ਪਿੰਡ ਅਮਲਾਲਾ ਵਿਖੇ ਦੂਜਾ ਕ੍ਰਿਕਟ ਟੂਰਨਾਮੈਂਟ ਸ਼ਾਨੋ - ਸ਼ੌਕਤ ਨਾਲ ਸਮਾਪਤ ਵਿਧਾਇਕ ਰੰਧਾਵਾ ਨੇ ਪਿੰਡ ਦੇ ਮੈਦਾਨ ਨੂੰ ਪੀ.ਸੀ.ਏ. ਸਟੇਡੀਅਮ ਦੀ ਤਰਜ਼ ’ਤੇ ਵਿਕਸਿਤ ਕਰਨ ਦਾ ਦਿੱਤਾ ਭਰੋਸਾ
ਡੇਰਾਬੱਸੀ, 6 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਪਿੰਡ ਅਮਲਾਲਾ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਪਿੰਡ ਦੇ ਖੇਡ ਮੈਦਾਨ ‘ਚ ਕਰਵਾਇਆ ਗਿਆ ਦੋ ਰੋਜ਼ਾ ਦੂਜਾ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਟੂਰਨਾਮੈਂਟ ‘ਚ ਵੱਖ-ਵੱਖ ਇਲਾਕਿਆਂ ਦੀਆਂ 40 ਟੀਮਾਂ ਨੇ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਡੇਰਾਬੱਸੀ, 6 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਪਿੰਡ ਅਮਲਾਲਾ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਪਿੰਡ ਦੇ ਖੇਡ ਮੈਦਾਨ ‘ਚ ਕਰਵਾਇਆ ਗਿਆ ਦੋ ਰੋਜ਼ਾ ਦੂਜਾ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਟੂਰਨਾਮੈਂਟ ‘ਚ ਵੱਖ-ਵੱਖ ਇਲਾਕਿਆਂ ਦੀਆਂ 40 ਟੀਮਾਂ ਨੇ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਹਿਲੇ ਦਿਨ ਟੂਰਨਾਮੈਂਟ ਦਾ ਉਦਘਾਟਨ ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਅਮਲਾਲਾ ਨੇ ਕੀਤਾ। ਟੂਰਨਾਮੈਂਟ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਮਲਾਲਾ ਦੇ ਖੇਡ ਮੈਦਾਨ ਨੂੰ ਆਉਣ ਵਾਲੇ ਸਮੇਂ ‘ਚ ਪੀ. ਸੀ. ਏ. ਸਟੇਡੀਅਮ ਦੀ ਤਰਜ਼ ‘ਤੇ ਵਿਕਸਿਤ ਕਰਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਸਰਪੰਚ ਹਰਨਿੰਦਰ ਸਿੰਘ ਅਤੇ ਪੰਚਾਇਤ ਮੈਂਬਰ ਵੀ ਹਾਜ਼ਰ ਸਨ। ਟੂਰਨਾਮੈਂਟ ਦੇ ਫਸਵੇਂ ਮੁਕਾਬਲਿਆਂ ਤੋਂ ਬਾਅਦ ਪਿੰਡ ਖੇੜੀ ਗੁਰਨਾ ਦੀ ਟੀਮ ਨੇ ਪਹਿਲਾ, ਹਰਿਆਣਾ ਦੇ ਪਿੰਡ ਭੂੰਡ ਦੀ ਟੀਮ ਨੇ ਦੂਜਾ ਅਤੇ ਸੋਹਾਣਾ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਪਹਿਲੇ ਇਨਾਮ ਲਈ ਤੋਗਾਂਪੁਰ ਦੇ ਰਾਜਬੀਰ ਖੰਗੂੜਾ ਅਤੇ ਹਰਪ੍ਰੀਤ ਖੰਗੂੜਾ ਐੱਸ. ਜੀ. ਜੀ. ਐੱਸ. ਆਸਟ੍ਰੇਲੀਆ ਵਲੋਂ ਸਹਿਯੋਗ ਦਿੱਤਾ ਗਿਆ, ਜਦਕਿ ਨਿਰਮਾਣਾ ਗਰੁੱਪ ਨੇ ਵੀ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ, ਪ੍ਰਦੀਪ ਸਿੰਘ ਅਤੇ ਸਾਬਕਾ ਸਰਪੰਚ ਬਲਿਹਾਰ ਸਿੰਘ ਬੱਲੀ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਪਿੰਡ ਵਾਸੀਆਂ ਵਲੋਂ ਦੋਵੇਂ ਦਿਨ ਲੰਗਰ ਦੀ ਸੇਵਾ ਵੀ ਨਿਭਾਈ ਗਈ। ਟੂਰਨਾਮੈਂਟ ਦੀ ਸਮਾਪਤੀ ਮੌਕੇ ਪ੍ਰਬੰਧਕ ਸਤਨਾਮ, ਫਰਮਾਨ, ਸੁਖਵਿੰਦਰ ਸੁੱਖੀ, ਬਹਾਦਰ ਫ਼ੌਜੀ, ਸ਼ੌਕਤ ਸ਼ੌਂਕੀ, ਰਾਜਿੰਦਰ, ਨਗਿੰਦਰ ਅਤੇ ਹਰਮਨ ਨੇ ਸਮੁੱਚੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਖੇਡ ਸਮਾਗਮਾਂ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਹੈ।