ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ , ਵਿਚਾਰਾਂ ਅਤੇ ਸਿੱਖਿਆਵਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ - ਐੱਸ . ਡੀ . ਐੱਮ
ਖਰੜ, 4 ਅਕਤੂਬਰ (ਜੰਡਪੁਰੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਗਈ ਵਿਸ਼ੇਸ਼ ਡਾਕੂਮੈਂਟਰੀ ਫਿਲਮ ਜ਼ਿਲ੍ਹਾ ਐੱਸ. ਏ.
ਖਰੜ, 4 ਅਕਤੂਬਰ (ਜੰਡਪੁਰੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਗਈ ਵਿਸ਼ੇਸ਼ ਡਾਕੂਮੈਂਟਰੀ ਫਿਲਮ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਖਰੜ ਬਲਾਕ ਦੇ ਪਿੰਡ ਘਟੋਰ ਅਤੇ ਚੰਦੋ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਵੈਨ ਰਾਹੀਂ ਐਲ. ਸੀ. ਡੀ. ਸਕਰੀਨ ’ਤੇ ਦਿਖਾਈ ਗਈ। ਐੱਸ.ਡੀ.ਐੱਮ. ਖਰੜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਬਰਾਬਰੀ, ਭਾਈਚਾਰੇ, ਸ਼ਾਂਤੀ ਅਤੇ ਮਨੁੱਖਤਾ ਦੀ ਸੇਵਾ ਦਾ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਵੈਨ ਰਾਹੀਂ ਪਿੰਡਾਂ ਵਿਚ ਡਾਕੂਮੈਂਟਰੀ ਫਿਲਮ ਦਿਖਾਉਣ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।