07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰੋਮਾਨੀਆ ਦੀ ਰਾਜਦੂਤ ਸੇਨਾ ਲਤੀਫ਼ ਨੇ ਪੰਜਾਬ ਦੇ ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤ ਭਾਰਤ-ਰੋਮਾਨੀਆ ਸਹਿਯੋਗ ਨੂੰ ਹੋਰ ਵਿਆਪਕ ਬਣਾਉਣ ’ਤੇ ਹੋਈ ਚਰਚਾ

ਚੰਡੀਗੜ੍ਹ, 6 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਭਾਰਤ ਅਤੇ ਰੋਮਾਨੀਆ ਵਿਚਕਾਰ ਸੁਖਾਵੇਂ ਤੇ ਦੋਸਤਾਨਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਰੋਮਾਨੀਆ ਦੀ ਭਾਰਤ ਵਿਚ ਰਾਜਦੂਤ ਸੇਨਾ ਲਤੀਫ਼ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਧਿਰਾਂ ਵਲੋਂ ਆਪਸੀ ਹਿੱਤਾਂ ਨਾਲ ਜੁੜੇ ਵੱਖ-ਵੱਖ ਮਾਮਲਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ।

Ad Position 21
No active advertisement
ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਰੋਮਾਨੀਆ ਦੀ ਰਾਜਦੂਤ ਸੇਨਾ ਲਤੀਫ਼ ਦਾ ਪੰਜਾਬ ਲੋਕ ਭਵਨ ਵਿਖੇ ਪਹੁੰਚਣ ’ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ। 07-10-2026
ਚੰਡੀਗੜ੍ਹ, 6 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਭਾਰਤ ਅਤੇ ਰੋਮਾਨੀਆ ਵਿਚਕਾਰ ਸੁਖਾਵੇਂ ਤੇ ਦੋਸਤਾਨਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਰੋਮਾਨੀਆ ਦੀ ਭਾਰਤ ਵਿਚ ਰਾਜਦੂਤ ਸੇਨਾ ਲਤੀਫ਼ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਧਿਰਾਂ ਵਲੋਂ ਆਪਸੀ ਹਿੱਤਾਂ ਨਾਲ ਜੁੜੇ ਵੱਖ-ਵੱਖ ਮਾਮਲਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਮੁਲਾਕਾਤ ਦੌਰਾਨ ਕਟਾਰੀਆ ਅਤੇ ਸੇਨਾ ਲਤੀਫ਼ ਨੇ ਭਾਰਤ ਅਤੇ ਰੋਮਾਨੀਆ ਵਿਚਕਾਰ ਮੌਜੂਦ ਦੋਸਤਾਨਾ ਸਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਦੋਵਾਂ ਨੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਸਬੰਧਾਂ ਨੂੰ ਨਵੀਆਂ ਸੰਭਾਵਨਾਵਾਂ ਵੱਲ ਲਿਜਾਉਣ ਨਾਲ ਸਬੰਧਿਤ ਮੁੱਦਿਆਂ ’ਤੇ ਗੱਲਬਾਤ ਕੀਤੀ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਦੋਵਾਂ ਦੇਸ਼ਾਂ ਵਿਚਕਾਰ ਆਪਸੀ ਸਹਿਯੋਗ ਦੀਆਂ ਸੰਭਾਵਨਾਵਾਂ ’ਤੇ ਵੀ ਵਿਚਾਰ ਕੀਤਾ ਗਿਆ। ਦੋਵਾਂ ਧਿਰਾਂ ਨੇ ਆਪਸੀ ਸਮਝ ਅਤੇ ਸਾਂਝੇ ਹਿੱਤਾਂ ਦੇ ਆਧਾਰ ’ਤੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਰਾਜਪਾਲ ਕਟਾਰੀਆ ਨੇ ਰੋਮਾਨੀਆ ਦੀ ਰਾਜਦੂਤ ਸੇਨਾ ਲਤੀਫ਼ ਦਾ ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ। ਮੁਲਾਕਾਤ ਨੂੰ ਦੋਵਾਂ ਦੇਸ਼ਾਂ ਵਿਚਕਾਰ ਮਿੱਤਰਤਾਪੂਰਨ ਸਬੰਧਾਂ ਅਤੇ ਆਪਸੀ ਸਹਿਯੋਗ ਨੂੰ ਅੱਗੇ ਵਧਾਉਣ ਦੇ ਸੰਦਰਭ ਵਿਚ ਅਹਿਮ ਮੰਨਿਆ ਗਿਆ। ਮੁਲਾਕਾਤ ਦੌਰਾਨ ਦੋਵਾਂ ਧਿਰਾਂ ਵੱਲੋਂ ਭਵਿੱਖ ਵਿਚ ਵੀ ਆਪਸੀ ਸੰਪਰਕ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਸਕਾਰਾਤਮਕ ਵਿਚਾਰ ਸਾਂਝੇ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਵਿਆਹ ਤੋਂ ਬਾਅਦ ਦਾਜ ਦੀ ਮੰਗ ਕਰਨ ਤੇ ਗਹਿਣੇ ਵਾਪਸ ਨਾ ਕਰਨ ਦੇ ਦੋਸ਼ ਹੇਠ ਪਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ -ਮਾਮਲਾ ਜਾਅਲੀ ਐੱਨ.ਓ.ਸੀ. ਨਾਲ ਹੋਈਆਂ ਰਜਿਸਟਰੀਆਂ ਦਾ- ਜਾਅਲੀ ਐੱਨ . ਓ . ਸੀ . ਵਾਲੀਆਂ ਰਜਿਸਟਰੀਆਂ ਲਈ ਸਰਕਾਰੀ ਫੀਸ...
Ad Position 24