08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

‘ ਗੈਂਗਸਟਰਾਂ ’ ਤੇ ਵਾਰ ’ ਦੇ 260 ਵੇਂ ਦਿਨ ਪੰਜਾਬ ਪੁਲਿਸ ਵਲੋਂ 563 ਥਾਈਂ ਛਾਪੇਮਾਰੀ , 230 ਕਾਬੂ ‘ਯੁੱਧ ਨਸ਼ਿਆਂ ਵਿਰੁੱਧ’ ਦੇ 585ਵੇਂ ਦਿਨ 90 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 7 ਅਕਤੂਬਰ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 260ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 563 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 08-10-2026
ਚੰਡੀਗੜ੍ਹ, 7 ਅਕਤੂਬਰ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 260ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 563 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 260ਵੇਂ ਦਿਨ, ਪੁਲਿਸ ਟੀਮਾਂ ਨੇ ਇਕ ਹਥਿਆਰ ਸਮੇਤ 230 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 76,820 ਹੋ ਗਈ ਹੈ। ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 585ਵੇਂ ਦਿਨ ਵੀ ਜਾਰੀ ਰੱਖਦਿਆਂ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 340 ਗ੍ਰਾਮ ਹੈਰੋਇਨ, 1.2 ਕਿਲੋ ਅਫ਼ੀਮ, 398 ਨਸ਼ੀਲੀਆਂ ਗੋਲੀਆਂ ਅਤੇ 10.99 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 585 ਦਿਨਾਂ ਵਿਚ 83,049 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ’ਚ ਆ ਕੇ ਮਾਰੇ ਗਏ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਵਾਰਿਸਾਂ ਹਵਾਲੇ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
Ad Position 24