08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਚੌਥੇ ਦੌਰੇ ’ ਚ ਵੀ ਮੰਡੀ ਦੀ ਹਾਲਤ ਨਾ ਸੁਧਰੀ , ਰਾਜਪਾਲ ਕਟਾਰੀਆ ਨੇ ਲਏ ਸਖ਼ਤ ਫ਼ੈਸਲੇ

ਚੰਡੀਗੜ੍ਹ, 8 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪਿਛਲੇ ਡੇਢ ਸਾਲ ਦੌਰਾਨ ਸੈਕਟਰ-26 ਸਥਿਤ ਅਨਾਜ ਤੇ ਸਬਜ਼ੀ ਮੰਡੀ ਦਾ ਚੌਥੀ ਵਾਰ ਦੌਰਾ ਕਰਨ ਪੁੱਜੇ ਪੰਜਾਬ ਦੇ ਰਾਜਪਾਲ ਤੇ ਯੂ. ਟੀ.

Ad Position 21
No active advertisement
ਅਜੀਤ ਡੈਸਕ 09-10-2026
ਚੰਡੀਗੜ੍ਹ, 8 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪਿਛਲੇ ਡੇਢ ਸਾਲ ਦੌਰਾਨ ਸੈਕਟਰ-26 ਸਥਿਤ ਅਨਾਜ ਤੇ ਸਬਜ਼ੀ ਮੰਡੀ ਦਾ ਚੌਥੀ ਵਾਰ ਦੌਰਾ ਕਰਨ ਪੁੱਜੇ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮੰਡੀ ਦੀਆਂ ਬੁਨਿਆਦੀ ਸਹੂਲਤਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ ’ਤੇ ਜਾਇਜ਼ਾ ਲਿਆ। ਮੰਡੀ ਦੀਆਂ ਸੜਕਾਂ, ਸੀਵਰੇਜ, ਸਫ਼ਾਈ ਅਤੇ ਹੋਰ ਬੁਨਿਆਦੀ ਪ੍ਰਬੰਧਾਂ ਦੀ ਸਥਿਤੀ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕੰਮ ਵਿਚ ਹੋ ਰਹੀ ਦੇਰੀ ਦੂਰ ਕਰਕੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਪ੍ਰਸ਼ਾਸਕ ਨੇ ਮੰਡੀ ਦਾ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ’ਤੇ ਸਫ਼ਾਈ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਦੁਕਾਨਦਾਰਾਂ, ਆੜ੍ਹਤੀਆਂ ਤੇ ਹੋਰ ਮੰਡੀ ਕਾਰੋਬਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਦੌਰਾਨ ਮੰਡੀ ਵਿਚ ਗੰਦਗੀ, ਟੁੱਟੀਆਂ ਸੜਕਾਂ ਅਤੇ ਸੀਵਰੇਜ ਨਾਲ ਸਬੰਧਿਤ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਕਟਾਰੀਆ ਨੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਠੋਸ ਕਦਮ ਚੁੱਕਣ ਲਈ ਕਿਹਾ। ਉਨਾਂ ਵਲੋਂ ਮੰਡੀ ਦੇ ਕਰਮਚਾਰੀਆਂ ਦੀ ਹਾਜ਼ਰੀ ਦਾ ਵੀ ਮੌਕੇ ’ਤੇ ਜਾਇਜ਼ਾ ਲਿਆ ਗਿਆ। ਗ਼ੈਰ-ਹਾਜ਼ਰ ਰਹਿਣ ਵਾਲੇ ਅਤੇ ਡਿਊਟੀ ’ਤੇ ਦੇਰ ਨਾਲ ਪਹੁੰਚਣ ਵਾਲੇ ਮੁਲਾਜ਼ਮਾਂ ਬਾਰੇ ਪ੍ਰਸ਼ਾਸਕ ਨੇ ਸਖ਼ਤ ਰੁਖ਼ ਅਪਣਾਉਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਰਮਚਾਰੀ ਸਮੇਂ ਸਿਰ ਆਪ ਣੀ ਡਿਊਟੀ ’ਤੇ ਹਾਜ਼ਰ ਰਹਿਣ। ਰਾਜਪਾਲ ਕਟਾਰੀਆ ਨੇ ਮੰਡੀ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਵੀ ਲਈ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੰਬਿਤ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕਰਨ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਡੀ ਵਿਚ ਆਉਣ ਵਾਲੇ ਵਪਾਰੀਆਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਅਧਿਕਾਰੀਆਂ ਨੇ ਪ੍ਰਸ਼ਾਸਕ ਨੂੰ ਮੰਡੀ ਵਿਚ ਚੱਲ ਰਹੇ ਵਿਕਾਸ ਕੰਮਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਕਟਾਰੀਆ ਨੇ ਕਿਹਾ ਕਿ ਪਹਿਲਾਂ ਦਿੱਤੇ ਨਿਰਦੇਸ਼ਾਂ ’ਤੇ ਹੋਈ ਕਾਰਵਾਈ ਦੀ ਨਿਯਮਤ ਸਮੀਖਿਆ ਕੀਤੀ ਜਾਵੇਗੀ ਅਤੇ ਜਿਹੜੇ ਕੰਮ ਲੰਬਿਤ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਮੁਕੰਮਲ ਕੀਤਾ ਜਾਵੇ। ਮੰਡੀ ਦੀ ਵਿਵਸਥਾ ਵਿਚ ਸੁਧਾਰ ਸਿਰਫ਼ ਕਾਗਜ਼ੀ ਕਾਰਵਾਈ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਦਾ ਸਿੱਧਾ ਅਸਰ ਮੌਕੇ ’ਤੇ ਨਜ਼ਰ ਆਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਤੈਅ ਕਰਕੇ ਕੰਮ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦਾ ਖ਼ਾਤਮਾ ਸਾਂਝੀ ਜ਼ਿੰਮੇਵਾਰੀ , ਸਿਰਫ਼ ਗਿ੍ਫ਼ਤਾਰੀਆਂ ਵਧਾਉਣਾ ਮਕਸਦ ਨਹੀਂ - ਰਾਜਪਾਲ ਕਟਾਰੀਆ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਡੀ . ਸੀ . ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
Ad Position 24