06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਲਾਲੜੂ ਖੇਤਰ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਣ ਦੇ ਰਾਹ ’ ਤੇ

ਲਾਲੜੂ, 6 ਅਕਤੂਬਰ (ਰਾਜਬੀਰ ਸਿੰਘ)-ਲੰਮੇ ਸਮੇਂ ਤੋਂ ਇਲਾਕਾ ਵਾਸੀਆਂ ਵਲੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਨ ਵੱਲ ਕਦਮ ਵਧਾਉਂਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ਅਤੇ ਲਗਾਤਾਰ ਯਤਨਾਂ ਸਦਕਾ ਨਗਰ ਖੇੜਾ ਲਾਲੜੂ ਮੰਡੀ ਤੋਂ ਧਰਮਗੜ੍ਹ ਰੋਡ ਨੂੰ ਜਾਂਦੀ ਸੜਕ ਦੇ ਨਿਰਮਾਣ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸੰਬੰਧੀ ਐੱਸ.

Ad Position 21
No active advertisement
ਅਜੀਤ ਡੈਸਕ 07-10-2026
ਲਾਲੜੂ, 6 ਅਕਤੂਬਰ (ਰਾਜਬੀਰ ਸਿੰਘ)-ਲੰਮੇ ਸਮੇਂ ਤੋਂ ਇਲਾਕਾ ਵਾਸੀਆਂ ਵਲੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਨ ਵੱਲ ਕਦਮ ਵਧਾਉਂਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ਅਤੇ ਲਗਾਤਾਰ ਯਤਨਾਂ ਸਦਕਾ ਨਗਰ ਖੇੜਾ ਲਾਲੜੂ ਮੰਡੀ ਤੋਂ ਧਰਮਗੜ੍ਹ ਰੋਡ ਨੂੰ ਜਾਂਦੀ ਸੜਕ ਦੇ ਨਿਰਮਾਣ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸੰਬੰਧੀ ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ ਦੇ ਸਹਿਯੋਗ ਨਾਲ ਭਾਰਤ ਸਰਕਾਰ ਦੇ ਰੱਖਿਆ ਵਿਭਾਗ ਅਤੇ ਨਗਰ ਕੌਂਸਲ ਲਾਲੜੂ ਵਿਚਕਾਰ ਸੜਕ ਦੇ ਨਿਰਮਾਣ ਸੰਬੰਧੀ ਸਮਝੌਤਾ ਸਹੀਬੱਧ ਹੋਇਆ ਹੈ। ਸਮਝੌਤਾ ਸਾਈਨ ਹੋਣ ਨਾਲ ਸੜਕ ਦੇ ਨਿਰਮਾਣ ਸੰਬੰਧੀ ਲੰਮੇ ਸਮੇਂ ਤੋਂ ਚੱਲ ਰਹੀ ਪ੍ਰਕਿਰਿਆ ਅੱਗੇ ਵਧੀ ਹੈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਲਾਕਾ ਵਾਸੀਆਂ ਵਲੋਂ ਲੰਮੇ ਸਮੇਂ ਤੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ। ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਵਲੋਂ ਇਹ ਮਾਮਲਾ ਸੰਬੰਧਿਤ ਵਿਭਾਗਾਂ ਕੋਲ ਲਗਾਤਾਰ ਉਠਾਇਆ ਜਾ ਰਿਹਾ ਸੀ, ਜਿਸ ਦੇ ਨਤੀਜੇ ਵਜੋਂ ਹੁਣ ਸੜਕ ਦੇ ਨਿਰਮਾਣ ਦਾ ਰਾਹ ਸਾਫ਼ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਲਾਲੜੂ ਵਲੋਂ ਜਲਦ ਹੀ ਇਸ ਸੜਕ ਦੇ ਨਿਰਮਾਣ ਕਾਰਜ ਮੁਕੰਮਲ ਕਰਕੇ ਸੜਕ ਲੋਕਾਂ ਦੇ ਸਪੁਰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਬਣਨ ਨਾਲ ਲਾਲੜੂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਾ ਵਾਸੀਆਂ ਨੂੰ ਆਵਾਜਾਈ ਪੱਖੋਂ ਭਾਰੀ ਸਹੂਲਤ ਮਿਲੇਗੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਅੱਗੇ ਵਧਾਉਣਾ ਹੀ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਉਠਾਈ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਉਨ੍ਹਾਂ ਵਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ ਅਗਲੀ ਖ਼ਬਰ ਕਸ਼ਮੀਰ ਸਿੰਘ (ਨੀਡਜ਼ ਹੋਲਸੇਲ) ਦੀ ਸਾਲਾਨਾ ਬਰਸੀ ਕੱਲ੍ਹ
Ad Position 24