ਚੰਡੀਗੜ੍ਹ ਦੀ ਆਮ ਆਦਮੀ ਪਾਰਟੀ ਵਲੋਂ ਵਿਜੈਪਾਲ ਸਿੰਘ ਦੀ ਅਗਵਾਈ ’ ਚ ਕੱਢਿਆ ਮਾਰਚ
ਚੰਡੀਗੜ੍ਹ,10 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ, ਚੰਡੀਗੜ੍ਹ ਵਲੋਂ ਵੋਟਰ ਸੂਚੀਆਂ ਵਿਚ ਕਥਿਤ ਗੜਬੜੀਆਂ ਅਤੇ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਸ਼ਨੀਵਾਰ ਨੂੰ ਸੈਕਟਰ-17 ਸਥਿਤ ਨੀਲਮ ਪਲਾਜ਼ਾ ਤੋਂ ਡੀ. ਸੀ.
ਚੰਡੀਗੜ੍ਹ,10 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ, ਚੰਡੀਗੜ੍ਹ ਵਲੋਂ ਵੋਟਰ ਸੂਚੀਆਂ ਵਿਚ ਕਥਿਤ ਗੜਬੜੀਆਂ ਅਤੇ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਸ਼ਨੀਵਾਰ ਨੂੰ ਸੈਕਟਰ-17 ਸਥਿਤ ਨੀਲਮ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਸੂਬਾ ਪ੍ਰਧਾਨ ਵਿਜੈਪਾਲ ਸਿੰਘ ਨੇ ਕੀਤੀ। ਇਸ ਦੌਰਾਨ ਕੋਰ ਕਮੇਟੀ ਦੇ ਚੇਅਰਮੈਨ ਪ੍ਰੇਮ ਗਰਗ, ਨਗਰ ਨਿਗਮ ਦੇ ਕੌਂਸਲਰਾਂ, ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ “ਵੋਟ ਚੋਰ, ਗੱਦੀ ਛੱਡ’, “ਗਿਆਨੇਸ਼ ਕੁਮਾਰ ਅਸਤੀਫ਼ਾ ਦਿਓ!” ਅਤੇ “ਲੋਕਤੰਤਰ ਦਾ ਕਤਲ ਬੰਦ ਕਰੋ!”ਵਰਗੇ ਨਾਅਰੇ ਲਗਾਉਂਦਿਆਂ ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਸਵਾਲ ਉਠਾਏ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ’ਤੇ ‘ਆਪ’ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਵਿਜੈਪਾਲ ਸਿੰਘ ਨੇ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਲੋਕਤੰਤਰ ਦੀ ਬੁਨਿਆਦ ਹਨ। ਵੋਟਰ ਸੂਚੀਆਂ ਵਿਚੋਂ ਨਾਮ ਕੱਟੇ ਜਾਣ ਜਾਂ ਹੋਰ ਬੇਨਿਯਮੀਆਂ ਨਾਲ ਸਬੰਧਿਤ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਨੇ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ। ਕੋਰ ਕਮੇਟੀ ਦੇ ਚੇਅਰਮੈਨ ਪ੍ਰੇਮ ਗਰਗ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ਨਾਲ ਸਬੰਧਿਤ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨਾ ਚਾਹੀਦਾ ਹੈ ਅਤੇ ਬੇਨਿਯਮੀਆਂ ਦੀ ਜਾਂਚ ਕਰਕੇ ਤੱਥਾਂ ਨੂੰ ਜਨਤਕ ਕਰਨਾ ਚਾਹੀਦਾ ਹੈ। ਕੌਂਸਲਰ ਹਰਦੀਪ ਸਿੰਘ, ਅੰਜੂ ਕਤਿਆਲ, ਕੁਲਦੀਪ ਕੁਮਾਰ, ਯੋਗੇਸ਼ ਢੀਂਗਰਾ ਅਤੇ ਜਸਵੀਰ ਸਿੰਘ ਲਾਡੀ ਨੇ ਵੀ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਦੀ ਮੰਗ ਕਰਦਿਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਰੋਸ ਮਾਰਚ ਦੌਰਾਨ ਜਦੋਂ ਪ੍ਰਦਰਸ਼ਨਕਾਰੀ ਡੀ.ਸੀ. ਦਫ਼ਤਰ ਵੱਲ ਵਧ ਰਹੇ ਸਨ, ਤਾਂ ਪੁਲਿਸ ਨਾਲ ਝੜਪ ਹੋਣ ਦੌਰਾਨ ਆਮ ਆਦਮੀ ਪਾਰਟੀ ਦੇ ਕੁੱਝ ਵਰਕਰਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਏ ਜਾਣ ਦੀ ਗੱਲ ਵੀ ਸਾਹਮਣੇ ਆਈ। ਇਸ ਘਟਨਾ ’ਤੇ ਰੋਸ ਪ੍ਰਗਟ ਕਰਦਿਆਂ ਪਾਰਟੀ ਨੇ ਕਿਹਾ ਕਿ (ਬਾਕੀ ਸਫ਼ਾ 6 ’ਤੇ)