10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੈਸਕੋ ਨੇ ਪਿਛਲੇ ਇਕ ਸਾਲ ਵਿਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ : ਮੋਹਿੰਦਰ ਭਗਤ

ਚੰਡੀਗੜ੍ਹ, 9 ਅਕਤੂਬਰ (ਅਜੀਤ ਬਿਊਰੋ): ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ। ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.)

Ad Position 21
No active advertisement
ਅਜੀਤ ਡੈਸਕ 10-10-2026
ਚੰਡੀਗੜ੍ਹ, 9 ਅਕਤੂਬਰ (ਅਜੀਤ ਬਿਊਰੋ): ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ। ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾ-ਮੁਕਤ) ਅਤੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਸੂਬੇ ਲਈ ਨਿਭਾਈਆਂ ਗਈਆਂ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੈਸਕੋ ਨੇ ਮਹੱਤਵਪੂਰਨ ਪ੍ਰਗਤੀ ਹਾਸਲ ਕਰਦਿਆਂ ਪਿਛਲੇ ਇਕ ਸਾਲ ਦੌਰਾਨ 5,000 ਤੋਂ ਵੱਧ ਨੌਕਰੀਆਂ ਦਿੱਤੀਆਂ। ਉਨ੍ਹਾਂ ਨੇ ਪੈਸਕੋ ਦੇ ਸਮੂਹ ਮੈਂਬਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੈਸਕੋ ਨੂੰ ਮਜ਼ਬੂਤ ਕਰਨ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ, ਭਲਾਈ ਅਤੇ ਸਨਮਾਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਫਾਹੇ ਨਾਲ ਲਟਕਦੀਆਂ ਮਿਲੀਆਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਅਗਲੀ ਖ਼ਬਰ ਪਲਾਟਾਂ ਦੀਆਂ ਰਜਿਸਟਰੀਆਂ ਕਰਨ ਬਦਲੇ 70 ਹਜ਼ਾਰ ਰੁ. ਰਿਸ਼ਵਤ ਲੈਂਦਾ ਤਹਿਸੀਲ ਦਾ ਕਲਰਕ ਗ੍ਰਿਫ਼ਤਾਰ
Ad Position 24