ਖੇੜਾ ਨੇ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਸਰਕਾਰ ਨੂੰ ਦਿੱਤੀ ਚਿਤਾਵਨੀ
ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਮਾਰਕੀਟ ਕਮੇਟੀ ਖਰੜ ਤਹਿਤ ਪੈਂਦੀ ਅਨਾਜ ਮੰਡੀ ਝੰਜੇੜੀ ਵਿਖੇ ਕਥਿਤ ਤੌਰ ‘ਤੇ ਸ਼ੈਲਰ ਮਾਲਕਾਂ ਵਲੋਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਮਾਮਲੇ ‘ਚ ਕੱਟ ਦੀ ਮੰਗ ਕੀਤੇ ਜਾਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਨੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਦੀ ਕਾਰਗੁਜਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ।
ਪ
ਪਿੰਡ ਝੰਜੇੜੀ ਦੀ ਅਨਾਜ ਮੰਡੀ ਵਿਖੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ। ਤਸਵੀਰ : ਗੁਰਮੁੱਖ ਸਿੰਘ ਮਾਨ
10-10-2026
ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਮਾਰਕੀਟ ਕਮੇਟੀ ਖਰੜ ਤਹਿਤ ਪੈਂਦੀ ਅਨਾਜ ਮੰਡੀ ਝੰਜੇੜੀ ਵਿਖੇ ਕਥਿਤ ਤੌਰ ‘ਤੇ ਸ਼ੈਲਰ ਮਾਲਕਾਂ ਵਲੋਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਮਾਮਲੇ ‘ਚ ਕੱਟ ਦੀ ਮੰਗ ਕੀਤੇ ਜਾਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਨੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਦੀ ਕਾਰਗੁਜਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੈਲਰ ਮਾਲਕਾਂ ਵਲੋਂ ਕੱਟ ਦੀ ਮੰਗ ਕੀਤੇ ਜਾਣ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ, ਮਾਰਕਫੈੱਡ ਦੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਫੌਰੀ ਤੌਰ ‘ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ‘ਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਕਟੌਤੀ ਜਾਂ ਦਬਾਅ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ, ਮੌਸਮ ਦੀਆਂ ਚੁਣੌਤੀਆਂ ਅਤੇ ਆਰਥਿਕ ਮੁਸ਼ਕਿਲਾਂ ਨਾਲ ਜੂਝ ਰਹੇ ਹਨ। ਅਜਿਹੇ ‘ਚ ਜੇਕਰ ਸ਼ੈਲਰ ਮਾਲਕਾਂ ਵਲੋਂ ਕੱਟ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਦਖ਼ਲ ਦੇ ਕੇ ਮਾਮਲੇ ਦੀ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲਵੇ ਅਤੇ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਏ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਝੰਜੇੜੀ ਅਨਾਜ ਮੰਡੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਉਨ੍ਹਾਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਨੇ ਸਮੇਂ ਸਿਰ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਅਤੇ ਆੜ੍ਹਤੀਆਂ ਦੀ ਆਵਾਜ਼ ਬੁਲੰਦ ਕਰੇਗਾ ਅਤੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗਾ। ਇਸ ਮੌਕੇ ਰਾਣਾ ਸੰਦੀਪ ਝੰਜੇੜੀ, ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ, ਲਵਰਿੰਦਰ ਸਿੰਘ ਸਿੱਲ, ਆੜ੍ਹਤੀ ਆਕਾਸ਼ ਮਿੱਤਲ, ਮਨੀਸ਼ ਕੁਮਾਰ, ਤਜਿੰਦਰ ਸਿੰਘ, ਨਰਿੰਦਰ ਸ਼ਰਮਾ, ਕਿਸਾਨ ਗੁਰਦੇਵ ਸਿੰਘ ਸੈਂਪਲੀ, ਲਖਵੀਰ ਸਿੰਘ ਚੂਹੜਮਾਜਰਾ, ਯਾਦਵਿੰਦਰ ਸਿੰਘ ਸੈਂਪਲੀ, ਜਗਜੀਤ ਸਿੰਘ ਲਾਂਡਰਾਂ, ਸੁਖਦੀਪ ਸਿੰਘ ਜੰਡਪੁਰ ਤੇ ਮਨਦੀਪ ਸਿੰਘ ਘੋਗਾ ਸਮੇਤ ਹੋਰ ਕਿਸਾਨ ਤੇ ਅਕਾਲੀ ਦਲ ਦੇ ਸਮਰਥਕ ਵੀ ਹਾਜ਼ਰ ਸਨ।