮ, ਅਜੀਤ ਸਿੰਘ, ਹਰਜੀਤ ਸਿੰਘ, ਹਰਵਿੰਦਰ ਸਿੰਘ ਸਿੱਧੂ, ਸਤਿੰਦਰ ਪਾਲ ਸਿੰਘ, ਜਸਜੀਤ ਸਿੰਘ, ਰਜਿੰਦਰ ਸਿੰਘ ਧਾਲੀਵਾਲ, ਸੁਰਜੀਤ ਸਿੰਘ, ਲਖਵਿੰਦਰ ਸਿੰਘ, ਕਰਨੈਲ ਸਿੰਘ ਅਤੇ ਸਰਬਜੀਤ ਸਿੰਘ ਬੇਦੀ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ, ਸਪੋਰਟਸ ਸੁਸਾਇਟੀ ਦੇ ਮੈਂਬਰ ਅਤੇ ਫਾਊਂਡੇਸ਼ਨ ਦੇ ਮੈਂਬਰ ਹਾਜ਼ਰ ਸਨ।­
Ad Position 22
No active advertisement
ਪਿਛਲੀ ਖ਼ਬਰ ਐੱਨ.ਕੇ. ਸ਼ਰਮਾ, ਸਜੀਵ ਵਸ਼ਿਸ਼ਟ ਸਮੇਤ ਵੱਡੀ ਗਿਣਤੀ ਵਿਚ ਰਾਜਸੀ ਆਗੂ ਪੁੱਜੇ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ -2026’ ਸੀਜ਼ਨ -4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਵੱਖ - ਵੱਖ ਖੇਡ ਮੁਕਾਬਲੇ ਕਰਵਾ...
Ad Position 24