08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਾਬਕਾ ਮੰਤਰੀ ਕੰਗ ਨੇ ਪਿੰਡ ਤਿਊੜ ਵਿਖੇ ਗ੍ਰਾਮ ਪੰਚਾਇਤ ਮੈਂਬਰਾਂ ਤੇ ਪਤਵੰਤਿਆਂ ਨਾਲ ਕੀਤੀ ਮੀਟਿੰਗ

ਖਰੜ, 8 ਅਕਤੂਬਰ (ਜੰਡਪੁਰੀ)-ਪਿੰਡ ਤਿਊੜ ਵਿਖੇ ਕਾਂਗਰਸੀ ਆਗੂ ਲਾਲਾ ਹਰੀ ਚੰਦ ਅਤੇ ਪੰਚ ਪਰਮਜੀਤ ਸਿੰਘ ਦੀ ਅਗਵਾਈ ਹੇਠ ਸੱਦੀ ਗਈ ਗ੍ਰਾਮ ਪੰਚਾਇਤ ਮੈਂਬਰਾਂ ਤੇ ਪਿੰਡ ਦੇ ਪਤਵੰਤਿਆਂ ਦੀ ਮੀਟਿੰਗ ਨੂੰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਸੰਬੋਧਨ ਕੀਤਾ ਗਿਆ। ਇਸ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਰੋਸ ਜ਼ਾਹਿਰ ਕਰਦਿਆਂ ਸਾਬਕਾ ਮੰਤਰੀ ਕੰਗ ਨੂੰ ਕਿਹਾ ਕਿ ਉਨ੍ਹਾਂ ਦੇ ਕਹਿਣ ‘ਤੇ ਸਮੁੱਚੇ ਪਿੰਡ ਨੇ ‘ਆਪ’ ਉਮੀਦਵਾਰ ਅਨਮੋਲ ਗਗਨ ਮਾਨ ਨੂੰ ਭਾਰੀ ਗਿਣਤੀ ‘ਚ ਵੋਟਾਂ ਪਾਈਆਂ ਸਨ, ਪਰ ਵਿਧਾਇਕ ਬਣਨ ਤੋਂ ਬਾਅਦ ਅਨਮੋਲ ਗਗਨ ਮਾਨ ਨੇ ਕਦੇ ਪਿੰਡ ਵਾਸੀਆਂ ਨੂੰ ਮੂੰਹ ਤੱਕ ਨਹੀਂ ਦਿਖਾਇਆ।

Ad Position 21
No active advertisement
ਪਿੰਡ ਤਿਊੜ ਵਿਖੇ ਮੀਟਿੰਗ ਉਪਰੰਤ ਗ੍ਰਾਮ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਨਾਲ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ। ਤਸਵੀਰ : ਜੰਡਪੁਰੀ 09-10-2026
ਖਰੜ, 8 ਅਕਤੂਬਰ (ਜੰਡਪੁਰੀ)-ਪਿੰਡ ਤਿਊੜ ਵਿਖੇ ਕਾਂਗਰਸੀ ਆਗੂ ਲਾਲਾ ਹਰੀ ਚੰਦ ਅਤੇ ਪੰਚ ਪਰਮਜੀਤ ਸਿੰਘ ਦੀ ਅਗਵਾਈ ਹੇਠ ਸੱਦੀ ਗਈ ਗ੍ਰਾਮ ਪੰਚਾਇਤ ਮੈਂਬਰਾਂ ਤੇ ਪਿੰਡ ਦੇ ਪਤਵੰਤਿਆਂ ਦੀ ਮੀਟਿੰਗ ਨੂੰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਸੰਬੋਧਨ ਕੀਤਾ ਗਿਆ। ਇਸ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਰੋਸ ਜ਼ਾਹਿਰ ਕਰਦਿਆਂ ਸਾਬਕਾ ਮੰਤਰੀ ਕੰਗ ਨੂੰ ਕਿਹਾ ਕਿ ਉਨ੍ਹਾਂ ਦੇ ਕਹਿਣ ‘ਤੇ ਸਮੁੱਚੇ ਪਿੰਡ ਨੇ ‘ਆਪ’ ਉਮੀਦਵਾਰ ਅਨਮੋਲ ਗਗਨ ਮਾਨ ਨੂੰ ਭਾਰੀ ਗਿਣਤੀ ‘ਚ ਵੋਟਾਂ ਪਾਈਆਂ ਸਨ, ਪਰ ਵਿਧਾਇਕ ਬਣਨ ਤੋਂ ਬਾਅਦ ਅਨਮੋਲ ਗਗਨ ਮਾਨ ਨੇ ਕਦੇ ਪਿੰਡ ਵਾਸੀਆਂ ਨੂੰ ਮੂੰਹ ਤੱਕ ਨਹੀਂ ਦਿਖਾਇਆ। ਲੋਕਾਂ ਨੇ ਦੱਸਿਆ ਕਿ ਸਾਡੇ ਪਿੰਡ ਦੇ ਨਾਲ ਲੱਗਦੀਆਂ ਸੜਕਾਂ ਜਿਵੇਂ ਤਿਊੜ ਤੋਂ ਝਿੰਗੜਾਂ ਕਲਾਂ, ਚੰਦੋਂ ਗੋਬਿੰਦਗੜ੍ਹ, ਸਹੌੜਾਂ, ਨਗਲੀਆਂ, ਸ਼ਿਆਮੀਪੁਰ ਟੱਪਰੀਆਂ ਅਤੇ ਬਰਸਾਲਪੁਰ ਟੱਪਰੀਆਂ ਆਦਿ ਦੀ ਹਾਲਤ ਖਸਤਾ ਹੋਈ ਪਈ ਹੈ। ਇਨ੍ਹਾਂ ‘ਚੋਂ ਕੁਝ ਸੜਕਾਂ ‘ਤੇ ਭਾਵੇਂ ਪੀ. ਡਬਲਿਊ. ਡੀ. ਵਿਭਾਗ ਵਲੋਂ ਗਟਕਾ ਪੁਆਇਆ ਗਿਆ ਹੈ, ਪਰ ਉਹ ਵੀ ਬਿਨਾਂ ਪ੍ਰੀਮਿਕਸ ਤੋਂ ਹੁਣ ਉਖੜ ਰਿਹਾ ਹੈ। ਲੋਕਾਂ ਨੇ ਦੋਸ਼ ਲਗਾਇਆ ਕਿ ਅੱਜ ਤੱਕ ਉਨ੍ਹਾਂ ਦੇ ਪਿੰਡ ਨਾਲ ਜੁੜੀਆਂ ਸੜਕਾਂ ‘ਤੇ ‘ਆਪ’ ਸਰਕਾਰ ਵਲੋਂ ਲੁਕ ਨਹੀਂ ਪੁਆਈ ਗਈ ਅਤੇ ਨਾ ਹੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਕੋਈ ਗ੍ਰਾਂਟ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਜੋ ਮਗਨਰੇਗਾ ਸਕੀਮ ਚਲਾਈ ਗਈ ਸੀ, ਉਹ ਵੀ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਬੰਦ ਕਰ ਦਿੱਤੀ ਗਈ ਹੈ ਅਤੇ ਨਵੀਂ ਜੀ ਰਾਮ ਜੀ ਸਕੀਮ ਢੁਕਵੇਂ ਤਰੀਕੇ ਨਾਲ ਨਹੀਂ ਚੱਲ ਰਹੀ, ਜਿਸ ਕਾਰਨ ਜਿਥੇ ਗਰੀਬਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਪਿੰਡ ਦੇ ਵਿਕਾਸ ਕਾਰਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਲੋਕਾਂ ਨੇ ਕਿਹਾ ਕਿ ‘ਆਪ’ ਸਰਕਾਰ ਦੀ ਨਾਲਾਇਕੀ ਕਾਰਨ ਹੁਣ ਜਨਤਾ ਦਾ ਇਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਲੋਕ ਹੁਣ ਬਦਲ ਚਾਹੁੰਦੇ ਹਨ। ਇਸ ਮੌਕੇ ਸਾਬਕਾ ਮੰਤਰੀ ਕੰਗ ਨੇ ਆਪਣੇ ਕਾਰਜਕਾਲ ਦੌਰਾਨ ਪਿੰਡ ‘ਚ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਦਾ ਸਹਿਯੋਗ ਦੇਣ ਅਪੀਲ ਕੀਤੀ ਤਾਂ ਜੋ ਮੁੜ ਤੋਂ ਇਲਾਕੇ ਦਾ ਵਿਕਾਸ ਹੋ ਸਕੇ। ਇਸ ਮੌਕੇ ਬਲਬੀਰ ਸਿੰਘ, ਸੁੱਚਾ ਸਿੰਘ, ਗੁਰਪ੍ਰੀਤ ਸਿੰਘ, ਮਦਨ ਸਿੰਘ, ਬਿਕਰਮ ਸਿੰਘ, ਜਗਦੀਸ਼ ਸਿੰਘ, ਸ਼ਿਆਮ ਸਿੰਘ, ਸੁਖਦੇਵ ਸਿੰਘ, ਅਮਨਦੀਪ ਸਿੰਘ, ਗੁਰਜੀਤ ਸਿੰਘ ਤੇ ਨਰੇਸ਼ ਕੁਮਾਰ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਲੈਟ ਟਰਾਂਸਫਰ ਮਾਮਲੇ ’ ਚ 3 ਮਹੀਨੇ ਪਹਿਲਾਂ ਦਿੱਤੀ ਸ਼ਿਕਾਇਤ ’ ਤੇ ਪੁਲਿਸ ਦੀ ਢਿੱਲੀ ਕਾਰਵਾਈ ਤੋਂ ਖ਼ਰੀਦਦਾਰ ਨਿਰਾਸ਼ ਸੀ... ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਜੀਤੀ ਪਡਿਆਲਾ ਵਲੋਂ ਪਿੰਡ ਬਦਨਪੁਰ ਵਿਖੇ ਕਾਂਗਰਸੀ ਵਰਕਰਾਂ ਅਤੇ ਵਸਨੀਕਾਂ ਨਾ...
Ad Position 24