05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ ਗੈਂਗਸਟਰਾਂ ’ ਤੇ ਵਾਰ ’ ਮੁਹਿੰਮ ਦਾ 258 ਵਾਂ ਦਿਨ ਪੰਜਾਬ ਪੁਲਿਸ ਵਲੋਂ 575 ਥਾਈਂ ਛਾਪੇਮਾਰੀ, 231 ਕਾਬੂ

ਚੰਡੀਗੜ੍ਹ, 5 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 258ਵੇਂ ਦਿਨ ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,330 ਗ੍ਰਿਫ਼ਤਾਰੀਆਂ ਹੋਈਆਂ ਹਨ।

Ad Position 21
No active advertisement
ਅਜੀਤ ਡੈਸਕ 06-10-2026
ਚੰਡੀਗੜ੍ਹ, 5 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।258ਵੇਂ ਦਿਨ ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,330 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 583ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 188 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 1.7 ਕਿਲੋ ਹੈਰੋਇਨ, 2778 ਨਸ਼ੀਲੀਆਂ ਗੋਲੀਆਂ ਅਤੇ 19,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਸਿਰਫ਼ 583 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 82,509 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਫ਼ੂਡ ਸਪਲਾਈ ਮੰਤਰੀ ਕਟਾਰੂਚੱਕ ਨੇ ਖਰੜ ਦੀ ਅਨਾਜ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ 8 ਅਕਤੂਬਰ ਤੱਕ ਮੰਗਾਂ ਦਾ ਨੋਟੀਫਿਕੇਸ਼ਨ ਨਾ ਆਇਆ ਤਾਂ 9 ਨੂੰ ਸਕੱਤਰੇਤ ਘੇਰਨਗੇ
Ad Position 24