ਓਵਰਲੋਡ ਟਿੱਪਰਾਂ ਕਾਰਨ ਸੜਕ ਦੀ ਹਾਲਤ ਖ਼ਸਤਾ ਹੋਣ ਦੇ ਚਲਦਿਆਂ ਪਿੰਡ ਵਾਸੀਆਂ ਨੇ ਰਾਹ ਬੰਦ ਕਰਕੇ ਜਤਾਇਆ ਰੋਸ ਭਾਰੀ ਵਾਹਨਾਂ ’ਤੇ ਰੋਕ ਲਗਾਉਣ ਅਤੇ ਸੜਕ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਕੀਤੀ ਮੰਗ
ਡੇਰਾਬੱਸੀ, 8 ਅਕਤੂਬਰ (ਗੁਰਮੀਤ ਸਿੰਘ)-ਪਿੰਡ ਸੁੰਡਰਾਂ-ਹਰੀਪੁਰ ਹਿੰਦੂਆਂ ਨੂੰ ਜੋੜਨ ਵਾਲੀ ਸੜਕ ‘ਤੇ ਹਾਟ ਮਿਕਸ ਪਲਾਂਟਾਂ ਤੋਂ ਆਉਣ-ਜਾਣ ਵਾਲੇ ਓਵਰਲੋਡ ਟਿੱਪਰਾਂ ਦੀ ਜ਼ਿਆਦਾ ਆਵਾਜਾਈ ਹੋਣ ਕਾਰਨ ਸੜਕ ਦੀ ਬਣੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਵਲੋਂ ਅੱਜ ਰਾਹ ਬੰਦ ਕਰਕੇ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਇਕੱਤਰ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਇਲਾਕੇ ‘ਚ ਅੱਧੀ ਦਰਜਨ ਤੋਂ ਵੱਧ ਹਾਟ ਮਿਕਸ ਪਲਾਂਟ ਹਨ, ਜਿਥੇ ਕਿ ਦਿਨ-ਰਾਤ ਭਾਰੀ ਵਾਹਨਾਂ ਦੀ ਆਵਾਜਾਈ ਲੱਗੀ ਰਹਿੰਦੀ ਹੈ।
ਸ
ਸੜਕ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਪਿੰਡ ਸੁੰਡਰਾਂ ਦੇ ਵਸਨੀਕ। ਤਸਵੀਰ : ਗੁਰਮੀਤ ਸਿੰਘ
09-10-2026
ਡੇਰਾਬੱਸੀ, 8 ਅਕਤੂਬਰ (ਗੁਰਮੀਤ ਸਿੰਘ)-ਪਿੰਡ ਸੁੰਡਰਾਂ-ਹਰੀਪੁਰ ਹਿੰਦੂਆਂ ਨੂੰ ਜੋੜਨ ਵਾਲੀ ਸੜਕ ‘ਤੇ ਹਾਟ ਮਿਕਸ ਪਲਾਂਟਾਂ ਤੋਂ ਆਉਣ-ਜਾਣ ਵਾਲੇ ਓਵਰਲੋਡ ਟਿੱਪਰਾਂ ਦੀ ਜ਼ਿਆਦਾ ਆਵਾਜਾਈ ਹੋਣ ਕਾਰਨ ਸੜਕ ਦੀ ਬਣੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਵਲੋਂ ਅੱਜ ਰਾਹ ਬੰਦ ਕਰਕੇ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਇਕੱਤਰ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਇਲਾਕੇ ‘ਚ ਅੱਧੀ ਦਰਜਨ ਤੋਂ ਵੱਧ ਹਾਟ ਮਿਕਸ ਪਲਾਂਟ ਹਨ, ਜਿਥੇ ਕਿ ਦਿਨ-ਰਾਤ ਭਾਰੀ ਵਾਹਨਾਂ ਦੀ ਆਵਾਜਾਈ ਲੱਗੀ ਰਹਿੰਦੀ ਹੈ। ਪਿੰਡ ਵਾਸੀਆਂ ਅਨੁਸਾਰ ਓਵਰਲੋਡ ਟਿੱਪਰਾਂ ਦੀ ਲਗਾਤਾਰ ਆਵਾਜਾਈ ਕਾਰਨ ਸੜਕ ਕਈ ਥਾਵਾਂ ਤੋਂ ਟੁੱਟ ਚੁੱਕੀ ਹੈ ਅਤੇ ਇਸ ‘ਚ ਵੱਡੇ-ਵੱਡੇ ਟੋਏ ਪੈ ਗਏ ਹਨ। ਇਸ ਕਾਰਨ ਸਕੂਲੀ ਬੱਚਿਆਂ, ਦੋ-ਪਹੀਆ ਵਾਹਨ ਚਾਲਕਾਂ, ਕਿਸਾਨਾਂ ਅਤੇ ਹੋਰਨਾਂ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਹੀ ਬੱਸ ਨਹੀਂ ਬਰਸਾਤ ਮੌਕੇ ਟੋਇਆਂ ‘ਚ ਪਾਣੀ ਭਰ ਜਾਣ ਕਾਰਨ ਹਰ ਸਮੇਂ ਹਾਦਸਿਆਂ ਦਾ ਖਦਸ਼ਾ ਬਣਿਆ ਰਹਿੰਦਾ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕ ਦਾ ਤੁਰੰਤ ਨਿਰੀਖਣ ਕਰਵਾ ਕੇ ਮੁਰੰਮਤ ਕਰਵਾਈ ਜਾਵੇ ਅਤੇ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਰੋਸ ਪ੍ਰਦਰਸ਼ਨ ਮੌਕੇ ਭੁਪਿੰਦਰ ਸਿੰਘ ਸੁੰਡਰਾਂ, ਰਾਜਨ, ਸੰਜੀਵ ਪੰਚ, ਦਿਲਾਵਰ ਸਿੰਘ, ਕਰਮਜੀਤ ਸਿੰਘ, ਕੁਲਦੀਪ ਸਿੰਘ, ਦਿਲਪ੍ਰੀਤ ਪੰਚ, ਅਮਰਿੰਦਰ ਸਿੰਘ, ਹੈਪੀ, ਦਲਜੀਤ ਸਿੰਘ, ਹਿੰਮਤ ਅਤੇ ਲਵੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਇਸ ਮਾਮਲੇ ‘ਚ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।