ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਆਪਣੇ ਜਨਮ ਦਿਨ ਮੌਕੇ 2 ਹਜ਼ਾਰ ਔਰਤਾਂ ਨੂੰ ਸੂਟ ਤੇ 21 ਦਿਵਿਆਂਗਾਂ ਨੂੰ ਟ੍ਰਾਈ-ਸਾਈਕਲਾਂ ਭੇਟ
ਡੇਰਾਬੱਸੀ, 9 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਭਾਜਪਾ ਦੇ ਓ. ਬੀ.
ਡੇਰਾਬੱਸੀ, 9 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਭਾਜਪਾ ਦੇ ਓ.ਬੀ.ਸੀ. ਮੋਰਚੇ ਦੇ ਸੂਬਾਈ ਮੀਤ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਆਪਣੇ ਜਨਮ ਦਿਨ ਨੂੰ ਸਮਾਜ ਸੇਵਾ ਦੇ ਰੂਪ ’ਚ ਮਨਾਉਂਦਿਆਂ ਲੋੜਵੰਦਾਂ ਦੀ ਮਦਦ ਕੀਤੀ ਗਈ। ਇਸ ਸੰਬੰਧ ’ਚ ਹਲਕੇ ਦੇ ਹੰਡੇਸਰਾ ਸਰਕਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਉਨ੍ਹਾਂ ਵਲੋਂ 2 ਹਜ਼ਾਰ ਔਰਤਾਂ ਨੂੰ ਸੂਟ ਅਤੇ 21 ਦਿਵਿਆਂਗਾਂ ਨੂੰ ਟ੍ਰਾਈ-ਸਾਈਕਲਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ, ਭਾਜਪਾ ਆਗੂ ਤੇ ਵਰਕਰ ਵੀ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਜਨਮ ਦਿਨ ਵਰਗੇ ਖ਼ੁਸ਼ੀ ਦੇ ਮੌਕਿਆਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਸਮਰਪਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਬਾਂਹ ਫੜ੍ਹਨਾ ਹਰੇਕ ਸਮਰੱਥ ਵਿਅਕਤੀ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈ-ਸਾਈਕਲਾਂ ਮੁਹੱਈਆ ਕਰਵਾਉਣ ਦਾ ਮਕਸਦ ਉਨ੍ਹਾਂ ਦੀ ਰੋਜ਼ਾਨਾ ਆਵਾਜਾਈ ਨੂੰ ਸੁਖਾਲਾ ਬਣਾਉਣਾ ਅਤੇ ਆਤਮ-ਨਿਰਭਰਤਾ ਵੱਲ ਉਤਸ਼ਾਹਿਤ ਕਰਨਾ ਹੈ। ਇਸ ਦੌਰਾਨ ਸੂਬੇ ਦੇ ਸਿਆਸੀ ਹਾਲਾਤਾਂ ਬਾਰੇ ਗੱਲ ਕਰਦਿਆਂ ਸੈਣੀ ਨੇ ਪੰਜਾਬ ‘ਚ ਨਸ਼ਿਆਂ ਦੇ ਪਸਾਰ, ਭ੍ਰਿਸ਼ਟਾਚਾਰ ਅਤੇ ਹੋਰ ਸਮਾਜਿਕ ਸਮੱਸਿਆਵਾਂ ‘ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਜਵਾਬਦੇਹ ਪ੍ਰਸ਼ਾਸਨ ਅਤੇ ਠੋਸ ਨੀਤੀਆਂ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਦੇ ਪੁੱਤਰ ਹਰਦੀਪ ਸਿੰਘ ਸੈਣੀ, ਭਾਜਪਾ ਓ. ਬੀ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ, ਪੁਸ਼ਪਿੰਦਰ ਮਹਿਤਾ, ਸਤੀਸ਼ ਜੈਲਦਾਰ, ਮੰਡਲ ਪ੍ਰਧਾਨ ਸੁਖਦੇਵ ਰਾਣਾ, ਰਣਵੀਰ ਰਾਣਾ ਬਿੱਟੂ, ਸਤਪਾਲ ਬਾਂਸਲ, ਬਲਵਿੰਦਰ ਅੰਟਾਲਾ, ਗੁਲਜ਼ਾਰ ਟਿਵਾਣਾ, ਰਾਜੇਸ਼ ਮਾਸਟਰ, ਦਿਆਲ ਸੈਣੀ, ਸੁਖਵਿੰਦਰ ਸੈਣੀ, ਈਸ਼ਵਰ, ਕੁਸ਼ਲ ਪਾਲ, ਸੰਨਤ ਭਾਰਦਵਾਜ, ਗੁਰਮੀਤ ਟਿਵਾਣਾ ਅਤੇ ਦੀਪਕ ਰਾਣਾ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।