06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਮਗੌਲੀ ਵਿਖੇ ‘ ਆਪ ’ ਨੇ ਵਿੱਢੀ ਸਰਕਾਰ ਦੀਆਂ ਪ੍ਰਾਪਤੀਆਂ ਘਰ - ਘਰ ਪਹੁੰਚਾਉਣ ਦੀ ਮੁਹਿੰਮ ਸੁਭਾਸ਼ ਸ਼ਰਮਾ ਨੇ ਲੋਕਾਂ ਨਾਲ ਕਾਇਮ ਕੀਤਾ ਰਾਬਤਾ

ਡੇਰਾਬੱਸੀ, 5 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪਿੰਡ ਸਮਗੌਲੀ ਵਿਖੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਅਤੇ ‘ਆਪ’ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-10-2026
ਡੇਰਾਬੱਸੀ, 5 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪਿੰਡ ਸਮਗੌਲੀ ਵਿਖੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਅਤੇ ‘ਆਪ’ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਆਮ ਪਰਿਵਾਰਾਂ ਨੂੰ ਸਿੱਧੀ ਰਾਹਤ ਦੇਣ ਵਾਲੀਆਂ ਕਈ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਔਰਤਾਂ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁਫ਼ਤ ਸਫ਼ਰ, ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਨਾਲ ਸੂਬੇ ਦੇ ਵੱਡੀ ਗਿਣਤੀ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇਣ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਵੀ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ 10 ਲੱਖ ਰੁ. ਤੱਕ ਦੇ ਇਲਾਜ ਦੀ ਸਹੂਲਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਨੂੰ ਤਰਜ਼ੀਹ ਦੇ ਰਹੀ ਹੈ। ਸੁਭਾਸ਼ ਸ਼ਰਮਾ ਨੇ ਮੀਟਿੰਗ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਕੰਮਾਂ ਦਾ ਮੁਲਾਂਕਣ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਮੁੜ ਤੋਂ ਆਮ ਆਦਮੀ ਪਾਰਟੀ ਦਾ ਸਾਥ ਦੇ ਕੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੁਬਾਰਾ ਸਰਕਾਰ ਬਣਾਉਣ ‘ਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ‘ਆਪ’ ਦੀ ਸੰਯੁਕਤ ਸਕੱਤਰ ਸਵੀਟੀ ਸ਼ਰਮਾ, ਬਲਵਿੰਦਰ ਸਿੰਘ ਆਲਮਗੀਰ, ਸਵਰਨ ਸਿੰਘ ਟਿਵਾਣਾ, ਹਰਜਿੰਦਰ ਸਿੰਘ ਭੁੱਡਾ, ਅੰਮ੍ਰਿਤਪਾਲ ਸਿੰਘ ਜ਼ੀਰਕਪੁਰ, ਗਗਨਦੀਪ ਸਿੰਘ ਕੁਰਲੀ, ਗੁਰਸੇਵਕ ਸਿੰਘ ਤਸਿੰਬਲੀ, ਸੋਨੂੰ ਦੀਪ, ਸਤੀਸ਼ ਪ੍ਰਦੀਪ, ਹੈਪੀ, ਗੁਰਦਾਸ, ਬੀਰਮ, ਗੁਰਦੀਪ, ਜਸਵੀਰ, ਗੁਰਪ੍ਰੀਤ, ਗੁਰਮੀਤ, ਰਜਨੀਸ਼, ਰੋਹਿਤ, ਸ਼ਾਲੂ, ਨਛੱਤਰ, ਮਿੰਟੂ, ਗੁਲਜ਼ਾਰ, ਮਨਜੀਤ, ਅਮਨ, ਰਾਮ, ਜਗਤਾਰ ਅਤੇ ਭੁਪਿੰਦਰ ਸਮੇਤ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੇਦਾਂਤਾ ਪਾਵਰ ਨੇ ਦੂਜੀ ਤਿਮਾਹੀ ਵਿੱਚ ਦਰਜ ਕੀਤੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਵਿਕਰੀ ਅਗਲੀ ਖ਼ਬਰ ਕ੍ਰੈਡਿਟ ਕਾਰਡ ਦੀ ਲਿਮਿਟ ਵਧਾਉਣ ਤੇ ਕੈਸ਼ਬੈਕ ਦਾ ਝਾਂਸਾ ਦੇ ਕੇ 2 ਵਿਅਕਤੀਆਂ ਤੋਂ 2.07 ਲੱਖ ਦੀ ਠੱਗੀ
Ad Position 24