06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕੇਂਦਰ ਸਰਕਾਰ ਵਲੋਂ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ ਰਾਸ਼ੀ ਮਨਜ਼ੂਰ ਕਰਨਾ ਖਰੜ ਸ਼ਹਿਰ ਲਈ ਮਾਣ ਵਾਲੀ ਗੱਲ - ਸੁਖਵਿੰਦਰ ਸਿੰਘ ਗੋਲਡੀ

ਖਰੜ, 6 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਯਤਨਾਂ ਅਤੇ ਸਹਿਯੋਗ ਨਾਲ ਖਰੜ ਦੀ ਇਤਿਹਾਸਕ ਵਿਰਾਸਤ ਨੂੰ ਨਵੀਂ ਪਛਾਣ ਦੇਣ ਲਈ ਮਹਾਰਾਜਾ ਅੱਜ ਸਰੋਵਰ ਦੇ ਪੁਨਰ-ਵਿਕਾਸ ਲਈ 93. 94 ਕਰੋੜ ਰੁ.

Ad Position 21
No active advertisement
ਅਜੀਤ ਡੈਸਕ 07-10-2026
ਖਰੜ, 6 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਯਤਨਾਂ ਅਤੇ ਸਹਿਯੋਗ ਨਾਲ ਖਰੜ ਦੀ ਇਤਿਹਾਸਕ ਵਿਰਾਸਤ ਨੂੰ ਨਵੀਂ ਪਛਾਣ ਦੇਣ ਲਈ ਮਹਾਰਾਜਾ ਅੱਜ ਸਰੋਵਰ ਦੇ ਪੁਨਰ-ਵਿਕਾਸ ਲਈ 93.94 ਕਰੋੜ ਰੁ. ਦੇ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ ਦਿੱਤੇ ਜਾਣ ਨਾਲ ਖਰੜ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸਾਂਭ-ਸੰਭਾਲ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਪੰਜਾਬ ਦੇ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਇਸ ਇਤਿਹਾਸਕ ਸਥਾਨ ਦਾ ਵਿਕਾਸ ਖਰੜ ਸ਼ਹਿਰ ਦੇ ਵਸਨੀਕਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਪ੍ਰਾਜੈਕਟ ਲੰਬੇ ਸਮੇਂ ਤੋਂ ਵਿਕਾਸ ਦੀ ਉਡੀਕ ਵਿਚ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਖਰੜ ਨੂੰ ਧਾਰਮਿਕ ਅਤੇ ਸੈਰ-ਸਪਾਟੇ ਦੇ ਮਾਮਲੇ ‘ਚ ਨਵੀਂ ਪਛਾਣ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਇੰਨੀ ਵੱਡੀ ਰਾਸ਼ੀ ਮਨਜ਼ੂਰ ਕਰਨ ਬਦਲੇ ਕੇਂਦਰ ਸਰਕਾਰ ਦਾ ਉਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼ ਵਿਚ ਭਾਜਪਾ ਵਲੋਂ ਇਤਿਹਾਸਕ ਤੇ ਧਾਰਮਿਕ ਅਸਥਾਨਾਂ ਦੇ ਵਿਕਾਸ ਤੇ ਸਾਂਭ-ਸੰਭਾਲ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਜਨਰਲ ਹਾਊਸ ਮੀਟਿੰਗ ’ ਚ ਵਕੀਲਾਂ ਨਾਲ ਸੰਬੰਧਿਤ ਮੁੱਦਿਆਂ ’ ਤੇ ਹੋਈ ਚਰਚਾ ਅਗਲੀ ਖ਼ਬਰ ਹਰਿਆਣਾ ਰੋਡਵੇਜ਼ ਦੀ ਬੱਸ ਦੀ ਟੱਕਰ ਨਾਲ ਜੂਸ ਵਿਕਰੇਤਾ ਦੀ ਮੌਤ
Ad Position 24