ਘੱਗਰ ’ ਚ ਨਾਜਾਇਜ਼ ਮਾਈਨਿੰਗ ’ ਤੇ ਪੁਲਿਸ ਦਾ ਛਾਪਾ , ਗਰੇਵਲ ਨਾਲ ਭਰੀਆਂ ਦੋ ਟਰੈਕਟਰ - ਟਰਾਲੀਆਂ ਜ਼ਬਤ ਦੋ ਮੁਲਜ਼ਮ ਗ੍ਰਿਫ਼ਤਾਰ, ਅਦਾਲਤ ਨੇ ਭੇਜੇ ਜੇਲ੍ਹ
ਡੇਰਾਬੱਸੀ, 7 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਸੋਮਵਾਰ ਸਵੇਰੇ ਪਿੰਡ ਕਕਰਾਲੀ ਦੀ ਘੱਗਰ ਨਦੀ ਵਿਚੋਂ ਨਾਜਾਇਜ਼ ਮਾਈਨਿੰਗ ਕਰਕੇ ਗਰੇਵਰ ਕੱਢਣ ਦੇ ਮਾਮਲੇ ਵਿਚ ਮੁਬਾਰਿਕਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਰੇਵਰ ਨਾਲ ਭਰੀਆਂ ਦੋ ਟਰੈਕਟਰ-ਟਰਾਲੀਆਂ ਜ਼ਬਤ ਕੀਤੀਆਂ ਹਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਬਲਿਹਾਰ ਸਿੰਘ ਉਰਫ਼ ਕਾਲਾ ਪੁੱਤਰ ਸਰਮੁੱਖ ਸਿੰਘ ਅਤੇ ਮਲਕੀਤ ਸਿੰਘ ਉਰਫ਼ ਕਿੱਟਾ ਪੁੱਤਰ ਸਰਮੁੱਖ ਸਿੰਘ, ਦੋਵੇਂ ਵਾਸੀ ਪਿੰਡ ਕਕਰਾਲੀ ਵਜੋਂ ਹੋਈ ਹੈ।
ਡੇਰਾਬੱਸੀ, 7 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਸੋਮਵਾਰ ਸਵੇਰੇ ਪਿੰਡ ਕਕਰਾਲੀ ਦੀ ਘੱਗਰ ਨਦੀ ਵਿਚੋਂ ਨਾਜਾਇਜ਼ ਮਾਈਨਿੰਗ ਕਰਕੇ ਗਰੇਵਰ ਕੱਢਣ ਦੇ ਮਾਮਲੇ ਵਿਚ ਮੁਬਾਰਿਕਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਰੇਵਰ ਨਾਲ ਭਰੀਆਂ ਦੋ ਟਰੈਕਟਰ-ਟਰਾਲੀਆਂ ਜ਼ਬਤ ਕੀਤੀਆਂ ਹਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਬਲਿਹਾਰ ਸਿੰਘ ਉਰਫ਼ ਕਾਲਾ ਪੁੱਤਰ ਸਰਮੁੱਖ ਸਿੰਘ ਅਤੇ ਮਲਕੀਤ ਸਿੰਘ ਉਰਫ਼ ਕਿੱਟਾ ਪੁੱਤਰ ਸਰਮੁੱਖ ਸਿੰਘ, ਦੋਵੇਂ ਵਾਸੀ ਪਿੰਡ ਕਕਰਾਲੀ ਵਜੋਂ ਹੋਈ ਹੈ। ਪੁਲਿਸ ਵਲੋਂ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ। ਮੁਬਾਰਿਕਪੁਰ ਚੌਂਕੀ ਇੰਚਾਰਜ ਕੁਲਵੰਤ ਸਿੰਘ ਨੇ ਅਨੁਸਾਰ ਮੁਬਾਰਿਕਪੁਰ ਪੁਲਿਸ ਦੀ ਟੀਮ ਗਸ਼ਤ ਦੌਰਾਨ ਮੁਬਾਰਿਕਪੁਰ ਮੋੜ ਨੇੜੇ ਮੌਜੂਦ ਸੀ। ਇਸੇ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਕੁਝ ਵਿਅਕਤੀ ਘੱਗਰ ਨਦੀ ਵਿਚੋਂ ਨਾਜਾਇਜ਼ ਢੰਗ ਨਾਲ ਗਰੇਵਰ ਕੱਢ ਕੇ ਟਰੈਕਟਰ-ਟਰਾਲੀਆਂ ਵਿਚ ਭਰ ਰਹੇ ਹਨ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਬਿਨਾਂ ਦੇਰੀ ਕੀਤੇ ਦੱਸੀ ਗਈ ਥਾਂ ’ਤੇ ਛਾਪੇਮਾਰੀ ਕਰ ਦਿੱਤੀ। ਪੁਲਿਸ ਮੁਤਾਬਿਕ ਛਾਪੇ ਦੌਰਾਨ ਮੌਕੇ ਤੋਂ ਗਰੇਵਰ ਨਾਲ ਭਰੀਆਂ ਦੋ ਟਰੈਕਟਰ-ਟਰਾਲੀਆਂ ਕਬਜ਼ੇ ਵਿਚ ਲਈਆਂ ਗਈਆਂ। ਪੁੱਛਗਿੱਛ ਦੌਰਾਨ ਮਾਈਨਿੰਗ ਨਾਲ ਸੰਬੰਧਿਤ ਲੋੜੀਂਦਾ ਲਾਇਸੈਂਸ ਜਾਂ ਪਰਮਿਟ ਪੇਸ਼ ਨਾ ਕੀਤੇ ਜਾਣ ’ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ। ਮੁਬਾਰਿਕਪੁਰ ਚੌਂਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿਚ ਕਿਸੇ ਵੀ ਵਿਅਕਤੀ ਨੂੰ ਨਾਜਾਇਜ਼ ਮਾਈਨਿੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ’ਤੇ ਪੁਲਿਸ ਦੀ ਨਜ਼ਰ ਹੈ ਅਤੇ ਨਾਜਾਇਜ਼ ਮਾਈਨਿੰਗ ਵਿਚ ਸ਼ਾਮਿਲ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇਗੀ।