06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕੌਂਸਲ ਪ੍ਰਧਾਨ ਬਹਾਦਰ ਸਿੰਘ ਓ . ਕੇ . ਵਲੋਂ ਵਾ . ਨੰ . 2 ਵਿਖੇ ਕਰੀਬ 65 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੁਰਾਲੀ, 6 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ.

Ad Position 21
No active advertisement
ਅਜੀਤ ਡੈਸਕ 07-10-2026
ਕੁਰਾਲੀ, 6 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਦੀ ਯੋਗ ਅਗਵਾਈ ਹੇਠ ਕੁਰਾਲੀ ‘ਚ ਚੱਲ ਰਹੇ ਸਰਬਪੱਖੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਵਾ. ਨੰ. 2 ‘ਚ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਦੀ ਰਸਮ ਵਾ. ਨੰ. 2 ਦੇ ਕੌਂਸਲਰ ਭਾਰਤ ਭੂਸ਼ਣ ਵਰਮਾ ਤੇ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਦੀ ਦੇਖ-ਰੇਖ ਹੇਠ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਅਤੇ ਸਥਾਨਕ ਮੁਹਤਬਰ ਸ਼ਿਵਨਾਥ ਅਤੇ ਸ਼ਾਸਤਰੀ ਵਲੋਂ ਸਾਂਝੇ ਰੂਪ ‘ਚ ਅਦਾ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ . ਅਤੇ ਕੌਂਸਲਰ ਭਾਰਤ ਭੂਸ਼ਨ ਵਰਮਾ ਨੇ ਦੱਸਿਆ ਕਿ ਵਾ. ਨੰ. 2 ਦੇ ਵਸਨੀਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਲੋੜਾਂ ਨੂੰ ਮੁੱਖ ਰੱਖਦਿਆਂ ਕਰੀਬ 60-65 ਲੱਖ ਰੁ. ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਨ੍ਹਾਂ ‘ਚ ਵਾਰਡ ਦੀਆਂ ਖ਼ਰਾਬ ਗਲੀਆਂ ਦੀ ਮੁਰੰਮਤ, ਨਵੀਆਂ ਗਲੀਆਂ ਦਾ ਨਿਰਮਾਣ ਅਤੇ ਪਾਣੀ ਦੀ ਸੁਚੱਜੀ ਨਿਕਾਸੀ ਲਈ ਨਾਲਿਆਂ ‘ਚ ਪਾਈਪਾਂ ਪਾਉਣ ਦੇ ਕਾਰਜ ਸ਼ਾਮਿਲ ਹਨ। ਕੌਂਸਲ ਪ੍ਰਧਾਨ ਓ. ਕੇ. ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੁਰਾਲੀ ਸ਼ਹਿਰ ਦਾ ਰਿਕਾਰਡਤੋੜ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸ਼ਹਿਰ ਦੇ ਸਾਰੇ ਵਾਰਡਾਂ ‘ਚ ਕਰੀਬ 28 ਲੋਕੇਸ਼ਨਾਂ ‘ਤੇ ਬਿਨਾਂ ਕਿਸੇ ਰੁਕਾਵਟ ਤੋਂ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਹਰ ਖੇਤਰ ਦਾ ਬਰਾਬਰ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਕੁਰਾਲੀ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੌਂਸਲਰ ਭਾਰਤ ਭੂਸ਼ਨ ਵਰਮਾ ਅਤੇ ਵਾਰਡ ਵਾਸੀਆਂ ਨੇ ਵਿਕਾਸ ਕਾਰਜ ਸ਼ੁਰੂ ਹੋਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਵਾਲੀ ਟੀਮ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਕੌਂਸਲਰ ਦਿਨੇਸ਼ ਗੌਤਮ ਅਤੇ ਕੌਂਸਲਰ ਡਾ. ਅਸ਼ਵਨੀ ਸ਼ਰਮਾ ਸਮੇਤ ਵਾ. ਨੰ. 2 ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।­
Ad Position 22
No active advertisement
ਪਿਛਲੀ ਖ਼ਬਰ ਉਦੈਵੀਰ ਢਿੱਲੋਂ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਦਿੱਤੀ ਮੁਬਾਰਕਬਾਦ ਅਗਲੀ ਖ਼ਬਰ ਸੀ . ਬੀ . ਆਈ . ਜਾਂਚ ਨਾਲ ਸਰਕਾਰ ਦੇ ਭ੍ਰਿਸ਼ਟਾਚਾਰ - ਮੁਕਤ ਦਾਅਵਿਆਂ ’ ਤੇ ਖੜ੍ਹੇ ਹੋਏ ਸਵਾਲ - ਸੰਧੂ ਮੁੱਖ ਮੰਤਰੀ ਦਫ਼ਤ...
Ad Position 24