ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਜੀਤੀ ਪਡਿਆਲਾ ਵਲੋਂ ਪਿੰਡ ਬਦਨਪੁਰ ਵਿਖੇ ਕਾਂਗਰਸੀ ਵਰਕਰਾਂ ਅਤੇ ਵਸਨੀਕਾਂ ਨਾਲ ਮੀਟਿੰਗ
ਕੁਰਾਲੀ, 8 ਅਕਤੂਬਰ (ਹਰਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਖਰੜ ਵਿਚ ਕਾਂਗਰਸ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਪਿੰਡ ਬਦਨਪੁਰ ਵਿਖੇ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਪ
ਪਿੰਡ ਬਦਨਪੁਰ ਵਿਖੇ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਜੀਤੀ ਪਡਿਆਲਾ ਅਤੇ ਹਾਜ਼ਰ ਪਤਵੰਤੇ ਤੇ ਪਾਰਟੀ ਵਰਕਰ। ਤਸਵੀਰ: ਹਰਪ੍ਰੀਤ ਸਿੰਘ
ਫਤਿਹਵੀਰ ਸਿੰਘ ਪਿਤਾ : ਕੁਲਦੀਪ ਸਿੰਘ ਲਹਿਲ ਮਾਤਾ: ਰਾਜਵਿੰਦਰ ਕੌਰ ਪਿੰਡ: ਮਸਤਗੜ੍ਹ (ਨਿਊ ਚੰਡੀਗੜ੍ਹ)।
09-10-2026
ਕੁਰਾਲੀ, 8 ਅਕਤੂਬਰ (ਹਰਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਖਰੜ ਵਿਚ ਕਾਂਗਰਸ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਪਿੰਡ ਬਦਨਪੁਰ ਵਿਖੇ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕਾ ਖਰੜ ਵਿਚ ਕੋਈ ਵੀ ਛੋਟਾ-ਵੱਡਾ ਮਹੱਤਵਪੂਰਨ ਪ੍ਰਾਜੈਕਟ ਲਿਆਉਣ ਵਿਚ ਅਸਮਰੱਥ ਰਹੀ ਹੈ। ਜੀਤੀ ਪਡਿਆਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਹਲਕੇ ਦੇ ਲੋਕਾਂ ਨੂੰ ਉਮੀਦ ਸੀ ਕਿ ਸਰਕਾਰ ਵਲੋਂ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਿਹਤ, ਸਿੱਖਿਆ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਜਾਣਗੇ, ਪਰ ਉਨ੍ਹਾਂ ਦੇ ਅਨੁਸਾਰ ਸਰਕਾਰ ਹਲਕੇ ਲਈ ਕੋਈ ਵੱਡਾ ਵਿਕਾਸ ਪ੍ਰਾਜੈਕਟ ਲਿਆਉਣ ਵਿਚ ਵੀ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਐਲਾਨ ਕਰਨ ਜਾਂ ਸਰਕਾਰੀ ਇਸ਼ਤਿਹਾਰਾਂ ਵਿਚ ਵਿਕਾਸ ਦੇ ਦਾਅਵੇ ਕਰਨ ਨਾਲ ਜ਼ਮੀਨੀ ਹਕੀਕਤ ਨਹੀਂ ਬਦਲਦੀ। ਲੋਕਾਂ ਨੂੰ ਆਪਣੇ ਪਿੰਡਾਂ ਅਤੇ ਸ਼ਹਿਰਾਂ ਵਿਚ ਸੜਕਾਂ, ਪਾਣੀ, ਸੀਵਰੇਜ, ਸਫ਼ਾਈ, ਸਿਹਤ ਕੇਂਦਰਾਂ, ਸਕੂਲਾਂ ਅਤੇ ਰੋਜ਼ਗਾਰ ਦੇ ਮੌਕਿਆਂ ਦੇ ਰੂਪ ਵਿਚ ਵਿਕਾਸ ਦੇ ਨਤੀਜੇ ਨਜ਼ਰ ਆਉਣੇ ਚਾਹੀਦੇ ਹਨ। ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਲਕਾ ਖਰੜ ਦੇ ਪਿੰਡਾਂ ਵਿਚ ਲਗਾਤਾਰ ਵਰਕਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਦੀ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਖਦੇਵ ਸਿੰਘ ਬਰੌਲੀ, ਸੁਰਿੰਦਰਜੀਤ ਸਿੰਘ ਸਰਪੰਚ ਬਦਨਪੁਰ, ਜਸਪ੍ਰੀਤ ਸਿੰਘ ਸਾਬਕਾ ਸਰਪੰਚ, ਸਵਰਨ ਸਿੰਘ ਸਾਬਕਾ ਸਰਪੰਚ, ਪ੍ਰਿਤਪਾਲ ਸਿੰਘ, ਨਿਰਮਲ ਸਿੰਘ, ਬਿਕਰਮਜੀਤ ਸਿੰਘ ਪੰਚ, ਨਰਿੰਦਰ ਸਿੰਘ ਰੰਮਾ ਘੜੂੰਆਂ, ਜਸਕੀਰਤ ਰਤੀਆ, ਮਨਜਿੰਦਰਪਾਲ ਸਿੰਘ ਅਤੇ ਦਿਲਸ਼ਰਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।