08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭੁੱਕੀ ਵੇਚਣ ਵਾਲਾ ਕਾਬੂ

ਮਾਜਰੀ, 8 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਮਾਜਰੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਭੁੱਕੀ ਵੇਚਣ ਦੇ ਦੋਸ਼ ਹੇਠ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਤੋਂ ਪੁਲਿਸ ਟੀਮ ਨੇ ਕੁਝ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕਥਿਤ ਤੌਰ ‘ਤੇ ਭੁੱਕੀ ਬਰਾਮਦ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 09-10-2026
ਮਾਜਰੀ, 8 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਮਾਜਰੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਭੁੱਕੀ ਵੇਚਣ ਦੇ ਦੋਸ਼ ਹੇਠ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਤੋਂ ਪੁਲਿਸ ਟੀਮ ਨੇ ਕੁਝ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕਥਿਤ ਤੌਰ ‘ਤੇ ਭੁੱਕੀ ਬਰਾਮਦ ਕੀਤੀ ਹੈ। ਪੁਲਿਸ ਨੇ ਬਰਾਮਦ ਨਸ਼ੀਲੇ ਪਦਾਰਥ ਨੂੰ ਕਬਜ਼ੇ ‘ਚ ਲੈਣ ਉਪਰੰਤ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮੁਲਜ਼ਮਾਂ ਤੋਂ ਗਹਿਰੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਉਹ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਦਾ ਸੀ। ਪੁਲਿਸ ਵਲੋਂ ਨਸ਼ਾ ਤਸਕਰੀ ਦੇ ਇਸ ਗੋਰਖਧੰਦੇ ‘ਚ ਸ਼ਾਮਿਲ ਹੋਰਨਾਂ ਵਿਅਕਤੀਆਂ ਸੰਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਜਦੋਂ ਇਸ ਸੰਬੰਧੀ ਪੁਲਿਸ ਥਾਣਾ ਮਾਜਰੀ ਦੇ ਮੁਣਸ਼ੀ ਨਾਲ ਮੋਬਾਈਲ ਫ਼ੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵਲੋਂ ਫ਼ੋਨ ਨਾ ਚੁੱਕੇ ਜਾਣ ਕਾਰਨ ਸੰਪਰਕ ਨਹੀਂ ਹੋ ਸਕਿਆ। ਇਸ ਤੋਂ ਬਾਅਦ ਜਦੋਂ ਥਾਣਾ ਮਾਜਰੀ ਦੇ ਮੁਖੀ ਨਵਦੀਪ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ‘ਚ ਕਾਰਵਾਈ ਚੱਲ ਰਹੀ ਹੈ ਅਤੇ ਦੋ ਘੰਟਿਆਂ ਬਾਅਦ ਪ੍ਰੈੱਸ ਨੂੰ ਜਾਣਕਾਰੀ ਦੇ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਠੱਗਾਂ ਨੇ ਦੋ ਮਾਮਲਿਆਂ ’ਚ ਬਜ਼ੁਰਗ ਮਹਿਲਾਵਾਂ ਨਾਲ 10.10 ਲੱਖ ਦੀ ਮਾਰੀ ਠੱਗੀ ਅਗਲੀ ਖ਼ਬਰ ਸਬ-ਤਹਿਸੀਲ ਮਾਜਰੀ ਦੇ ਪਿੰਡਾਂ ’ਚ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ
Ad Position 24