ਜ਼ੀਰਕਪੁਰ ਦੇ ਵਾ . ਨੰ . 9 ’ ਚ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ
ਜ਼ੀਰਕਪੁਰ, 7 ਅਕਤੂਬਰ (ਮਨਿੰਦਰ ਸਿੰਘ)-ਨਗਰ ਕੌਂਸਲ ਜ਼ੀਰਕਪੁਰ ਵਲੋਂ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਸਥਾਨਕ ਵਾ. ਨੰ.
ਜ਼ੀਰਕਪੁਰ, 7 ਅਕਤੂਬਰ (ਮਨਿੰਦਰ ਸਿੰਘ)-ਨਗਰ ਕੌਂਸਲ ਜ਼ੀਰਕਪੁਰ ਵਲੋਂ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਸਥਾਨਕ ਵਾ. ਨੰ. 9 ‘ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਸਵੱਛ ਭਾਰਤ ਮਿਸ਼ਨ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ‘ਤੇ ਸਫ਼ਾਈ ਕਾਰਜ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਫ਼ਾਈ ਅਤੇ ਕੂੜੇ ਦੇ ਸਹੀ ਪ੍ਰਬੰਧਨ ਸੰਬੰਧੀ ਜਾਗਰੂਕ ਵੀ ਕੀਤਾ ਗਿਆ। ਇਸ ਦੌਰਾਨ ਟੀਮ ਮੈਂਬਰਾਂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਜਨਤਕ ਥਾਵਾਂ ਨੂੰ ਸਾਫ਼ ਰੱਖਣ, ਖੁੱਲ੍ਹੇ ‘ਚ ਕੂੜਾ ਨਾ ਸੁੱਟਣ ਅਤੇ ਕੂੜੇ ਨੂੰ ਸ੍ਰੋਤ ਪੱਧਰ ‘ਤੇ ਹੀ ਵੱਖ-ਵੱਖ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਾਰਡ ਕੌਂਸਲਰ ਸੰਜੀਵ ਬਾਂਸਲ ਨੇ ਸੈਨੀਟੇਸ਼ਨ ਅਤੇ ਸਵੱਛ ਭਾਰਤ ਮਿਸ਼ਨ ਦੀਆਂ ਟੀਮਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਸਨੀਕਾਂ ਨੂੰ ਸਫ਼ਾਈ ਵਿਵਸਥਾ ਬਣਾਈ ਰੱਖਣ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸੇ ਦੌਰਾਨ ਸਵੱਛ ਭਾਰਤ ਮਿਸ਼ਨ ਦੇ ਪ੍ਰੋਗਰਾਮ ਕੋਆਰਡੀਨੇਟਰ ਸੁਖਵਿੰਦਰ ਸਿੰਘ ਦਿਓਲ ਨੇ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ, ਸਵੱਛ ਭਾਰਤ ਮਿਸ਼ਨ ਟੀਮ ਦੇ ਮੈਂਬਰ ਅਤੇ ਬ੍ਰਾਂਡ ਅੰਬੈਸਡਰ ਸ਼ਿਵਾਨੀ ਵੀ ਹਾਜ਼ਰ ਸਨ।