08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

-ਮਾਮਲਾ ਥਾਣਾ ਕਿਲ੍ਹਾ ਲਾਲ ਸਿੰਘ ’ਤੇ ਹੋਏ ਆਰ.ਪੀ.ਜੀ. ਅਟੈਕ ਦਾ- ਐੱਨ . ਆਈ . ਏ . ਵਲੋਂ ਗੈਂਗਸਟਰ ਹੈਪੀ ਪਾਸੀਆਂ ਸਮੇਤ 9 ਮੁਲਜ਼ਮਾਂ ਨੂੰ ਭਗੌੜਾ ਕਰਾਰ ਦੇਣ ਦੇ ਇਸ਼ਤਿਹਾਰ ਜਾਰੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 09-10-2026
ਐੱਸ. ਏ. ਐੱਸ. ਨਗਰ, 8 ਅਕਤੂਬਰ (ਕਪਿਲ ਵਧਵਾ)-ਐੱਨ. ਆਈ. ਏ. ਦੇ ਵਿਸ਼ੇਸ਼ ਜੱਜ ਦਿਨੇਸ਼ ਕੁਮਾਰ ਵਧਵਾ ਦੀ ਅਦਾਲਤ ਨੇ ਜ਼ਿਲ੍ਹਾ ਬਟਾਲਾ ਦੇ ਥਾਣਾ ਕਿਲ੍ਹਾ ਲਾਲ ਸਿੰਘ ‘ਤੇ ਹੋਏ ਆਰ. ਪੀ. ਜੀ. ਅਟੈਕ ਦੇ ਮਾਮਲੇ ਦੀ ਸੁਣਵਾਈ ਦੌਰਾਨ ਫ਼ਰਾਰ ਚੱਲ ਰਹੇ 9 ਮੁਲਜ਼ਮਾਂ ਖ਼ਿਲਾਫ਼ ਬੀ. ਐੱਨ. ਐੱਸ. ਐੱਸ. ਦੀ ਧਾਰਾ 84 (ਭਗੌੜਾ ਕਰਾਰ ਦੇਣ ਦੀ ਕਾਰਵਾਈ) ਤਹਿਤ ਇਸ਼ਤਿਹਾਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪਾਇਆ ਕਿ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚਣ ਲਈ ਲੁਕਦੇ ਆ ਰਹੇ ਹਨ ਅਤੇ ਉਨ੍ਹਾਂ ਦੀ ਹਾਜ਼ਰੀ ਗ਼ੈਰ-ਜ਼ਮਾਨਤੀ ਵਾਰੰਟਾਂ ਰਾਹੀਂ ਯਕੀਨੀ ਨਹੀਂ ਬਣਾਈ ਜਾ ਸਕੀ। ਐੱਨ. ਆਈ. ਏ. ਵਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਮਾਮਲੇ ਦੀ ਜਾਂਚ ਦੌਰਾਨ ਗੈਂਗਸਟਰ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਉਰਫ਼ ਹੈਨੀ, ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜਸਵਿੰਦਰ ਸਿੰਘ ਉਰਫ਼ ਬਾਗੀ ਉਰਫ਼ ਮੰਨੂ ਅਗਵਾਨ ਉਰਫ਼ ਜੱਸਾ ਪੁਰਤਗਾਲ, ਮਨਿੰਦਰ ਸਿੰਘ ਉਰਫ਼ ਬਿੱਲਾ, ਮਲਵਿੰਦਰ ਸਿੰਘ ਉਰਫ਼ ਸੁੱਖ, ਅਭੈ ਪ੍ਰਤਾਪ ਸਿੰਘ ਉਰਫ਼ ਰਾਜੂ ਉਰਫ਼ ਰਾਜਾ ਹਾਰੂਵਾਲ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਵਾਂਸ਼ਹਿਰੀਆ, ਕਰਨ ਸਿੰਘ ਉਰਫ਼ ਅਭੀ ਅਤੇ ਆਕਾਸ਼ ਨੂੰ ਲੋੜੀਂਦਾ ਪਾਇਆ ਗਿਆ ਹੈ। ਇਨ੍ਹਾਂ ‘ਚੋਂ ਕੁਝ ਮੁਲਜ਼ਮਾਂ ਦੇ ਅਰਮੀਨੀਆ, ਅਮਰੀਕਾ ਅਤੇ ਮਲੇਸ਼ੀਆ ‘ਚ ਹੋਣ ਦੀ ਜਾਣਕਾਰੀ ਮਿਲੀ ਹੈ, ਜਦਕਿ ਬਾਕੀ ਮੁਲਜ਼ਮਾਂ ਦੇ ਮੌਜੂਦਾ ਟਿਕਾਣਿਆਂ ਦਾ ਪਤਾ ਨਹੀਂ ਲੱਗ ਸਕਿਆ। ਐੱਨ. ਆਈ. ਏ. ਅਨੁਸਾਰ ਮੁਲਜ਼ਮਾਂ ਦੇ ਪਤੇ ਅਤੇ ਹੋਰ ਸੰਭਾਵਿਤ ਟਿਕਾਣਿਆਂ ‘ਤੇ ਜਾਂਚ ਕੀਤੀ ਗਈ ਸੀ। ਇਸ ਤੋਂ ਇਲਾਵਾ ਪਿੰਡਾਂ ਦੇ ਨੰਬਰਦਾਰਾਂ, ਸਰਪੰਚਾਂ ਅਤੇ ਹੋਰਨਾਂ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ ਸਨ, ਜਦਕਿ ਬੀ. ਐੱਨ. ਐੱਸ. ਐੱਸ. ਦੀ ਧਾਰਾ 35 (3) ਤਹਿਤ ਨੋਟਿਸ ਵੀ ਜਾਰੀ ਕੀਤੇ ਗਏ ਸਨ, ਪਰ ਇਸ ਦੇ ਬਾਵਜੂਦ ਮੁਲਜ਼ਮ ਜਾਂਚ ‘ਚ ਸ਼ਾਮਿਲ ਨਹੀਂ ਹੋਏ। ਅਦਾਲਤ ਵਲੋਂ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਵੀ ਤਾਮੀਲ ਨਹੀਂ ਹੋ ਸਕੇ। ਐੱਨ. ਆਈ. ਏ. ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਏ ਮੌਖਿਕ, ਦਸਤਾਵੇਜ਼ੀ, ਇਲੈਕਟ੍ਰੋਨਿਕ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਪੁੱਛਗਿੱਛ ਜ਼ਰੂਰੀ ਹੈ। ਇਸ ਦੌਰਾਨ ਕਥਿਤ ਵੱਡੀ ਸਾਜ਼ਿਸ਼, ਹੋਰ ਸਾਥੀਆਂ, ਹਥਿਆਰਾਂ, ਗੋਲਾ-ਬਾਰੂਦ ਤੇ ਵਿਸਫੋਟਕਾਂ ਦੀ ਖ਼ਰੀਦ, ਆਵਾਜਾਈ ਅਤੇ ਵਿੱਤੀ ਤੇ ਲਾਜਿਸਟਿਕ ਕੜੀਆਂ ਦੀ ਜਾਂਚ ਕੀਤੀ ਜਾਣੀ ਹੈ। ਇਸ ਦੇ ਚਲਦਿਆਂ ਅਦਾਲਤ ਨੇ 9 ਮੁਲਜ਼ਮਾਂ ਖ਼ਿਲਾਫ਼ ਧਾਰਾ 84 ਤਹਿਤ ਇਸ਼ਤਿਹਾਰ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 16 ਨਵੰਬਰ ਲਈ ਨਿਰਧਾਰਤ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ‘ਚੋਂ ਕੁਝ ਖ਼ਿਲਾਫ਼ ਇਸ਼ਤਿਹਾਰ ਜਾਰੀ ਕੀਤੇ ਜਾ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਚਿੜੀਆਘਰ ’ ਚ ‘ ਕੌਮੀ ਜੰਗਲੀ ਜੀਵ ਹਫ਼ਤਾ ’ ਪ੍ਰੋਗਰਾਮ ਦੇ ਆਖ਼ਰੀ ਦਿਨ ਜੰਗਲੀ ਜੀਵ ਕਾਨੂੰਨਾਂ ਬਾਰੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਸਿਆਸੀ ਸੱਤਾ ਸਮਾਜਿਕ ਬਦਲਾਅ ਦੀ ਮਾਸਟਰ ਚਾਬੀ - ਅਜੇਪਾਲ ਸਿੰਘ ਬਰਾੜ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਵਿਚਾਰ ਅੱਜ ਵੀ ਸਮਾਜ ਦ...
Ad Position 24