08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ ਨੂੰ ਲੈ ਕੇ ਕਲੱਬ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਮਾਜਰੀ, 7 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਕਲੱਬ ਪ੍ਰਧਾਨ ਪੁਸ਼ਪਿੰਦਰ ਕੁਮਾਰ ਬਿੰਟਾ ਦੀ ਪ੍ਰਧਾਨਗੀ ‘ਚ ਹੋਈ। ਮੀਟਿੰਗ ਦੌਰਾਨ ਨਵੰਬਰ ਮਹੀਨੇ ‘ਚ ਕਰਵਾਏ ਜਾਣ ਵਾਲੇ ਟੂਰਨਾਮੈਂਟ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਮਾਜਰੀ, 7 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਕਲੱਬ ਪ੍ਰਧਾਨ ਪੁਸ਼ਪਿੰਦਰ ਕੁਮਾਰ ਬਿੰਟਾ ਦੀ ਪ੍ਰਧਾਨਗੀ ‘ਚ ਹੋਈ। ਮੀਟਿੰਗ ਦੌਰਾਨ ਨਵੰਬਰ ਮਹੀਨੇ ‘ਚ ਕਰਵਾਏ ਜਾਣ ਵਾਲੇ ਟੂਰਨਾਮੈਂਟ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਇਹ ਟੂਰਨਾਮੈਂਟ 14, 15 ਤੇ 16 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਫੁੱਟਬਾਲ, ਹਾਕੀ ਅਤੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੌਰਾਨ ਫੁੱਟਬਾਲ ਇਕ ਪਿੰਡ ਦੇ ਮੁਕਾਬਲੇ ‘ਚ ਤਿੰਨ ਖਿਡਾਰੀ ਬਾਹਰੋਂ ਪਾਏ ਜਾ ਸਕਦੇ, ਪਰ ਹਾਕੀ ਦੀ ਟੀਮ ਦਾ ਕੋਈ ਵੀ ਖਿਡਾਰੀ ਦੂਜੀ ਟੀਮ ‘ਚ ਨਹੀਂ ਖੇਡ ਸਕੇਗਾ। ਉਨ੍ਹਾਂ ਦੱਸਿਆ ਕਿ ਅਲਥੈਟਿਕਸ ਦੇ ਮੁਕਾਬਲਿਆਂ ਦੌਰਾਨ 100, 300, 1500 ਤੇ 3000 ਮੀਟਰ ਦੀ ਦੌੜ ਸਮੇਤ ਲੰਬੀ ਛਾਲ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਫੁੱਟਬਾਲ ਦੇ ਮੁਕਾਬਲੇ ‘ਚ ਪਹਿਲੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ 71,000 ਰੁ. ਅਤੇ ਦੂਜੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ 51,000 ਰੁ. ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸੇ ਤਰ੍ਹਾਂ ਅਲਥੈਟਿਕਸ ਦੇ ਮੁਕਾਬਲਿਆਂ ‘ਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਖਿਡਾਰੀ ਨੂੰ 3,100 ਰੁ., ਦੂਜਾ ਸਥਾਨ ਹਾਸਿਲ ਕਰਨ ਵਾਲੇ ਖਿਡਾਰੀ ਨੂੰ 2,500 ਰੁ. ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਖਿਡਾਰੀ ਨੂੰ 2,000 ਰੁ. ਦੇ ਨਕਦ ਇਨਾਮ ਨਾਲ ਨਿਵਾਜਿਆ ਜਾਵੇਗਾ। ਮੀਟਿੰਗ ‘ਚ ਕਲੱਬ ਦੇ ਪ੍ਰਧਾਨ ਪੁਸ਼ਪਿੰਦਰ ਕੁਮਾਰ ਬਿੰਟਾ, ਵਾਈਸ ਪ੍ਰਧਾਨ ਜਗਤਾਰ ਸਿੰਘ, ਸਕੱਤਰ ਇੰਦਰਵੀਰ ਸਿੰਘ, ਸਰਪ੍ਰਸਤ ਮਾਸਟਰ ਪਰਮਜੀਤ ਸਿੰਘ, ਖ਼ਜ਼ਾਨਚੀ ਸੁਖਦੀਪ ਸਿੰਘ, ਪ੍ਰੈੱਸ ਸਕਤੱਰ ਹਰਪ੍ਰੀਤ ਸਿੰਘ, ਸਰਪੰਚ ਹਰਜੀਤ ਕੌਰ, ਜਸਵਿੰਦਰ ਸਿੰਘ ਕਾਲਾ, ਰਵਿੰਦਰ ਰਵੀ ਤੇ ਨਰਿੰਦਰ ਪਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਦੇ ਵਾ . ਨੰ . 9 ’ ਚ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ . ਮੀਨਾਕਸ਼ੀ ਗੋਇਲ ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਮੀਡੀਆ ਸਟੱਡੀਜ਼ ਦਾ ਉਪ-ਕੁਲਪਤੀ ਨੇ ਕੀਤਾ ਉਦਘਾਟਨ
Ad Position 24