08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਬ-ਤਹਿਸੀਲ ਮਾਜਰੀ ਦੇ ਪਿੰਡਾਂ ’ਚ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ

ਮਾਜਰੀ, 8 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਉਪ ਮੰਡਲ ਮਾਜਰਾ ਅਧੀਨ ਪੈਂਦੇ ਫ਼ੀਡਰ ਸਿਆਲਬਾ ਨਾਲ ਜੁੜੇ ਵੱਖ-ਵੱਖ ਪਿੰਡਾਂ ਤੋਂ ਇਲਾਵਾ ਸਬ-ਤਹਿਸੀਲ ਮਾਜਰੀ ਅਧੀਨ ਪੈਂਦੇ ਖੇਤਰ ‘ਚ ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਕੱਟਾਂ ਕਾਰਨ ਲੋਕ ਡਾਹਢੇ ਪ੍ਰੇਸ਼ਾਨ ਹਨ। ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਜਿਥੇ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ, ਉਥੇ ਹੀ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਅਤੇ ਬਿਜਲੀ ‘ਤੇ ਨਿਰਭਰ ਹੋਰਨਾਂ ਕੰਮਾਂ ‘ਤੇ ਵੀ ਬੁਰਾ ਅਸਰ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 09-10-2026
ਮਾਜਰੀ, 8 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਉਪ ਮੰਡਲ ਮਾਜਰਾ ਅਧੀਨ ਪੈਂਦੇ ਫ਼ੀਡਰ ਸਿਆਲਬਾ ਨਾਲ ਜੁੜੇ ਵੱਖ-ਵੱਖ ਪਿੰਡਾਂ ਤੋਂ ਇਲਾਵਾ ਸਬ-ਤਹਿਸੀਲ ਮਾਜਰੀ ਅਧੀਨ ਪੈਂਦੇ ਖੇਤਰ ‘ਚ ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਕੱਟਾਂ ਕਾਰਨ ਲੋਕ ਡਾਹਢੇ ਪ੍ਰੇਸ਼ਾਨ ਹਨ। ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਜਿਥੇ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ, ਉਥੇ ਹੀ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਅਤੇ ਬਿਜਲੀ ‘ਤੇ ਨਿਰਭਰ ਹੋਰਨਾਂ ਕੰਮਾਂ ‘ਤੇ ਵੀ ਬੁਰਾ ਅਸਰ ਪੈ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਦਿਨ ਅਤੇ ਰਾਤ ਸਮੇਂ ਅਚਾਨਕ ਬਿਜਲੀ ਬੰਦ ਹੋਣ ਕਾਰਨ ਰੋਜ਼ਾਨਾ ਦੇ ਕੰਮਕਾਜ਼ ‘ਚ ਵਿਘਨ ਪੈ ਰਿਹਾ ਹੈ। ਖਾਸ ਕਰਕੇ ਲੰਬੇ ਸਮੇਂ ਤੱਕ ਬਿਜਲੀ ਨਾ ਆਉਣ ਕਾਰਨ ਘਰੇਲੂ ਕੰਮਾਂ ਦੇ ਨਾਲ-ਨਾਲ ਪਾਣੀ ਦੀਆਂ ਮੋਟਰਾਂ, ਦੁਕਾਨਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਲੋਕਾਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਿਆਲਬਾ ਫ਼ੀਡਰ ਅਤੇ ਸਬ-ਤਹਿਸੀਲ ਮਾਜਰੀ ‘ਚ ਬਿਜਲੀ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਵਾਰ-ਵਾਰ ਲੱਗ ਰਹੇ ਕੱਟਾਂ ਦਾ ਸਥਾਈ ਹੱਲ ਕੱਢਿਆ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਤਕਨੀਕੀ ਕਾਰਨ ਜਾਂ ਮੁਰੰਮਤ ਦੇ ਕੰਮ ਕਰਕੇ ਬਿਜਲੀ ਬੰਦ ਕੀਤੀ ਜਾਂਦੀ ਹੈ ਤਾਂ ਇਸ ਸੰਬੰਧੀ ਅਗਾਊਂ ਸੂਚਨਾ ਜ਼ਰੂਰ ਦਿੱਤੀ ਜਾਵੇ ਤਾਂ ਜੋ ਲੋਕ ਆਪਣੇ ਜ਼ਰੂਰੀ ਕੰਮਾਂ ਦੀ ਯੋਜਨਾ ਬਣਾ ਸਕਣ। ਇਲਾਕਾ ਵਾਸੀਆਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਿਆਲਬਾ ਫ਼ੀਡਰ ਅਧੀਨ ਆਉਂਦੇ ਪਿੰਡਾਂ ‘ਚ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਭੁੱਕੀ ਵੇਚਣ ਵਾਲਾ ਕਾਬੂ ਅਗਲੀ ਖ਼ਬਰ ਰੀਅਲਮੀ ਨੇ ਭਾਰਤ ਵਿੱਚ ਲਾਂਚ ਕੀਤਾ 16 ਪ੍ਰੋ ਹੈਰੀ ਪੌਟਰ ਐਡੀਸ਼ਨ
Ad Position 24