05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਰਕਾਰ ਮੁਲਾਜ਼ਮ ਜਥੇਬੰਦੀਆਂ ਨਾਲ ਲਗਾਤਾਰ ਗੱਲਬਾਤ ਰਾਹੀਂ ਉਨ੍ਹਾਂ ਦੇ ਜਾਇਜ਼ ਮਸਲਿਆਂ ਦਾ ਹੱਲ ਕਰਨ ਲਈ ਵਚਨਬੱਧ – ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ.

Ad Position 21
No active advertisement
ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਤੇ ਹੋਰ ਆਗੂ। 06-10-2026
ਚੰਡੀਗੜ੍ਹ, 5 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 15 ਅਕਤੂਬਰ ਤੱਕ ਹੜਤਾਲ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਹ ਫ਼ੈਸਲਾ ਯੂਨੀਅਨ ਦੇ ਨੁਮਾਇੰਦਿਆਂ ਦੀ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ 15 ਅਕਤੂਬਰ ਤੱਕ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਮੁਲਾਜ਼ਮ ਜਥੇਬੰਦੀਆਂ ਨਾਲ ਲਗਾਤਾਰ ਗੱਲਬਾਤ ਰਾਹੀਂ ਉਨ੍ਹਾਂ ਦੇ ਜਾਇਜ਼ ਮਸਲਿਆਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਸਲਿਆਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਦਾਇਤ ਕੀਤੀ ਗਈ ਹੈ ਕਿ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ 15 ਅਕਤੂਬਰ ਤੱਕ ਨਿਪਟਾਰਾ ਯਕੀਨੀ ਬਣਾਇਆ ਜਾਵੇ। ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਵੀ ਬਿਨਾਂ ਕਿਸੇ ਦੇਰੀ ਦੇ ਸੱਦਣ ਲਈ ਕਿਹਾ ਤਾਂ ਜੋ ਜਿਨ੍ਹਾਂ ਮਾਮਲਿਆਂ ਲਈ ਬੋਰਡ ਦੀ ਪ੍ਰਵਾਨਗੀ ਲੋੜੀਂਦੀ ਹੈ, ਉਨ੍ਹਾਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾ ਸਕੇ। ਮੀਟਿੰਗ ਦੌਰਾਨ ਮੰਤਰੀ ਨੇ ਦੱਸਿਆ ਕਿ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਸਰਕਾਰ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗੀ ਪੱਧਰ ’ਤੇ ਲੋੜੀਂਦੀ ਕਾਰਵਾਈ ਮੁਕੰਮਲ ਕਰਕੇ ਬਕਾਇਆ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇ। ਯੂਨੀਅਨ ਵਲੋਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਸਬੰਧੀ ਆਪਣਾ ਪੱਖ ਰੱਖਿਆ ਗਿਆ। ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਤੋਂ ਬਾਅਦ ਸਰਕਾਰ ਵਲੋਂ 15 ਅਕਤੂਬਰ ਤੱਕ ਮੰਗਾਂ ਦੇ ਨਿਪਟਾਰੇ ਲਈ ਦਿੱਤੇ ਭਰੋਸੇ ਦੇ ਮੱਦੇਨਜ਼ਰ ਯੂਨੀਅਨ ਨੇ ਉਦੋਂ ਤੱਕ ਹੜਤਾਲ ਨਾ ਕਰਨ ਦਾ ਫ਼ੈਸਲਾ ਕੀਤਾ। ਇਸ ਮੀਟਿੰਗ ’ਚ ਹਰਕੇਸ਼ ਕੁਮਾਰ, ਰੋਹੀ ਰਾਮ-ਬਲਜੀਤ ਸਿੰਘ, ਬਲਵਿੰਦਰ ਸਿੰਘ ਰੱਠ, ਜਗਜੀਤ ਸਿੰਘ ਅਤੇ ਜਤਿੰਦਰ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਹਰੀ ਸ੍ਰੋਤ ਭਰਤੀ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਹੋਣ ਤੱਕ ਘੋਲ ਰਹੇਗਾ ਜਾਰੀ - ਮਹਿੰਦਲੀ ਸਰਕਾਰ ਦੇ ਭਰੋਸੇ ਮਗਰੋ... ਅਗਲੀ ਖ਼ਬਰ ਰਾਜਪਾਲ ਨੇ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ , ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਕੀਤਾ ਸਨਮਾਨਿਤ
Ad Position 24