ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਪੰਜਾਬ ਕੋਲਡ ਸਟੋਰੇਜ਼ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ
ਚੰਡੀਗੜ੍ਹ, 9 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕਰਕੇ ਕੋਲਡ ਸਟੋਰੇਜ਼ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਭਗਤ ਨੇ ਐਸੋਸੀਏਸ਼ਨ ਵਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ।
ਬ
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ਼ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ
10-10-2026
ਚੰਡੀਗੜ੍ਹ, 9 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕਰਕੇ ਕੋਲਡ ਸਟੋਰੇਜ਼ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਭਗਤ ਨੇ ਐਸੋਸੀਏਸ਼ਨ ਵਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਲਈ ਕੋਲਡ ਸਟੋਰੇਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੂਨਿਟਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਬਾਗ਼ਬਾਨੀ ਮੰਤਰੀ ਦੇ ਧਿਆਨ ਵਿਚ ਲਿਆਂਦੇ। ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੋਲਡ ਸਟੋਰੇਜ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਹੂਲਤਾਂ ਕਿਸਾਨਾਂ ਦੀ ਉਪਜ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਫ਼ਸਲਾਂ ਦੇ ਕਟਾਈ ਉਪਰੰਤ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਵਿਚ ਵੀ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਬਾਗ਼ਬਾਨੀ ਨਾਲ ਜੁੜੇ ਕੋਲਡ ਸਟੋਰੇਜ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਇਸ ਲਈ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਸਬੰਧਤ ਵਿਭਾਗਾਂ ਨਾਲ ਵਿਚਾਰਿਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ਼ ਅਹਿਮਦ, ਡਾਇਰੈਕਟਰ ਮਨੀਸ਼ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।