ਉਦੈਵੀਰ ਢਿੱਲੋਂ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਦਿੱਤੀ ਮੁਬਾਰਕਬਾਦ
ਡੇਰਾਬੱਸੀ, 6 ਅਕਤੂਬਰ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਜ਼ੀਰਕਪੁਰ ਦੇ ਸਾਬਕਾ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੱਤੀ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਡੇਰਾਬੱਸੀ ਹਲਕੇ ਅਤੇ ਜ਼ੀਰਕਪੁਰ ਖੇਤਰ ‘ਚ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਸਮੇਤ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੰਦੇ ਹੋਏ ਉਦੈਵੀਰ ਸਿੰਘ ਢਿੱਲੋਂ। ਅਜੀਤ ਤਸਵੀਰ
07-10-2026