ਰੇਲ ਗੱਡੀ ਦੀ ਲਪੇਟ ’ਚ ਆ ਕੇ ਮਾਰੇ ਗਏ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਵਾਰਿਸਾਂ ਹਵਾਲੇ
ਚੰਡੀਗੜ੍ਹ, 7 ਅਕਤੂਬਰ (ਕਪਿਲ ਵਧਵਾ)- ਰਾਮਦਰਬਾਰ ਇਲਾਕੇ ਵਿਚ ਸੋਮਵਾਰ ਦੇਰ ਰਾਤ ਰੇਲ ਗੱਡੀ ਦੀ ਲਪੇਟ ’ਚ ਆ ਕੇ ਮਾਰੇ ਗਏ 19 ਸਾਲਾ ਲੜਕੇ-ਲੜਕੀ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਜੀ. ਆਰ.
ਚੰਡੀਗੜ੍ਹ, 7 ਅਕਤੂਬਰ (ਕਪਿਲ ਵਧਵਾ)- ਰਾਮਦਰਬਾਰ ਇਲਾਕੇ ਵਿਚ ਸੋਮਵਾਰ ਦੇਰ ਰਾਤ ਰੇਲ ਗੱਡੀ ਦੀ ਲਪੇਟ ’ਚ ਆ ਕੇ ਮਾਰੇ ਗਏ 19 ਸਾਲਾ ਲੜਕੇ-ਲੜਕੀ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਜੀ.ਆਰ.ਪੀ. ਵਲੋਂ ਉਨ੍ਹਾਂ ਦੇ ਕਾਨੂੰਨੀ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਮ੍ਰਿਤਕਾਂ ਦੀ ਪਛਾਣ ਮੌਲੀਜਾਗਰਾਂ ਵਾਸੀ ਮਨੀਸ਼ ਅਤੇ ਹੱਲੋਮਾਜਰਾ ਵਾਸੀ ਪ੍ਰਿਆ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵਾਂ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ ਸੀ। ਸ਼ੁਰੂਆਤੀ ਜਾਂਚ ਦੌਰਾਨ ਮਾਮਲਾ ਖ਼ੁਦਕੁਸ਼ੀ ਦਾ ਮੰਨਿਆ ਜਾ ਰਿਹਾ ਹੈ, ਜਦਕਿ ਪੁਲਿਸ ਵੱਲੋਂ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਸੀ। ਜੀ.ਆਰ.ਪੀ. ਵਲੋਂ ਘਟਨਾ ਸਥਾਨ ਦੇ ਨੇੜਲੇ ਰਸਤਿਆਂ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲਨ ਦੇ ਨਾਲ-ਨਾਲ ਦੋਵਾਂ ਦੇ ਮੋਬਾਈਲ ਫੋਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਵੇਂ ਘਟਨਾ ਤੋਂ ਪਹਿਲਾਂ ਕਿੱਥੇ ਸਨ ਅਤੇ ਰੇਲਵੇ ਟਰੈਕ ਤੱਕ ਕਿਵੇਂ ਪਹੁੰਚੇ।