10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਅੱਜ

ਐੱਸ. ਏ.

Ad Position 21
No active advertisement
ਅਜੀਤ ਡੈਸਕ 10-10-2026
ਐੱਸ. ਏ. ਐੱਸ. ਨਗਰ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅੱਜ 10 ਅਕਤੂਬਰ ਨੂੰ ਸਥਾਨਕ ਫੇਜ਼-8 ਸਥਿਤ ਲੰਬਿਆਂ ਸਾਹਿਬ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਲੇ ਪਾਰਕ ‘ਚ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਨਗੇ। ਇਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਉਨ੍ਹਾਂ ਦੀ ਟੀਮ ਵਲੋਂ ਸਮਾਗਮ ਵਾਲੀ ਥਾਂ ‘ਤੇ ਟੈਂਟ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਮੌਕੇ ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਇਸ਼ਪ੍ਰੀਤ ਸਿੰਘ ਵਿੱਕੀ ਅਤੇ ਸਰਬਜੀਤ ਸਿੰਘ ਪਾਰਸ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਈ.ਸੀ. ਦਫ਼ਤਰ ਬਾਹਰ ਸੀ.ਜੇ.ਪੀ. ਦੇ ਸਮਰਥਨ ’ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆ... ਅਗਲੀ ਖ਼ਬਰ ਖੇਡਾਂ ’ਚ ਕਥਿਤ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ - ਸਾਬਕਾ ਕੇਂਦਰੀ ਮੰਤਰੀ ਬਿੱਟੂ
Ad Position 24