05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪ੍ਰਧਾਨ ਬਹਾਦਰ ਸਿੰਘ ਓ . ਕੇ . ਨੇ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਉਤਸਵ ਸੰਬੰਧੀ ਪ੍ਰੋਗਰਾਮਾਂ ਦਾ ਕੀਤਾ ਪੋਸਟਰ ਜਾਰੀ

ਕੁਰਾਲੀ, 4 ਅਕਤੂਬਰ (ਬਿੱਲਾ ਅਕਾਲਗੜ੍ਹੀਆ) - ਨਗਰ ਕੌਂਸਲ ਵਿਖੇ ਕਰਵਾਏ ਇਕ ਸਾਦੇ ਸਮਾਗਮ ਦੌਰਾਨ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ.

Ad Position 21
No active advertisement
ਅਜੀਤ ਡੈਸਕ 05-10-2026
ਕੁਰਾਲੀ, 4 ਅਕਤੂਬਰ (ਬਿੱਲਾ ਅਕਾਲਗੜ੍ਹੀਆ) - ਨਗਰ ਕੌਂਸਲ ਵਿਖੇ ਕਰਵਾਏ ਇਕ ਸਾਦੇ ਸਮਾਗਮ ਦੌਰਾਨ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ.ਕੇ. ਦੀ ਅਗਵਾਈ ਵਿਚ ਸੁਮੱਚੀ ਟੀਮ ਵਲੋਂ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ.ਕੇ. ਨੇ ਆਖਿਆ ਕਿ ਭਗਵਾਨ ਸ਼੍ਰੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਪੂਰੀ ਮਾਨਵਤਾ ਲਈ ਪ੍ਰੇਰਣਾ ਦਾ ਸ੍ਰੋਤ ਹਨ। ਇਸ ਮੌਕੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ.ਕੇ. ਤੇ ਚਮਨਲਾਲ ਨੇ ਕਿ ਪ੍ਰਕਾਸ਼ ਉਤਸਵ ਦੇ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਕਤੂਬਰ ਨੂੰ ਦੁਪਹਿਰ 2 ਵਜੇ ਸਬਜ਼ੀ ਮੰਡੀ ਤੋਂ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ ਕੀਤਾ ਜਾਵੇਗਾ। ਇਸ ਤੋਂ ਉਪਰੰਤ 25 ਅਕਤੂਬਰ ਨੂੰ ਸਬਜ਼ੀ ਮੰਡੀ ਵਿਖੇ ਸ਼ਾਮ 5 ਵਜੇ ਤੋਂ ਦੇਰ ਰਾਤ ਤੱਕ ਵਿਸ਼ਾਲ ਸੱਭਿਆਚਾਰਕ ਮੇਲਾ ਵੀ ਕਰਵਾਇਆ ਜਾਵੇਗਾ। ਜਿਸ ਵਿਚ ਨਾਮਵਰ ਕਲਾਕਾਰ ਅਤੇ ਕਾਮੇਡੀ ਕਲਾਕਾਰ ਅਪਣੀ ਪੇਸ਼ਕਾਰੀ ਕਰਨਗੇ। ਇਸ ਉਪਰੰਤ ਰਾਤ 7 ਵਜੇ ਤੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਸਵੇਰੇ 8 ਵਜੇ ਜਯੋਤੀ ਪ੍ਰਚੰਡ/ਹਵਨ ਅਤੇ 11 ਵਜੇ ਝੰਡੇ ਦੀ ਰਸਮ ਸਮਾਜ ਸੇਵਕ ਪਾਲਇੰਦਰਜੀਤ ਸਿੰਘ ਬਾਠ ਵਲੋਂ ਅਦਾ ਕੀਤੀ ਜਾਵੇਗੀ। ਸਭਾ ਦੇ ਪ੍ਰਧਾਨ ਚਮਨ ਲਾਲ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਸਮਾਗਮਾਂ ਦੀਆਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ-ਚੜ੍ਹ ਕੇ ਹਾਜ਼ਰੀ ਭਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਰੁਦਰ ਗੋਤਮ, ਕੌਂਸਲਰ ਦੀਨੇਸ਼ ਗੋਤਮ, ਕੌਂਸਲਰ ਸ਼ਾਲੂ ਧੀਮਾਨ ਦੇ ਪਤੀ ਹੈਪੀ ਧੀਮਾਨ, ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਕੌਂਸਲਰ ਰਮਾਕਾਂਤ ਕਾਲੀਆਂ, ਕੌਂਸਲਰ ਡਾਕਟਰ ਅਸ਼ਵਨੀ ਸ਼ਰਮਾ, ਕੌਂਸਲਰ ਜੀਤਾ, ਕੌਂਸਲਰ ਨੀਰਜ਼ ਰਠੌਰ ਦੇ ਪਤੀ ਬਿਕਰਮ ਸਿੰਘ ਬਿੱਕਾ ਪਡਿਆਲਾ ਆਦਿ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਦੇ ਲੋਕਾਂ ਵਲੋਂ ਮਿਲੇ ਮਾਣ - ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗੇ - ਕੁਲਵੰਤ ਸਿੰਘ ਅਗਲੀ ਖ਼ਬਰ ਸਰਕਾਰ ਵਲੋਂ ਆਉਣ-ਜਾਣ ਤੇ ਰਹਿਣ-ਸਹਿਣ ਦੇ ਪ੍ਰਬੰਧ- ਕੁਲਵੰਤ ਸਿੰਘ
Ad Position 24