08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੜਕ ਹਾਦਸੇ ’ ਚ ਨਾਮਜ਼ਦ ਨੌਜਵਾਨ ਵੀ ਗੰਭੀਰ ਜ਼ਖ਼ਮੀ , ਪੀ . ਜੀ . ਆਈ . ’ ਚ ਜ਼ਿੰਦਗੀ ਲਈ ਜੂਝ ਰਿਹਾ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਨੌਜਵਾਨ ਦੀ ਹੋਈ ਸੀ ਮੌਤ, ਦੂਜੇ ਦੇ ਚਿਹਰੇ ਦੀਆਂ ਹੱਡੀਆਂ ਟੁੱਟੀਆਂ

ਡੇਰਾਬੱਸੀ, 8 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪਿੰਡ ਧਨੌਨੀ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ਵਿਚ ਦੂਜੀ ਧਿਰ ਦੀ ਸਥਿਤੀ ਵੀ ਸਾਹਮਣੇ ਆਈ ਹੈ। ਇਸ ਹਾਦਸੇ ਸੰਬੰਧੀ ਪੁਲਿਸ ਵਲੋਂ ਜਿਸ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਉਹ ਖ਼ੁਦ ਵੀ ਗੰਭੀਰ ਜ਼ਖ਼ਮੀ ਹੋਣ ਕਾਰਨ ਪੀ.

Ad Position 21
No active advertisement
ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਇਆ ਦੀਪਕ ਕੁਮਾਰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ। ਤਸਵੀਰ : ਰਣਬੀਰ ਸਿੰਘ 09-10-2026
ਡੇਰਾਬੱਸੀ, 8 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪਿੰਡ ਧਨੌਨੀ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ਵਿਚ ਦੂਜੀ ਧਿਰ ਦੀ ਸਥਿਤੀ ਵੀ ਸਾਹਮਣੇ ਆਈ ਹੈ। ਇਸ ਹਾਦਸੇ ਸੰਬੰਧੀ ਪੁਲਿਸ ਵਲੋਂ ਜਿਸ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਉਹ ਖ਼ੁਦ ਵੀ ਗੰਭੀਰ ਜ਼ਖ਼ਮੀ ਹੋਣ ਕਾਰਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਕਾਰਨ ਜਿਥੇ ਇਕ ਪਰਿਵਾਰ ਆਪਣਾ ਜਵਾਨ ਪੁੱਤਰ ਗੁਆ ਬੈਠਾ ਹੈ, ਉਥੇ ਦੂਜਾ ਪਰਿਵਾਰ ਵੀ ਆਪਣੇ ਪੁੱਤਰ ਦੀ ਸਿਹਤਯਾਬੀ ਲਈ ਚਿੰਤਤ ਹੈ। ਜ਼ਿਕਰਯੋਗ ਹੈ ਕਿ 5 ਅਕਤੂਬਰ ਦੀ ਰਾਤ ਕਰੀਬ ਸਾਢੇ 10 ਵਜੇ ਪਿੰਡ ਧਨੌਨੀ ਨੇੜੇ ਦੋ ਮੋਟਰਸਾਈਕਲਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਸੀ। ਹਾਦਸੇ ਉਪਰੰਤ ਰਾਹਗੀਰਾਂ ਵਲੋਂ ਜ਼ਖ਼ਮੀਆਂ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੋਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ-32 ਰੈਫ਼ਰ ਕਰ ਦਿੱਤਾ ਗਿਆ। ਇਸ ਦੌਰਾਨ ਪਿੰਡ ਡੇਰਾ ਜਗਾਧਰੀ ਵਾਸੀ ਅਣਵਿਆਹੇ ਨੌਜਵਾਨ ਸੰਦੀਪ ਸਿੰਘ ਵਾਸੀ ਡੇਰਾ ਜਗਾਧਰੀ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਦੂਜੇ ਮੋਟਰਸਾਈਕਲ ਚਾਲਕ ਦੀਪਕ ਕੁਮਾਰ ਵਾਸੀ ਪਿੰਡ ਚੰਡਿਆਲਾ ਦੇ ਤਾਏ ਦੇ ਲੜਕੇ ਨਰਿੰਦਰ ਨੇ ਦੱਸਿਆ ਕਿ 25 ਸਾਲਾ ਦੀਪਕ ਜ਼ੀਰਕਪੁਰ ਦੇ ਇਕ ਮਾਲ ਵਿਚ ਨਿੱਜੀ ਨੌਕਰੀ ਕਰਦਾ ਹੈ ਅਤੇ ਪਰਿਵਾਰ ਦੀ ਆਰਥਿਕ ਜ਼ਿੰਮੇਵਾਰੀ ਸੰਭਾਲਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਨਰਿੰਦਰ ਅਨੁਸਾਰ ਹਾਦਸੇ ਸਮੇਂ ਦੀਪਕ ਨੇ ਹੈਲਮਟ ਪਾਇਆ ਹੋਇਆ ਸੀ, ਜੋ ਟੱਕਰ ਦੌਰਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਉਸ ਦੇ ਚਿਹਰੇ ਦੇ ਸੱਜੇ ਪਾਸੇ ਅੱਖ ਤੋਂ ਨੱਕ ਤੱਕ ਦੀਆਂ ਹੱਡੀਆਂ ਟੁੱਟ ਗਈਆਂ ਹਨ। ਡੇਰਾਬੱਸੀ ਸਿਵਲ ਹਸਪਤਾਲ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਅਤੇ ਸੈਕਟਰ-16 ਹਸਪਤਾਲ ਲਿਜਾਇਆ ਗਿਆ, ਜਿਥੋਂ ਹੁਣ ਉਹ ਪੀ. ਜੀ. ਆਈ. ਵਿਖੇ ਦਾਖ਼ਲ ਹੈ। ਪਰਿਵਾਰ ਅਨੁਸਾਰ ਉਸ ਦਾ ਆਪ੍ਰੇਸ਼ਨ ਹੋਣਾ ਬਾਕੀ ਹੈ। ਨਰਿੰਦਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਵੀ ਹੋਈ ਸੀ ।ਉਨ੍ਹਾਂ ਕਿਹਾ ਕਿ ਬਾਅਦ ਵਿਚ ਦਰਜ ਹੋਏ ਮਾਮਲੇ ਸੰਬੰਧੀ ਪਰਿਵਾਰ ਆਪਣਾ ਪੱਖ ਵੀ ਪੁਲਿਸ ਸਾਹਮਣੇ ਰੱਖਣਾ ਚਾਹੁੰਦਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ’ਤੇ ਭਰੋਸਾ ਪ੍ਰਗਟਾਉਂਦਿਆਂ ਉਮੀਦ ਜਤਾਈ ਕਿ ਜਾਂਚ ਦੌਰਾਨ ਹਾਦਸੇ ਨਾਲ ਜੁੜੇ ਸਾਰੇ ਹਾਲਾਤ ਅਤੇ ਤੱਥਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਇਸ ਸੰਬੰਧੀ ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਸਬ-ਇੰਸਪੈਕਟਰ ਪਰਵੇਸ਼ ਮੋਰ ਨੇ ਦੱਸਿਆ ਕਿ ਮ੍ਰਿਤਕ ਦੇ ਮੋਟਰਸਾਈਕਲ ਪਿੱਛੇ ਬੈਠੇ ਜਸਪ੍ਰੀਤ ਸਿੰਘ ਵਾਸੀ ਪਰਾਗਪੁਰ ਦੇ ਬਿਆਨਾਂ ਦੇ ਆਧਾਰ ’ਤੇ ਦੀਪਕ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੀਪਕ ਕੁਮਾਰ ਦੇ ਵੀ ਸੱਟਾਂ ਲੱਗੀਆਂ ਸਨ। ਜੋ ਹੁਣ ਠੀਕ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਇਸ ਦਰਦਨਾਕ ਹਾਦਸੇ ਨੇ ਦੋਵਾਂ ਪਰਿਵਾਰਾਂ ਨੂੰ ਡੂੰਘਾ ਸਦਮਾ ਪਹੁੰਚਾਇਆ ਹੈ। ਇਕ ਪਾਸੇ ਜਵਾਨ ਪੁੱਤਰ ਦੀ ਮੌਤ ਦਾ ਦੁੱਖ ਹੈ, ਜਦਕਿ ਦੂਜੇ ਪਾਸੇ ਗੰਭੀਰ ਜ਼ਖ਼ਮੀ ਨੌਜਵਾਨ ਦੇ ਪਰਿਵਾਰ ਨੂੰ ਉਸ ਦੇ ਠੀਕ ਹੋਣ ਦੀ ਉਡੀਕ ਹੈ।
Ad Position 22
No active advertisement
ਪਿਛਲੀ ਖ਼ਬਰ ਦੜੇ - ਸੱਟੇ / ਬੁੱਕੀ ਦਾ ਧੰਦਾ ਕਰਨ ਵਾਲੇ 6 ਮੁਲਜ਼ਮ ਸਾਮਾਨ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਫਲੈਟ ਟਰਾਂਸਫਰ ਮਾਮਲੇ ’ ਚ 3 ਮਹੀਨੇ ਪਹਿਲਾਂ ਦਿੱਤੀ ਸ਼ਿਕਾਇਤ ’ ਤੇ ਪੁਲਿਸ ਦੀ ਢਿੱਲੀ ਕਾਰਵਾਈ ਤੋਂ ਖ਼ਰੀਦਦਾਰ ਨਿਰਾਸ਼ ਸੀ...
Ad Position 24